Faridkot Municipal Council - Sach Kahoon Punjabi

Faridkot Municipal Council: ਫ਼ਰੀਦਕੋਟ ਨਗਰ ਕੌਂਸਲ ਦੇ ਪ੍ਰਧਾਨ ਬਣੇ ਬਲਜਿੰਦਰ ਸਿੰਘ ਬੱਬੂ ਆਹੂਜਾ, 15 ਵੋਟਾਂ ਨਾਲ ਹਾਸਲ ਕੀਤੀ ਜਿੱਤ
Faridkot Municipal Council: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਸ਼ੁੱਕਰਵਾਰ ਨੂੰ ਹੋਈ ਵੋਟਿੰਗ ’ਚ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 22 ਤੋਂ ਕੌਂਸਲਰ ਬਲਜਿੰਦਰ ਸਿੰਘ ਬੱਬੂ ਆਹੂਜਾ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣ ਲਿਆ ਗਿਆ। ਪ੍ਰਧਾਨ ਦੇ ਅਹੁਦੇ ਲਈ ਕੁੱਲ ਤਿੰਨ ਉਮੀਦਵਾਰ ਮੈਦਾਨ ਵਿੱਚ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਐਸਡੀਐਮ ਪੁਨੀਤ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਫ਼ਰੀਦਕੋਟ ਦੇ ਕੁੱਲ 25 ਵਾਰਡ ਹਨ। ਹਾਲ ਹੀ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਨੇ 10, ਕਾਂਗਰਸ ਨੇ 8 ਤੇ ਸ਼੍ਰੋਮਣੀ ਅਕਾਲੀ ਦਲ ਨੇ 7 ਵਾਰਡਾਂ ’ਚ ਜਿੱਤ ਦਰਜ ਕੀਤੀ ਸੀ। ਕਿਸੇ ਵੀ ਪਾਰਟੀ ਨੂੰ ਪੂਰਾ ਬਹੁਮਤ ਨਾ ਮਿਲਣ ਕਾਰਨ ਪ੍ਰਧਾਨ ਦੀ ਚੋਣ ਲੰਬੇ ਸਮੇਂ ਤੋਂ ਅਟਕੀ ਹੋਈ ਸੀ।

ਸ਼ੁੱਕਰਵਾਰ ਨੂੰ ਹੋਈ ਚੋਣ ਦੌਰਾਨ ਤਿੰਨ ਉਮੀਦਵਾਰਾਂ ਦੇ ਨਾਂਅ ਪ੍ਰਸਤਾਵਿਤ ਕੀਤੇ ਗਏ। ਆਮ ਆਦਮੀ ਪਾਰਟੀ ਦੀ ਕੌਂਸਲਰ ਵੀਰਪਾਲ ਕੌਰ ਨੇ ਕੌਂਸਲਰ ਸਤਨਾਮ ਸਿੰਘ ਦਾ ਨਾਂਅ ਪ੍ਰਸਤਾਵਿਤ ਕੀਤਾ, ਜਿਨ੍ਹਾਂ ਨੂੰ 4 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਉਮਾ ਗਰੋਵਰ ਨੇ ਕੌਂਸਲਰ ਵਿਕਾਸ ਵਿਕੀ ਦਾ ਨਾਂਅ ਪੇਸ਼ ਕੀਤਾ, ਜਿਨ੍ਹਾਂ ਨੂੰ 7 ਵੋਟਾਂ ਹਾਸਲ ਹੋਈਆਂ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਕੌਂਸਲਰ ਗੁਰਵਿੰਦਰ ਕੌਰ ਨੇ ਬਲਜਿੰਦਰ ਸਿੰਘ ਬੱਬੂ ਆਹੂਜਾ ਦਾ ਨਾਂਅ ਪ੍ਰਸਤਾਵਿਤ ਕੀਤਾ, ਜਿਨ੍ਹਾਂ ਨੂੰ ਕੁੱਲ 15 ਵੋਟਾਂ ਮਿਲੀਆਂ ਅਤੇ ਉਹ ਨਗਰ ਕੌਂਸਲ ਦੇ ਪ੍ਰਧਾਨ ਚੁਣੇ ਗਏ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਬੱਬੂ ਆਹੂਜਾ ਦੇ ਪ੍ਰਧਾਨ ਬਣਨ ਤੋਂ ਬਾਅਦ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜ ਤੇਜ਼ੀ ਨਾਲ ਸ਼ੁਰੂ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਹੋਈ ਹੈ ਤੇ ਸਾਰੀਆਂ ਪਾਰਟੀਆਂ ਨੇ ਸ਼ਹਿਰ ਦੇ ਵਿਕਾਸ ਲਈ ਸਹਿਯੋਗ ਦਿੱਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਬੱਬੂ ਆਹੂਜਾ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਣਗੇ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਰੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਬਾਬਾ ਫ਼ਰੀਦ ਜੀ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ, ਪਰ ਪਹਿਲਾਂ ਨਗਰ ਕੌਂਸਲ ’ਤੇ ਕਾਂਗਰਸ ਦਾ ਕਬਜ਼ਾ ਹੋਣ ਕਾਰਨ ਕੰਮਾਂ ਦੀ ਰਫ਼ਤਾਰ ਕੁਝ ਹੌਲੀ ਸੀ। Faridkot Municipal Council

