Nursing Council Notification - Sach Kahoon Punjabi

Education System Punjab: ਨਰਸਿੰਗ ਕੌਂਸਲ ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਪੀਐੱਸਯੂ ਦਾ ਵਫ਼ਦ ਵਿਧਾਨ ਸਭਾ ਸਪੀਕਰ ਨੂੰ ਮਿਲਿਆ
Education System Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਇੰਡੀਅਨ ਨਰਸਿੰਗ ਕੌਂਸਲ ਵੱਲੋਂ ਪ੍ਰੀਖਿਆ ਨਿਯਮਾਂ ਵਿੱਚ ਕੀਤੀਆਂ ਸੋਧਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ), ਜੰਮੂ-ਕਸ਼ਮੀਰ ਸਟੂਡੈਂਟਸ ਯੂਨੀਅਨ ਅਤੇ ਨਰਸਿੰਗ ਵਿਦਿਆਰਥੀਆਂ ਦੇ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕੇ ਮੰਗ-ਪੱਤਰ ਸੌਂਪਿਆ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਇੰਡੀਅਨ ਨਰਸਿੰਗ ਕੌਂਸਲ ਵੱਲੋਂ ਅਕਤੂਬਰ 2025 ਅਤੇ ਜਨਵਰੀ 2026 ਵਿੱਚ ਜਾਰੀ ਨਵੇਂ ਨੋਟੀਫਿਕੇਸ਼ਨ ਨੂੰ ਸਹੀ ਤਰੀਕੇ ਨਾਲ ਲਾਗੂ ਕਰੇ ਤਾਂ ਜੋ ਨਰਸਿੰਗ ਵਿਦਿਆਰਥੀਆਂ ਦਾ ਸੈਸ਼ਨ ਖਰਾਬ ਨਾ ਹੋਵੇ।

ਪੀਐੱਸਯੂ ਦੀ ਸੂਬਾ ਕਮੇਟੀ ਮੈਂਬਰ ਹਰਵੀਰ ਕੌਰ ਨੇ ਦੱਸਿਆ ਕਿ 2022 ਬੈਚ ਦੇ ਕਈ ਨਰਸਿੰਗ ਵਿਦਿਆਰਥੀ ਚੌਥੇ ਸਮੈਸਟਰ ਦੀ ਸਪਲੀ ਕਾਰਨ ਛੇ ਮਹੀਨੇ ਪਿੱਛੇ ਰਹਿ ਗਏ ਸਨ। ਹਾਲਾਂਕਿ ਉਹ ਆਪਣੇ ਸਪਲੀ ਦੇ ਪੇਪਰ ਦੇ ਚੁੱਕੇ ਹਨ, ਫਿਰ ਵੀ ਉਨ੍ਹਾਂ ਨੂੰ ਅਜੇ ਤੱਕ ਅਗਲੇ ਸਮੈਸਟਰਾਂ ਵਿੱਚ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਵੇਲੇ ਸੱਤਵੇਂ ਸਮੈਸਟਰ ਦੀਆਂ ਕਲਾਸਾਂ ਲਗਾ ਰਹੇ ਹਨ ਪਰ ਛੇਵੇਂ ਸਮੈਸਟਰ ਦੇ ਪੇਪਰਾਂ ਦੀ ਤਿਆਰੀ ਕਰਨ ਲਈ ਮਜ਼ਬੂਰ ਹਨ। ਵਿਦਿਆਰਥੀ ਆਗੂ ਜਸਨੀਤ ਸਿੰਘ, ਵਨੀਤ, ਮੁਜ਼ਮਿਲ ਅਤੇ ਵਿਸ਼ਾਲ ਸਿੰਘ ਨੇ ਕਿਹਾ ਕਿ ਨਰਸਿੰਗ ਕੌਂਸਲ ਦੇ ਨਵੇਂ ਨਿਯਮਾਂ ਅਨੁਸਾਰ ਛੇਵੇਂ ਅਤੇ ਸੱਤਵੇਂ ਸਮੈਸਟਰ ਦੇ ਪੇਪਰ ਚੱਲਦੇ ਸੈਸ਼ਨ ਵਿੱਚ ਲਏ ਜਾ ਸਕਦੇ ਹਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਸਮੇਂ ਸਿਰ ਪੂਰੀ ਹੋ ਸਕੇ।

ਇਹ ਵੀ ਪੜ੍ਹੋ: SIR News: ਦੇਸ਼ ਦੇ 16 ਸੂਬਿਆਂ ਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ SIR ਕਰਵਾਉਣ ਦਾ ਐਲਾਨ, ਜਾਣੋ ਕੀ ਪਵੇਗਾ ਅਸਰ

ਉਨ੍ਹਾਂ ਦੋਸ਼ ਲਾਇਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਇਸ ਨੋਟੀਫਿਕੇਸ਼ਨ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਦੋਂਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਨਰਸਿੰਗ ਕੌਂਸਲ ਨੂੰ ਇਸ ਸਬੰਧੀ ਆਰਟੀਆਈ ਵੀ ਭੇਜੀ ਜਾ ਚੁੱਕੀ ਹੈ, ਜਿਸਦਾ ਹਾਲੇ ਤੱਕ ਕੋਈ ਜਵਾਬ ਨਹੀਂ ਮਿਲਿਆ।

Education System Punjab: ਨਰਸਿੰਗ ਕੌਂਸਲ ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਪੀਐੱਸਯੂ ਦਾ ਵਫ਼ਦ ਵਿਧਾਨ ਸਭਾ ਸਪੀਕਰ ਨੂੰ ਮਿਲਿਆ

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਮਸਲੇ ਦਾ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।