Local Body Election Counting - Sach Kahoon Punjabi

Local Body Election Counting: ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵੋਟਾਂ ਦੀ ਗਿਣਤੀ ਲਈ ਪ੍ਰਬੰਧ ਮੁਕੰਮਲ : ਡੀਸੀ
Local Body Election Counting: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ’ਚ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬੱਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀਆਂ ਚੋਣਾਂ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਚੁੱਕੀਆਂ ਹਨ। ਹੁਣ 29 ਮਈ 2026 ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਕੁੱਲ ਚਾਰ ਕਾਊਂਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਨਗਰ ਕੌਂਸਲ ਸਰਹਿੰਦ- ਫ਼ਤਹਿਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਕੂਲ ਆਫ ਐਮੀਨੈਂਸ, ਫ਼ਤਹਿਗੜ੍ਹ ਸਾਹਿਬ, ਨਗਰ ਕੌਂਸਲ ਬੱਸੀ ਪਠਾਣਾਂ ਦੀ ਆਈਟੀਆਈ ਬੱਸੀ ਪਠਾਣਾਂ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਮਲੋਹ -ਕੰਨਿਆ, ਨਗਰ ਪੰਚਾਇਤ ਖਮਾਣੋਂ ਦੀ ਸਕੂਲ ਆਫ ਐਮੀਨੈਂਸ, ਖਮਾਣੋਂ ਕਲਾਂ ’ਚ ਗਿਣਤੀ ਹੋਵੇਗੀ।

ਉਨ੍ਹਾਂ ਕਿਹਾ ਕਿ ਸਾਰੇ ਕਾਊਂਟਿੰਗ ਸੈਂਟਰਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗਿਣਤੀ ਕਰਵਾਈ ਜਾਵੇਗੀ। ਵੋਟਾਂ ਦੀ ਗਿਣਤੀ ਵਾਲੇ ਦਿਨ ਉਮੀਦਵਾਰਾਂ, ਉਨ੍ਹਾਂ ਦੇ ਗਿਣਤੀ ਏਜੰਟਾਂ, ਰਿਟਰਨਿੰਗ ਅਫ਼ਸਰਾਂ ਤੇ ਸਬੰਧਤ ਅਧਿਕਾਰੀਆਂ ਦੀ ਮੌਜ਼ੂਦਗੀ ’ਚ ਸਟਰਾਂਗ ਰੂਮ ਖੋਲ੍ਹੇ ਜਾਣਗੇ ਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈ ਜਾਵੇਗੀ। ਡੀਸੀ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰਾਂ ਦੀ ਦੇਖ-ਰੇਖ ਹੇਠ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਜਾ ਚੁੱਕੀ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਜ਼ਿਲ੍ਹਾ ਪੁਲਿਸ ਮੁੱਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਕਾਊਂਟਿੰਗ ਸੈਂਟਰਾਂ ਦੇ ਆਲੇ-ਦੁਆਲੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬਿਨਾਂ ਅਧਿਕਾਰ ਪੱਤਰ ਕਿਸੇ ਵੀ ਵਿਅਕਤੀ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਐੱਸਐੱਸਪੀ ਸ਼ੁਭਮ ਅਗਰਵਾਲ ਨੇ ਸਮੂਹ ਉਮੀਦਵਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਚੋਣ ਨਤੀਜਿਆਂ ਦੌਰਾਨ ਸ਼ਾਂਤੀ, ਸਹਿਯੋਗ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਤਾਂ ਜੋ ਆਪਸੀ ਪਿਆਰ ਤੇ ਮਿਲਵਰਤਣ ਨਾਲ ਗਿਣਤੀ ਪ੍ਰਕਿਰਿਆ ਮੁਕੰਮਲ ਹੋ ਸਕੇ।

ਫ਼ਤਹਿਗੜ੍ਹ ਸਾਹਿਬ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ। ਤਸਵੀਰ: ਅਨਿਲ ਲੁਟਾਵਾ