Amritsar Heroin Seizure - Sach Kahoon Punjabi

Amritsar Heroin Seizure: ਅੰਮ੍ਰਿਤਸਰ ’ਚ 50 ਕਰੋੜ ਦੀ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 50 ਕਰੋੜ ਰੁਪਏ ਦੀ ਕੀਮਤ ਦੀ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ।

ਆਪ੍ਰੇਸ਼ਨ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸਐੱਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਘਰਿੰਡਾ ਖੇਤਰ ’ਚ ਸਪਲਾਈ ਕਰਨ ਵਾਲੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ’ਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ। ਐੱਸਐੱਸਪੀ ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐੱਨਡੀਪੀਐੱਸ ਐਕਟ ਦੀ ਧਾਰਾ 21 ਤਹਿਤ ਐਫਆਈਆਰ ਨੰਬਰ 339 ਮਿਤੀ 4/8/2026 ਦਰਜ ਕੀਤੀ ਗਈ ਹੈ। Amritsar Heroin Seizure

ਇਹ ਵੀ ਪੜ੍ਹੋ : Amritsar News: ਮੁੱਖ ਮੰਤਰੀ ਰਮਦਾਸ ਦੇ ਸੁੰਦਰੀਕਰਨ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ

Amritsar Crime News: ਅੰਮ੍ਰਿਤਸਰ ’ਚ ਦੋ ਤਸਕਰ 5.5 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ ਕਾਬੂ
Amritsar Crime News:

ਅੰਮ੍ਰਿਤਸਰ ’ਚ ਦੋ ਤਸਕਰ 5.5 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ ਕਾਬੂ

(ਰਾਜਨ ਮਾਨ) ਅੰਮ੍ਰਿਤਸਰ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੇ ਡਰੱਗ ਅਤੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 4 ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਸਰਹੱਦ ਪਾਰ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਦੋਸ਼ ਹੈ ਕਿ ਉਹ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਖੇਪ ਨੂੰ ਪੰਜਾਬ ਵਿੱਚ ਅੱਗੇ ਸਪਲਾਈ ਕਰਨ ਦਾ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ: Sangrur Robbery Case: ਪਰਿਵਾਰ ਨੂੰ ਬੰਧਕ ਬਣਾ ਕੇ 15 ਤੋਲੇ ਸੋਨਾ ਤੇ ਨਗਦੀ ਲੈ ਕੇ ਚੋਰ ਫ਼ਰਾਰ

ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਡਿਊਲ ਦੇ ਤਾਰ ਅੰਤਰਰਾਸ਼ਟਰੀ ਤਸਕਰੀ ਗਿਰੋਹਾਂ ਨਾਲ ਵੀ ਜੁੜੇ ਹੋ ਸਕਦੇ ਹਨ। ਇਸ ਸਬੰਧੀ ਥਾਣਾ ਐੱਸਐੱਸਓਸੀ ਅੰਮ੍ਰਿਤਸਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਗਿਰੋਹ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਜੋੜਣ ਵਿੱਚ ਜੁਟੀ ਹੋਈ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਰਾਜ ਵਿੱਚ ਨਸ਼ਿਆਂ, ਗੈਰਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਲਗਾਤਾਰ ਕਾਰਵਾਈ ਜਾਰੀ ਰਹੇਗੀ।