School Toppers - Sach Kahoon Punjabi

School Award Ceremony: ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਹੋਣਹਾਰ ਵਿਦਿਆਰਥੀਆਂ ਨੂੰ ਨਗਦ ਇਨਾਮਾਂ ਨਾਲ ਕੀਤਾ ਸਨਮਾਨਿਤ
School Award Ceremony: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਸੀ.ਬੀ.ਐਸ.ਈ. ਬੋਰਡ ਦੀ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਮਗਰੋਂ ਹੋਣਹਾਰ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ। ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਬਾਰ੍ਹਵੀਂ ਜਮਾਤ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਸੰਗਤ ਸਾਹਿਬ ਭਾਈ ਫੇਰੂ ਸਿੱਖ ਐਜੂਕੇਸ਼ਨ (ਰਜਿ.) ਫ਼ਰੀਦਕੋਟ ਦੇ ਪ੍ਰਧਾਨ ਅਤੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਸ. ਗੁਰਦੇਵ ਸਿੰਘ ਬਰਾੜ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਸੀਨੀਅਰ ਵਾਈਸ ਪ੍ਰੈਜੀਡੈਂਟ ਡਾ. ਗੁਰਸੇਵਕ ਸਿੰਘ, ਸੈਕਟਰੀ-ਕਮ-ਮੈਨੇਜਿੰਗ ਡਾਇਰੈਕਟਰ (ਸਕੂਲਜ਼) ਜਸਬੀਰ ਸਿੰਘ ਸੰਧੂ, ਖ਼ਜਾਨਚੀ ਸ. ਸਵਰਨਜੀਤ ਸਿੰਘ ਗਿੱਲ, ਐਗਜੈਕਟਿਵ ਮੈਂਬਰ ਗੁਰਮੀਤ ਸਿੰਘ ਢਿੱਲੋਂ ਅਤੇ ਬਲਦੇਵ ਸਿੰਘ ਵਾਲੀਆ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ।

ਸਕੂਲ ਦੇ ਨਾਨ ਮੈਡੀਕਲ ਗਰੁੱਪ ਦੀ ਵਿਦਿਆਰਥਣ ਅਮੀਸ਼ੀ ਨੇ 97.4 ਫੀਸਦੀ ਅੰਕ ਲੈ ਕੇ ਸਭ ਤੋਂ ਉੱਚਾ ਸਥਾਨ ਹਾਸਲ ਕੀਤਾ। ਹਰਲੀਨ ਕੌਰ ਨੇ 97.2 ਫੀਸਦੀ ਅਤੇ ਅਨਮੋਲਪ੍ਰੀਤ ਕੌਰ ਨੇ 96.2 ਫੀਸਦੀ ਅੰਕ ਪ੍ਰਾਪਤ ਕੀਤੇ। ਮੈਡੀਕਲ ਗਰੁੱਪ ਵਿੱਚ ਅੰਸ਼ਨੂਰ ਕੌਰ ਨੇ 97.2 ਫੀਸਦੀ, ਕੁਲਵੀਰ ਕੌਰ ਅਤੇ ਪਰਨੀਤਾ ਸ਼ਰਮਾ ਨੇ 93.4 ਫੀਸਦੀ ਅਤੇ ਨਵਨੂਰ ਕੌਰ ਨੇ 93.2 ਫੀਸਦੀ ਅੰਕ ਹਾਸਲ ਕੀਤੇ। ਇਸੇ ਤਰ੍ਹਾਂ ਕਾਮਰਸ ਗਰੁੱਪ ਵਿੱਚ ਆਸਥਾ ਗੁਪਤਾ ਅਤੇ ਸਰਿਸ਼ਟੀ ਕੁਮਾਰੀ ਨੇ 97 ਫੀਸਦੀ, ਮੂਨਜੋਤ ਕੌਰ ਬਰਾੜ ਨੇ 96.8 ਫੀਸਦੀ, ਅਰਮਾਨ ਸਿੰਗਲਾ ਅਤੇ ਅਰਪਨਜੋਤ ਕੌਰ ਬਰਾੜ ਨੇ 96.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

ਇਹ ਵੀ ਪੜ੍ਹੋ: Women's T20 World Cup: ਵਿਸ਼ਵ ਕੱਪ ਲਈ ਭਾਰਤੀ ਮਹਿਲਾ ਟੀਮ ਇੰਗਲੈਂਡ ਰਵਾਨਾ

ਪ੍ਰਬੰਧਕੀ ਕਮੇਟੀ ਵੱਲੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 31 ਹਜ਼ਾਰ, 21 ਹਜ਼ਾਰ ਅਤੇ 11 ਹਜ਼ਾਰ ਰੁਪਏ ਦੇ ਨਗਦ ਇਨਾਮ ਅਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਵਿੱਚ 100 ਵਿੱਚੋਂ 100 ਅੰਕ ਹਾਸਲ ਕਰਨ ਵਾਲੇ ਪੰਜ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼ਾਬਾਸ਼ੀ ਦਿੱਤੀ ਗਈ। ਸਮਾਗਮ ਦੌਰਾਨ ਉਹਨਾਂ ਅਧਿਆਪਕਾਂ ਨੂੰ ਵੀ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਵਿੱਚ ਪੂਰੇ ਅੰਕ ਹਾਸਲ ਕਰਵਾਏ।

ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਪ੍ਰਿੰਸੀਪਲ ਅਪੂਰਵ ਦੇਵਗਨ, ਵਾਈਸ ਪ੍ਰਿੰਸੀਪਲ ਰਾਕੇਸ਼ ਧਵਨ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਹੀ ਵਿਦਿਆਰਥੀ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

ਫਰੀਦਕੋਟ: ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਲਿਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ, ਪ੍ਰਿੰਸੀਪਲ ਅਪੂਰਵ ਦੇਵਗਨ ਅਤੇ ਵਾਈਸ ਪ੍ਰਿੰਸੀਪਲ ਰਾਕੇਸ਼ ਧਵਨ।