Pathankot Murder Case - Sach Kahoon Punjabi

Pathankot Murder Case: ਪਠਾਨਕੋਟ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
Pathankot Murder Case:

Pathankot Murder Case: ਪਠਾਨਕੋਟ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਪਠਾਨਕੋਟ,(ਸੱਚ ਕਹੂੰ ਨਿਊਜ਼/ਹਿੰ.ਸ.)। ਪਠਾਨਕੋਟ ਦੇ ਵਾਰਡ ਨੰਬਰ 30 ਸਥਿਤ ਮੁਹੱਲਾ ਕੱਚੇ ਕਵਾਰਟਰ ਵਿੱਚ ਵੀਰਵਾਰ ਦੇਰ ਰਾਤ ਇੱਕ 33 ਸਾਲਾ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ, ਸੀਨੀਅਰ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕ ਦੀ ਪਛਾਣ ਗੁਲਸ਼ਨ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਵਿੱਚ ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਹੱਤਿਆ ਦੇ ਕਾਰਨਾਂ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਮੁਤਾਬਕ ਮ੍ਰਿਤਕ ਗੁਲਸ਼ਨ ਕੁਮਾਰ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਰਹੇ ਹਨ। ਇਸ ਦੇ ਬਾਵਜੂਦ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਜੂਦਾ ਕਤਲ ਦੀ ਜਾਂਚ ਸਬੂਤਾਂ ਅਤੇ ਤੱਥਾਂ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Pathankot News: ਪਠਾਨਕੋਟ 'ਚ ਪਾਣੀ ਨਾਲ ਭਰੇ ਅੰਡਰਪਾਸ ’ਚ ਫਸੀ ਸ਼ਰਧਾਲੂਆਂ ਦੀ ਬੱਸ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗੁਲਸ਼ਨ ਕੁਮਾਰ ਦਾ ਸ਼ਹਿਰ ਦੇ ਕੁਝ ਲੋਕਾਂ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਅਤੇ ਇਸੇ ਪੁਰਾਣੀ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੋ ਸਕਦਾ ਹੈ। ਵਾਰਡ ਨੰਬਰ 30 ਦੇ ਪਾਰਸ਼ਦ ਰਾਹੁਲ ਨੇ ਵੀ ਦੱਸਿਆ ਕਿ ਮ੍ਰਿਤਕ ਦਾ ਪਹਿਲਾਂ ਕੁਝ ਲੋਕਾਂ ਨਾਲ ਝਗੜਾ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਵਿਚਕਾਰਲੀ ਗਲੀ ਵਿੱਚ ਹੋਈ ਇਸ ਘਟਨਾ ਕਾਰਨ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

ਪਾਰਸ਼ਦ ਰਾਹੁਲ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅਸਮਾਜਿਕ ਅਨਸਰਾਂ ਵਿੱਚ ਕਾਨੂੰਨ ਦਾ ਡਰ ਬਣਿਆ ਰਹੇ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਜਲਦ ਹੀ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ
(ਸੱਚ ਕਹੂੰ ਨਿਊਜ਼) ਪਠਾਨਕੋਟ। ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਆਗੂਆਂ ਦੀ ਕਥਿਤ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਹਮਲੇ ਵਿੱਚ ਸ਼ਾਮਲ ਇੱਕ ਵਿਅਕਤੀ ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦਾ ਚੇਅਰਮੈਨ ਹੈ, ਜੋ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Jhajjar Gang War: ਝੱਜਰ ਵਿੱਚ ਗੈਂਗ ਵਾਰ, ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਨਰੋਟ ਜੈਮਲ ਸਿੰਘ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਆਗੂਆਂ ਵੱਲੋਂ ਕਥਿਤ ਗੁੰਡਾਗਰਦੀ ਕਰਦੇ ਹੋਏ ਇੱਕ ਨੌਜਵਾਨ ਦਾ ਕਤਲ ਕਰਨ ਅਤੇ ਦੂਜੇ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਵਾਪਰੀ ਇਸ ਘਟਨਾ ਮੁਤਾਬਕ ਜਦੋਂ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਕਰੈਸ਼ਰ ਵੱਲ ਜਾ ਰਹੇ ਸਨ, ਤਾਂ ਰਸਤੇ ਵਿੱਚ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਚਾਰ ਹਮਲਾਵਰਾਂ ਨੇ ਉਨ੍ਹਾਂ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਜ਼ਬਰਦਸਤ ਹਮਲਾ ਕਰ ਦਿੱਤਾ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ ਲਗਾਇਆ ਹੈ ਕਿ ਹਮਲਾਵਰਾਂ ਵਿੱਚ ਸ਼ਾਮਲ ਇੱਕ ਵਿਅਕਤੀ ਨਰੋਟ ਜੈਮਲ ਸਿੰਘ ਨਗਰ ਪੰਚਾਇਤ ਦਾ ਚੇਅਰਮੈਨ ਹੈ ਜੋ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦਾ ਹੈ; ਦੂਜੇ ਪਾਸੇ,

Pathankot Murder Case: ਪਠਾਨਕੋਟ ’ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੂਜਾ ਗੰਭੀਰ ਜ਼ਖ਼ਮੀ