Mohali Chandigarh Clash - Sach Kahoon Punjabi

Breaking News Farmers : ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧੇ ਕਿਸਾਨ, ਹੋਈ ਧੱਕਾਮੁੱਕੀ
Breaking News Farmers: ਮੋਹਾਲੀ (ਐਮਕੇ ਸਾਇਨਾ)। ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚੋਂ 'ਮੈਂਬਰ ਸਿੰਚਾਈ' ਦੀ ਅਹਿਮ ਪੋਸਟ ਨੂੰ ਖ਼ਤਮ ਕਰ ਦਿੱਤਾ ਗਿਆ ਹੈ, ਜਿਸ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਅੱਜ ਜ਼ਬਰਦਸਤ ਹੰਗਾਮਾ ਹੋਇਆ। ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਲੋਕ ਭਵਨ ਵੱਲ ਪੈਦਲ ਮਾਰਚ ਕਰ ਰਹੇ ਸੈਂਕੜੇ ਕਿਸਾਨਾਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਰਸਤੇ ਵਿੱਚ ਹੀ ਭਾਰੀ ਬੈਰੀਕੇਡਿੰਗ ਲਗਾ ਕੇ ਰੋਕ ਲਿਆ। ਇਸ ਦੌਰਾਨ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ।

ਇਸ ਪੈਦਲ ਮਾਰਚ ਵਿੱਚ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਪਹੁੰਚੀਆਂ ਹਨ। ਜਿਸ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ ਅਤੇ ਹੋਰ ਪ੍ਰਮੁੱਖ ਕਿਸਾਨ ਆਗੂ ਕਰ ਰਹੇ ਹਨ। ਪੰਜਾਬ ਰਾਜ ਭਵਨ ਵੱਲ ਕੂਚ ਕਰ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਚੰਡੀਗੜ੍ਹ-ਮੁਹਾਲੀ ਬਾਰਡਰ ਨੇੜੇ ਜ਼ਬਰਦਸਤ ਟਕਰਾਅ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੂੜੇਲ ਜੇਲ੍ਹ ਦੇ ਪਿੱਛੇ ਵਾਲੀ ਸੜਕ 'ਤੇ ਮਜ਼ਬੂਤ ਬੈਰੀਕੇਡ ਲਗਾ ਕੇ ਰਾਹ ਪੂਰੀ ਤਰ੍ਹਾਂ ਬੰਦ ਕੀਤਾ ਹੋਇਆ ਸੀ, ਜਿਸ ਨੂੰ ਗੁੱਸੇ ਵਿੱਚ ਆਏ ਕਿਸਾਨਾਂ ਨੇ ਤੋੜ ਦਿੱਤਾ। ਜਿਵੇਂ ਹੀ ਕਿਸਾਨਾਂ ਦਾ ਵਿਸ਼ਾਲ ਰੋਸ ਮਾਰਚ ਬੂੜੇਲ ਜੇਲ੍ਹ ਦੇ ਪਿਛਲੇ ਪਾਸੇ ਪਹੁੰਚਿਆ ਤਾਂ ਉੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਦੇਖਣ ਨੂੰ ਮਿਲੀ।

Breaking News Farmers : ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਵਧੇ ਕਿਸਾਨ, ਹੋਈ ਧੱਕਾਮੁੱਕੀ

ਸਥਿਤੀ ਨੂੰ ਬੇਕਾਬੂ ਹੁੰਦਾ ਦੇਖ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਧੱਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਪੁਲਿਸ ਵੱਲੋਂ ਚਲਾਈਆਂ ਗਈਆਂ ਪਾਣੀ ਦੀਆਂ ਬੌਛਾਰਾਂ ਦੇ ਬਾਵਜੂਦ ਕਿਸਾਨ ਸੜਕ 'ਤੇ ਡਟੇ ਹਨ।