Local Body Elections Punjab - Sach Kahoon Punjabi

Local Body Elections Punjab: ਪੰਜਾਬ ’ਚ ਨਗਰ ਕੌਂਸਲ ਦੀਆ ਆਮ ਚੋਣਾਂ 26 ਮਈ ਨੂੰ, 36 ਲੱਖ ਤੋਂ ਵੱਧ ਵੋਟਰ ਕਰਨਗੇ ਮਤਦਾਨ
Local Body Elections Punjab: ਚੰਡੀਗੜ੍ਹ। ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੀ ਵੋਟਿੰਗ ਮੰਗਲਵਾਰ ਨੂੰ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਸੂਬੇ ਭਰ ਵਿੱਚ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣਗੀਆਂ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।

ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਸੂਬੇ ਦੀਆਂ ਕੁੱਲ 105 ਸਥਾਨਕ ਸਰਕਾਰ ਸੰਸਥਾਵਾਂ ਲਈ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਸੰਬੰਧਿਤ ਇਲਾਕਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਸੀ ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।

ਇਹ ਵੀ ਪੜ੍ਹੋ: Business News: ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ’ਚ ਤੇਜ਼ੀ, ਮੁਨਾਫਾ ਬੁਕਿੰਗ ਦੇ ਬਾਵਜ਼ੂਦ ਸੈਂਸੇਕਸ ਅਤੇ ਨਿਫਟੀ ਮਜ਼ਬੂਤ

ਇਨ੍ਹਾਂ ਚੋਣਾਂ ਵਿੱਚ ਕੁੱਲ 36,72,932 ਵੋਟਰ ਆਪਣੇ ਮਤ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚ 18,98,990 ਪੁਰਸ਼, 17,73,716 ਮਹਿਲਾ ਅਤੇ 226 ਹੋਰ ਵੋਟਰ ਸ਼ਾਮਲ ਹਨ। ਵੋਟਿੰਗ ਲਈ ਸੂਬੇ ਭਰ ਵਿੱਚ 3977 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣਾਂ ਦੌਰਾਨ ਲਗਭਗ 36 ਹਜ਼ਾਰ ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਵਿੱਚ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਨੂੰ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਚੋਣ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਸਕੇ।

ਚੋਣ ਮੈਦਾਨ ਵਿੱਚ ਇਸ ਵਾਰ ਕੁੱਲ 7555 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ 1801 ਉਮੀਦਵਾਰ ਆਮ ਆਦਮੀ ਪਾਰਟੀ ਦੇ ਹਨ, ਜਦਕਿ ਕਾਂਗਰਸ ਦੇ 1550, ਭਾਜਪਾ ਭਾਰਤੀ ਜਨਤਾ ਪਾਰਟੀ ਦੇ 1316 ਅਤੇ ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੇ 96 ਉਮੀਦਵਾਰ, 1528 ਆਜ਼ਾਦ ਅਤੇ 13 ਹੋਰ ਉਮੀਦਵਾਰ ਵੀ ਚੋਣ ਲੜ ਰਹੇ ਹਨ।

ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਵੀ ਪੂਰੀ ਤਾਕਤ ਝੋਂਕ ਦਿੱਤੀ ਹੈ। ਕਈ ਸ਼ਹਿਰਾਂ ਵਿੱਚ ਆਖਰੀ ਦਿਨ ਤੱਕ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਹੁਣ ਸਾਰੇ ਉਮੀਦਵਾਰਾਂ ਦੀ ਨਜ਼ਰ ਕੱਲ੍ਹ ਹੋਣ ਵਾਲੀ ਵੋਟਿੰਗ ‘ਤੇ ਟਿਕੀ ਹੋਈ ਹੈ। ਸੂਬੇ ਵਿੱਚ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ।

ਫਾਈਲ ਫੋਟੋ। ਤਸਵੀਰ : ਆਈਏਐਨਐਸ।

ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ। ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।

ਖਰੜ ਨਗਰ ਕੌਂਸਲ ਚੋਣਾਂ ‘ਤੇ 15 ਮਈ ਨੂੰ ਲੱਗੀ ਹਾਈਕੋਰਟ ਦੀ ਰੋਕ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਰੜ ਨਗਰ ਕੌਂਸਲ ਚੋਣਾਂ ‘ਤੇ ਰੋਕ ਲਗਾਉਣ ਦਾ ਫਰਮਾਨ 15 ਮਈ ਨੂੰ ਉਸ ਵੇਲੇ ਆਇਆ ਜਦੋਂ ਵੱਖ-ਵੱਖ ਉਮੀਦਵਾਰ ਐਸਡੀਐਮ-ਕਮ-ਚੋਣ ਅਧਿਕਾਰੀ ਖਰੜ ਦੇ ਦਫ਼ਤਰ ਵਿੱਚ ਨਾਮਜ਼ਦਗੀਆਂ ਦਾਖਲ ਕਰ ਰਹੇ ਸਨ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਨਾਮਜ਼ਦਗੀ ਪ੍ਰਕਿਰਿਆ ਰੋਕ ਦਿੱਤੀ ਗਈ।

ਇਹ ਰੋਕ ਖਰੜ ਸ਼ਹਿਰ ਨਾਲ ਲੱਗਦੇ ਛੇ ਪਿੰਡਾਂ ਤ੍ਰਿਪੜੀ, ਦਾਉ ਮਾਜਰਾ, ਭੁੱਖੜੀ, ਤੋਲੇ ਮਾਜਰਾ, ਪੀਰ ਸੋਹਾਣਾ ਅਤੇ ਰਡਿਆਲਾ ਦੇ ਵਸਨੀਕਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਤੋਂ ਬਾਅਦ ਲਗਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਿੰਡਾਂ ਨੂੰ ਨਗਰ ਕੌਂਸਲ ਦੀ ਹੱਦ ਵਿੱਚ ਸ਼ਾਮਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਭੰਗ ਹੋ ਗਈਆਂ ਸਨ। ਹਾਲਾਂਕਿ, ਚੋਣਾਂ ਲਈ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿੱਚ ਨਵੀਂ ਵਾਰਡਬੰਦੀ ਨਹੀਂ ਕੀਤੀ ਗਈ ਸੀ। ਇਸ ਕਾਰਨ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਨਗਰ ਕੌਂਸਲ ਚੋਣਾਂ ਵਿੱਚ ਵੋਟ ਪਾਉਣ ਦਾ ਅਧਿਕਾਰ ਨਹੀਂ ਮਿਲ ਰਿਹਾ ਸੀ।