Zila Parishad Chairman News - Sach Kahoon Punjabi

Zila Parishad Chairman News: ਗੁਰਦੇਵ ਸਿੰਘ ਟਿਵਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ ਨਾਲ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ ਰਫ਼ਤਾਰ: ਕੈਬਨਿਟ ਮੰਤਰੀ
Zila Parishad Chairman News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇੱਥੇ ਸਰਹਿੰਦ ਰੋਡ ’ਤੇ ਸਥਿਤ ਜਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਕਰਵਾਏ ਪਾਠ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿਹਤ ਮੰਤਰੀ ਡਾ ਬਲਬੀਰ ਸਿੰਘ, ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਗੁਰਦੇਵ ਸਿੰਘ ਦੇਵ ਮਾਨ ਅਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਮੇਅਰ ਕੁੰਦਨ ਗੋਗੀਆ ਸਮੇਤ ਹੋਰ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: Local Body Election Counting: ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵੋਟਾਂ ਦੀ ਗਿਣਤੀ ਲਈ ਪ੍ਰਬੰਧ ਮੁਕੰਮਲ : ਡੀਸੀ

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ ਨੇ ਗੁਰਦੇਵ ਸਿੰਘ ਟਿਵਾਣਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨੌਜਵਾਨ ਆਗੂ ਦੇ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵੱਸਦਾ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦਾ ਹੈ ਅਤੇ ਪਿੰਡਾਂ ਦੇ ਲੋਕਾਂ ਨੇ ਇਸ ਟੀਮ ਉੱਪਰ ਵਿਸ਼ਵਾਸ ਜਤਾਉਂਦਿਆਂ ਵੱਡੀ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਸਾਰੀ ਟੀਮ ਵੀ ਲੋਕਾਂ ਦੇ ਇਸ ਵਿਸ਼ਵਾਸ ਉੱਪਰ ਖਰਾ ਉਤਰੇਗੀ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਵਿਕਾਸ ਸਮੇਤ ਪਿੰਡ-ਪਿੰਡ ’ਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਇਸ ਤੋਂ ਇਲਾਵਾ ਛੱਪੜਾਂ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਨੂੰ ਪੂਰਾ ਕਰਵਾਉਣਾ ਜ਼ਿਲ੍ਹਾ ਪ੍ਰੀਸ਼ਦ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਗੁਰਦੇਵ ਸਿੰਘ ਟਿਵਾਣਾ ਅਤੇ ਵਾਈਸ ਚੇਅਰਪਰਸਨ ਬਿੰਦਰ ਕੌਰ ਸਮੇਤ ਸਾਰੀ ਨਵੀਂ ਟੀਮ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।

ਸੌਂਦ ਨੇ ਇੱਕ ਸਧਾਰਨ ਪਰਿਵਾਰ ਵਿੱਚ ਜਨਮੇ ਗੁਰਦੇਵ ਸਿੰਘ ਟਿਵਾਣਾ ਦੀਆਂ ਪਾਰਟੀ ਤੇ ਲੋਕਾਂ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਅਜਿਹੇ ਲੋਕਾਂ ਨਾਲ ਜੁੜੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਬਚਾਉਣ ਲਈ 15000 ਕਿਲੋਮੀਟਰ ਨਹਿਰਾਂ, ਮਾਈਨਰ, ਖਾਲੇ ਪੱਕੇ ਕੀਤੇ ਅਤੇ ਪਹਿਲਾਂ ਵਰਤੇ ਜਾਂਦੇ 25 ਫੀਸਦੀ ਨਹਿਰੀ ਪਾਣੀ ਨੂੰ 75 ਫੀਸਦੀ ਵਰਤਣ ਦੀ ਵੱਡੀ ਪਹਿਲਕਦਮੀ ਕੀਤੀ ਹੈ। ਨਵੇਂ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ, ਬਰਿੰਦਰ ਗੋਇਲ ਅਤੇ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ,  ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਵਾਈਸ ਚੇਅਰਮੈਨ ਵਿੱਕੀ ਘਨੌਰ, ਵੀਰਪਾਲ ਕੌਰ ਚਹਿਲ, ਆਪ ਵੂਮੈਨ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੋਨਿਕਾ ਸ਼ਰਮਾ ਜਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਤੇ ਆਗੂ ਹਾਜ਼ਰ ਸਨ।

ਪਟਿਆਲਾ :ਗੁਰਦੇਵ ਸਿੰਘ ਟਿਵਾਣਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਵਧਾਈ ਦਿੰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ, ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਹੋਰ ਵੀ ਨਜ਼ਰ ਆ ਰਹੇ ਹਨ।