Land Mortgage Bank Scam - Sach Kahoon Punjabi

Farmer Union Protest: ਲੈਂਡ ਮੋਰਗੇਜ ਬੈਂਕ ਦੀ ਭ੍ਰਿਸ਼ਟ ਅਫਸਰਸ਼ਾਹੀ ਨੂੰ ਬਚਾਉਣ ਲਈ ਰਾਜਨੀਤਿਕ ਤੇ ਅਫਸਰਸ਼ਾਹੀ ਗੱਠਜੋੜ ਸਰਗਰਮ: ਬੀਕੇਯੂ ਏਕਤਾ ਸਿੱਧੂਪੁਰ
Farmer Union Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ।

Farmer Union Protest: ਲੈਂਡ ਮੋਰਗੇਜ ਬੈਂਕ ਦੀ ਭ੍ਰਿਸ਼ਟ ਅਫਸਰਸ਼ਾਹੀ ਨੂੰ ਬਚਾਉਣ ਲਈ ਰਾਜਨੀਤਿਕ ਤੇ ਅਫਸਰਸ਼ਾਹੀ ਗੱਠਜੋੜ ਸਰਗਰਮ: ਬੀਕੇਯੂ ਏਕਤਾ ਸਿੱਧੂਪੁਰ

ਉਨ੍ਹਾਂ ਕਿਹਾ ਕਿ ਜਦੋਂ “ਬਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਕਿਸਾਨ ਆਪਣੀ ਫਸਲ ਦੀ ਰਖਵਾਲੀ ਦੀ ਆਸ ਕਿਸ ਤੋਂ ਕਰੇ।” ਉਨ੍ਹਾਂ ਦੱਸਿਆ ਕਿ ਕਿਸਾਨ ਸ਼ਾਹੂਕਾਰਾਂ ਦੀ ਲੁੱਟ ਤੋਂ ਬਚਣ ਲਈ ਸਹਿਕਾਰੀ ਬੈਂਕਾਂ ਤੋਂ ਕਰਜ਼ ਲੈ ਕੇ ਖੇਤੀ ਕਰਦਾ ਹੈ, ਪਰ ਲੈਂਡ ਮੋਰਗੇਜ ਬੈਂਕ ਵੱਲੋਂ ਕਿਸਾਨਾਂ ਤੋਂ ਵੀਹ-ਵੀਹ ਗੁਣਾ ਵਿਆਜ਼ ਸਮੇਤ ਰਕਮ ਵਸੂਲਣ ਤੋਂ ਬਾਅਦ ਵੀ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Election Stay Order: ਖਰੜ ਨਗਰ ਕੌਂਸਲ ਚੋਣਾਂ 'ਤੇ ਲੱਗੀ ਰੋਕ, ਜਾਣੋ ਕੀ ਹੈ ਕਾਰਨ..

ਉਨ੍ਹਾਂ ਦੋਸ਼ ਲਾਇਆ ਕਿ ਪੂਰੀ ਅਦਾਇਗੀ ਕਰਨ ਅਤੇ ਕਲੀਅਰੈਂਸ ਸਰਟੀਫਿਕੇਟ ਲੈਣ ਦੇ ਬਾਵਜ਼ੂਦ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਫਰਦਾਂ ਵਿੱਚ ਆੜ੍ਹ ਰਹਿਣ ਦੀਆਂ ਐਂਟਰੀਆਂ ਕਰਵਾਈਆਂ ਜਾ ਰਹੀਆਂ ਹਨ। ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਬੈਂਕ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕਾਂ ਦਾ ਦੁਰਉਪਯੋਗ ਕਰਕੇ ਅਦਾਲਤਾਂ ਵਿੱਚ ਕੇਸ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਅਨੇਕਾਂ ਸ਼ਿਕਾਇਤਾਂ ਅਤੇ ਸਬੂਤ ਜਥੇਬੰਦੀ ਕੋਲ ਪਹੁੰਚ ਚੁੱਕੇ ਹਨ।

ਉਨ੍ਹਾਂ ਅੱਗੇ ਕਿਹਾ ਕਿ 30 ਮਾਰਚ ਤੋਂ ਲੈਂਡ ਮੋਰਗੇਜ ਬੈਂਕ ਫ਼ਰੀਦਕੋਟ ਅੱਗੇ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਨੂੰ ਇਨਸਾਫ ਦਿਵਾਉਣ, ਖਾਲੀ ਚੈੱਕ ਵਾਪਸ ਕਰਵਾਉਣ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਲਗਾਤਾਰ ਦਿਨ-ਰਾਤ ਧਰਨਾ ਚੱਲ ਰਿਹਾ ਹੈ। ਇਸ ਅੰਦੋਲਨ ਨੂੰ ਤੇਜ਼ ਕਰਦਿਆਂ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਵੀ ਬੈਂਕ ਦੀਆਂ ਮੁੱਖ ਸ਼ਾਖਾਵਾਂ ਅੱਗੇ ਧਰਨੇ ਸ਼ੁਰੂ ਕੀਤੇ ਗਏ ਹਨ।

ਬੀਕੇਯੂ ਆਗੂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਇਨਸਾਫ ਦੇਣ ਦੀ ਬਜਾਏ ਭ੍ਰਿਸ਼ਟ ਅਫਸਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਬਹਾਨਾ ਬਣਾਕੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਰੈੱਡ ਐਂਟਰੀਆਂ ਕਰਨ ਦੇ ਹੁਕਮ ਜਾਰੀ ਕਰਕੇ ਸਰਕਾਰ ਕਾਰਪੋਰੇਟ ਘਰਾਣਿਆਂ ਲਈ ਰਾਹ ਪੱਧਰੇ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੀਕੇਯੂ ਏਕਤਾ ਸਿੱਧੂਪੁਰ ਕਿਸਾਨਾਂ ਦੇ ਹੱਕਾਂ ਲਈ ਹਰ ਸੰਘਰਸ਼ ਲੜੇਗੀ ਅਤੇ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਕਿਸਾਨਾਂ ਨਾਲ ਧੋਖਾਧੜੀ ਕੀਤੀ ਹੈ, ਉਨ੍ਹਾਂ ਨੂੰ ਸਜ਼ਾ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬੋਹੜ ਸਿੰਘ ਰੁਪੱਈਆਂ ਵਾਲਾ, ਲਵਜੀਤ ਸਿੰਘ, ਇੰਦਰਜੀਤ ਸਿੰਘ ਘਣੀਆ, ਗੁਰਾਂਦਿੱਤਾ ਸਿੰਘ, ਸ਼ਿੰਦਰਪਾਲ ਸਿੰਘ, ਬਲਜਿੰਦਰ ਸਿੰਘ ਵਾੜਾ ਭਾਈਕਾ, ਨਿਰਮਲ ਸਿੰਘ ਢਿਲਵਾਂ ਸਮੇਤ ਵੱਖ-ਵੱਖ ਜ਼ਿਲ੍ਹਿਆਂ ਅਤੇ ਬਲਾਕਾਂ ਦੇ ਕਿਸਾਨ ਆਗੂ ਹਾਜ਼ਰ ਸਨ।