Blind Murder Case Solved - Sach Kahoon Punjabi

Blind Murder Case Solved: ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਮੁਲਜ਼ਮ ਕੀਤੇ ਕਾਬੂ
Blind Murder Case Solved: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਬੀਤੇ ਦਿਨੀਂ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਵਿੱਚ ਹੋਏ ਕਤਲ ਦੀ ਗੁੱਥੀ ਸੁਲਝਾਉਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਸਦੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਮਈ ਨੂੰ 112 ਹੈਲਪਲਾਈਨ ਕੰਟਰੋਲ ਰੂਮ ਮਾਲੇਰਕੋਟਲਾ ਵਿਖੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕੰਗਣਵਾਲ ਵਿਖੇ ਇੱਕ ਵਿਅਕਤੀ ਦਾ ਕਤਲ ਹੋਇਆ ਹੈ। ਸੂਚਨਾ ਮਿਲਣ ਉਪਰੰਤ ਮੁੱਖ ਅਫਸਰ ਥਾਣਾ ਸਦਰ ਅਹਿਮਦਗੜ੍ਹ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਗਈ ਅਤੇ ਮੌਕੇ ’ਤੇ ਮੌਜ਼ੂਦ ਮਨਦੀਪ ਸਿੰਘ ਪੁੱਤਰ ਹਰਕੇਸ ਸਿੰਘ ਵਾਸੀ ਕੰਗਣਵਾਲ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ।

ਬਿਆਨ ਅਨੁਸਾਰ ਮ੍ਰਿਤਕ ਹਰਬਿੰਦਰ ਸਿੰਘ ਉਰਫ਼ ਬਿੰਦਾ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ। ਜਦੋਂ ਬਿਆਨਕਰਤਾ ਉਸ ਦੇ ਘਰ ਪਹੁੰਚਿਆ ਤਾਂ ਉਹ ਕਿਤੇ ਨਹੀਂ ਮਿਲਿਆ।

Blind Murder Case Solved: ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਮੁਲਜ਼ਮ ਕੀਤੇ ਕਾਬੂ

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸ.ਐਸ.ਪੀ. ਮਾਲੇਰਕੋਟਲਾ ਵੱਲੋਂ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ ਰੰਧਾਵਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਦੀਪਿੰਦਰਪਾਲ ਸਿੰਘ ਜੇਜੀ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ ਚੌਹਾਨ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਅਤੇ ਮੁੱਖ ਅਫਸਰ ਥਾਣਾ ਸਦਰ ਅਹਿਮਦਗੜ੍ਹ ਇੰਸਪੈਕਟਰ ਗੁਰਪ੍ਰੀਤ ਕੌਰ ਦੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਟੀਮ ਵੱਲੋਂ ਫੋਰੈਂਸਿਕ ਟੀਮ ਦੀ ਮੱਦਦ ਨਾਲ ਸਬੂਤ ਇਕੱਠੇ ਕਰਕੇ ਤਕਨੀਕੀ ਅਧਾਰ ’ਤੇ ਜਾਂਚ ਅੱਗੇ ਵਧਾਈ ਗਈ।

ਜਾਂਚ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ ‘ਤੇ ਮਨਦੀਪ ਸਿੰਘ ਉਰਫ਼ ਕਾਲਾ ਪੁੱਤਰ ਕਮਿੱਕਰ ਸਿੰਘ ਵਾਸੀ ਕੰਗਣਵਾਲ ਅਤੇ ਸੰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਦਸੌਂਧਾ ਸਿੰਘ ਵਾਲਾ ਹਾਲ ਵਾਸੀ ਸੰਦੌੜ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਮ੍ਰਿਤਕ ਨਾਲ ਪੈਸਿਆਂ ਦੇ ਲੈਣ-ਦੇਣ ਸਬੰਧੀ ਜਾਣ-ਪਛਾਣ ਸੀ। ਮੁਲਜ਼ਮਾਂ ਨੇ ਆਪਣਾ ਕੁਝ ਸਮਾਨ ਮ੍ਰਿਤਕ ਕੋਲ ਗਿਰਵੀ ਰੱਖ ਕੇ ਉਸ ਤੋਂ ਪੈਸੇ ਲਏ ਹੋਏ ਸਨ ਅਤੇ ਮ੍ਰਿਤਕ ਵੱਲੋਂ ਉਹ ਪੈਸੇ ਵਾਪਸ ਮੰਗੇ ਜਾ ਰਹੇ ਸਨ। ਇਸੇ ਰੰਜਿਸ਼ ਕਰਕੇ ਮੁਲਜ਼ਮਾਂ ਨੇ ਹਰਬਿੰਦਰ ਸਿੰਘ ਦੇ ਹੱਥ-ਪੈਰ ਬੰਨ੍ਹ ਕੇ ਉਸ ਨੂੰ ਕਮਰੇ (ਖੁੱਡੇ) ਵਿੱਚ ਬੰਦ ਕਰ ਦਿੱਤਾ। ਜਦੋਂ ਮ੍ਰਿਤਕ ਰੌਲਾ ਪਾਉਣ ਲੱਗਾ ਤਾਂ ਮੁਲਜ਼ਮਾਂ ਨੇ ਉਸ ਦਾ ਮੂੰਹ ਬੰਦ ਕਰਕੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਕਬੂਤਰਾਂ ਵਾਲੇ ਕਮਰੇ (ਖੁੱਡੇ) ਵਿੱਚ ਬੰਦ ਕਰ ਦਿੱਤਾ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀਆਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਮਾਲੇਰਕੋਟਲਾ: ਕਤਲ ਮਾਮਲੇ ਵਿਚ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ ਅਤੇ ਮੁਲਜ਼ਮ ਪੁਲਿਸ ਪਾਰਟੀ ਨਾਲ।