ਹੁਣ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਨ ਨਾਲ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਵੀ ਕਰਵਾਈ ਜਾਵੇਗੀ। ਨਵ-ਨਿਯੁਕਤ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਆਹੂਜਾ ਨੇ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਨਿਭਾਉਣਗੇ ਤੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਐਸ.ਡੀ.ਐਮ. ਪੁਨੀਤ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ ਤੇ ਪੂਰੀ ਪਾਰਦਰਸ਼ਤਾ ਨਾਲ ਚੋਣ ਪ੍ਰਕਿਰਿਆ ਸੰਪੰਨ ਕਰਵਾਈ ਗਈ। Faridkot Municipal Council

Safai Karamchari Protest: ਭਾਵਾਧਸ ਵੱਲੋਂ ਨਗਰ ਕੌਂਸਲ ਫਰੀਦਕੋਟ ਦੇ ਹੜਤਾਲੀ ਸਫਾਈ ਕਰਮਚਾਰੀਆਂ ਦੀ ਹਿਮਾਇਤ
Safai Karamchari Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਜ਼ਿਲ੍ਹਾ ਸੰਗਠਨ ਫਰੀਦਕੋਟ ਦੀ ਟੀਮ ਵੱਲੋਂ ਨਗਰ ਕੌਂਸਲ ਫਰੀਦਕੋਟ ’ਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਵਿੱਚ ਸ਼ਿਰਕਤ ਕਰਦਿਆਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਸਮਰਥਨ ਕੀਤਾ ਗਿਆ। ਇਸ ਮੌਕੇ ਭਾਵਾਧਸ ਦੇ ਆਲ ਇੰਡੀਆ ਜਨਰਲ ਸਕੱਤਰ ਵੀਰ ਸ੍ਰੇਸ਼ਟ ਓਮ ਪ੍ਰਕਾਸ਼ ਬੋਹਤ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਪ੍ਰਧਾਨ ਕਿਸ਼ੋਰ ਨਾਗਵੰਸ਼ ਅਤੇ ਜ਼ਿਲ੍ਹਾ ਜਨਰਲ ਸਕੱਤਰ ਜੀਤੇਂਦਰ ਕੁਮਾਰ ਹੰਸ ਦੀ ਅਗਵਾਈ ਵਿੱਚ ਟੀਮ ਹੜਤਾਲ ਸਥਾਨ ’ਤੇ ਪਹੁੰਚੀ।

ਇਸ ਦੌਰਾਨ ਸੰਬੋਧਨ ਕਰਦਿਆਂ ਓਮ ਪ੍ਰਕਾਸ਼ ਬੋਹਤ ਨੇ ਕਿਹਾ ਕਿ ਨਗਰ ਕੌਂਸਲਾਂ ਵਿੱਚ ਆਊਟਸੋਰਸ ਅਤੇ ਠੇਕੇਦਾਰੀ ਪ੍ਰਣਾਲੀ ਹੇਠ ਕੰਮ ਕਰ ਰਹੇ ਸਫਾਈ ਅਤੇ ਸੀਵਰੇਜ਼ ਕਰਮਚਾਰੀ ਸ਼ਹਿਰ ਦੀ ਸਫਾਈ ਅਤੇ ਲੋਕ ਸਿਹਤ ਲਈ ਦਿਨ-ਰਾਤ ਸੇਵਾਵਾਂ ਨਿਭਾ ਰਹੇ ਹਨ, ਪਰ ਉਹ ਖੁਦ ਬੁਨਿਆਦੀ ਹੱਕਾਂ ਅਤੇ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਘੱਟ ਤਨਖਾਹਾਂ ਕਾਰਨ ਕਰਮਚਾਰੀਆਂ ਲਈ ਪਰਿਵਾਰ ਦਾ ਗੁਜ਼ਾਰਾ ਕਰਨਾ ਅਤੇ ਬੱਚਿਆਂ ਨੂੰ ਉੱਚ ਸਿੱਖਿਆ ਦਿਵਾਉਣਾ ਮੁਸ਼ਕਿਲ ਬਣਿਆ ਹੋਇਆ ਹੈ।

