Bharatmala Project Protest - Sach Kahoon Punjabi

Bharatmala Project Latest News: ਭਾਰਤਮਾਲਾ ਪ੍ਰੋਜੈਕਟ ਦਾ ਵਿਰੋਧ, ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਧਰਨਾ ਸਥਾਨ ਤੋਂ ਹਟਾਇਆ
Bharatmala Project Latest News: (ਰਮਨੀਕ ਬੱਤਾ) ਭਦੌੜ। ਭਾਰਤਮਾਲਾ ਪ੍ਰੋਜੈਕਟ ਤਹਿਤ ਸੜਕ ਨਿਰਮਾਣ ਕਾਰਜ ਨੂੰ ਲੈ ਕੇ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਚੱਲ ਰਿਹਾ ਵਿਵਾਦ ਉਸ ਸਮੇਂ ਹੋਰ ਡੂੰਘਾ ਹੋ ਗਿਆ ਜਦੋਂ ਪੁਲਿਸ ਨੇ ਭਾਰੀ ਸੁਰੱਖਿਆ ਬਲ ਦੇ ਨਾਲ ਕਿਸਾਨਾਂ ਨੂੰ ਧਰਨਾ ਸਥਾਨ ਤੋਂ ਹਟਾ ਦਿੱਤਾ ਅਤੇ ਵਿਰੋਧ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚੋਂ ਦੀ ਲੰਘਦੇ ਭਾਰਤ ਮਾਲਾ ਪ੍ਰੋਜੈਕਟ ਦੇ ਹਾਈਵੇ ਦਾ ਕੰਮ ਰੋ ਕੇ ਵਿਰੋਧ ਵਿੱਚ ਹਲਕਾ ਭਦੌੜ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਇਕੱਤਰਤਾ ਕਰਕੇ ਕਿਸਾਨਾਂ ਨੇ ਧਰਨਾ ਵੀ ਲਗਾਇਆ ਹੋਇਆ ਸੀ। ਜਿੱਥੇ ਪੁਲਿਸ ਨੇ ਅੱਜ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਦੀ ਤੈਨਾਤੀ ਕਰ ਦਿੱਤੀ ਗਈ। ਜਿਵੇਂ ਹੀ ਕਿਸਾਨਾਂ ਨੂੰ ਇਸ ਗੱਲ ਦੀ ਭਿਣਕ ਲੱਗੀ ਤਾਂ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ। ਪੁਲਿਸ ਨੇ ਸਥਿਤੀ ਨੂੰ ਕੰਟਰੋਲ ਵਿੱਚ ਕਰਨ ਲਈ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣਾ ਸ਼ੁਰੂ ਕੀਤਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ। ਪੁਲਿਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਤੁਰੰਤ ਉਸੇ ਸਥਾਨ ’ਤੇ ਮੁੜ ਧਰਨਾ ਸ਼ੁਰੂ ਕਰ ਦਿੱਤਾ ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਸੀ।

ਇਹ ਵੀ ਪੜ੍ਹੋ: NEET UG News: ਨੀਟ-ਯੂਜੀ 2026 ਪ੍ਰੀਖਿਆ ’ਚ ਕਥਿਤ ਪੇਪਰ ਲੀਕ ਮਾਮਲੇ ਵਿੱਚ CBI ਨੇ ਕੇਸ ਦਰਜ ਕੀਤਾ

ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਪ੍ਰਸ਼ਾਸਨ ਜਬਰਦਸਤੀ ਉਨ੍ਹਾਂ ਦੀਆਂ ਜ਼ਮੀਨਾਂ ’ਤੇ ਕੰਮ ਸ਼ੁਰੂ ਕਰਵਾਉਣਾ ਚਾਹੁੰਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨਾਂ ਨੂੰ ਉਚਿਤ ਮੁਆਵਜ਼ਾ ਅਤੇ ਹੋਰ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਦ ਤੱਕ ਉਹ ਕੰਮ ਨਹੀਂ ਚੱਲਣ ਦੇਣਗੇ। ਮੌਜੂਦਾ ਸਮੇਂ ਵਿੱਚ ਕਿਸਾਨ ਜਥੇਬੰਦੀਆਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਉਨਾਂ ਦੀ ਸਪੱਸ਼ਟ ਸ਼ਰਤ ਹੈ ਕਿ ਹਿਰਾਸਤ ਵਿੱਚ ਲਏ ਗਏ ਉਨਾਂ ਦੇ ਸਾਰੇ ਸਾਥੀਆਂ ਨੂੰ ਬਿਨਾਂ ਕਿਸੇ ਸ਼ਰਤ ਦੇ ਤੁਰੰਤ ਰਿਹਾਅ ਕੀਤਾ ਜਾਵੇ ਨਹੀਂ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਭਦੌੜ ਹਲਕੇ ’ਚ ਪ੍ਰਦਰਸ਼ਨਕਾਰੀਆਂ ਦੇ ਧਰਨਾ ਸਥਾਨ ’ਤੇ ਤਾਇਨਾਤ ਪੁਲਿਸ।