Safai Karamchari Protest: ਭਾਵਾਧਸ ਵੱਲੋਂ ਨਗਰ ਕੌਂਸਲ ਫਰੀਦਕੋਟ ਦੇ ਹੜਤਾਲੀ ਸਫਾਈ ਕਰਮਚਾਰੀਆਂ ਦੀ ਹਿਮਾਇਤ

ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਕਰਮਚਾਰੀਆਂ ਦੇ ਸੰਘਰਸ਼ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਏ ਉਨ੍ਹਾਂ ਦਾ ਸਾਥ ਦੇਣ।

ਜੀਤੇਂਦਰ ਕੁਮਾਰ ਹੰਸ ਨੇ ਕਿਹਾ ਕਿ ਸਾਰੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਬਿਨਾਂ ਸ਼ਰਤ ਪੱਕੀਆਂ ਕੀਤੀਆਂ ਜਾਣ ਅਤੇ ਉਨ੍ਹਾਂ ਦੇ ਬੱਚਿਆਂ ਲਈ ਮੁਫ਼ਤ ਤੇ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸਫਾਈ ਕਰਮਚਾਰੀਆਂ ਨਾਲ ਵਿਤਕਰਾ ਹੁੰਦਾ ਆ ਰਿਹਾ ਹੈ, ਜਿਸਨੂੰ ਖਤਮ ਕਰਨਾ ਸਮੇਂ ਦੀ ਲੋੜ ਹੈ। ਜ਼ਿਲ੍ਹਾ ਪ੍ਰਧਾਨ ਕਿਸ਼ੋਰ ਨਾਗਵੰਸ਼ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਲਈ ਸਿਹਤ ਬੀਮਾ ਵੀ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਬਿਮਾਰੀ ਦੀ ਸਥਿਤੀ ਵਿੱਚ ਉਨ੍ਹਾਂ ਦਾ ਢੰਗ ਨਾਲ ਇਲਾਜ ਹੋ ਸਕੇ। ਇਸੇ ਤਰ੍ਹਾਂ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਕੁਮਾਰ ਕਾਉ ਅਤੇ ਸੰਤ ਰਾਮ ਨੇ ਵੀ ਸਰਕਾਰ ਤੋਂ ਸਾਰੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ: Uttarakhand Rainfall: ਟੀਹਰੀ ’ਚ ਭਾਰੀ ਮੀਂਹ ਕਾਰਨ ਤਬਾਹੀ, ਭਾਰੀ ਨੁਕਸਾਨ

ਇਸ ਮੌਕੇ ਭਾਵਾਧਸ ਦੇ ਆਗੂਆਂ ਨੇ ਸਫਾਈ ਕਰਮਚਾਰੀਆਂ ਲਈ ਸਰਕਾਰੀ ਕੁਆਰਟਰ, ਸਸਤੇ ਵਿਆਜ਼ ’ਤੇ ਘਰ ਬਣਾਉਣ ਲਈ ਕਰਜ਼ਾ ਅਤੇ ਹੋਰ ਭਲਾਈ ਸਕੀਮਾਂ ਲਾਗੂ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਓਮ ਪ੍ਰਕਾਸ਼ ਬੋਹਤ, ਕਿਸ਼ੋਰ ਨਾਗਵੰਸ਼, ਜੀਤੇਂਦਰ ਕੁਮਾਰ ਹੰਸ, ਰਵੀ ਕੁਮਾਰ, ਸਤਪਾਲ, ਵਿਨੋਦ ਕੁਮਾਰ, ਡਾ. ਜਗਰੂਪ ਸਿੰਘ, ਬਿੰਦਰ ਕੁਮਾਰ, ਦਾਸ, ਮਿੰਟੂ ਗਾਂਧੀ, ਹਰੀਰਾਮ ਅਤੇ ਟਿੰਕੂ ਸਮੇਤ ਹੋਰ ਆਗੂ ਅਤੇ ਕਰਮਚਾਰੀ ਹਾਜ਼ਰ ਸਨ।