Mount Everest News - Sach Kahoon Punjabi

Mount Everest News: ਫਰੀਦਕੋਟ ਦੇ ਪ੍ਰਵਾਸੀ ਪੰਜਾਬੀ ਅਜੈਪਾਲ ਧਾਲੀਵਾਲ ਨੇ ਮਾਊਂਟ ਐਵਰੇਸਟ ਫਤਿਹ ਕਰਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ : ਰਾਹੁਲ ਚਾਬਾ
Mount Everest News: (ਗੁਰਪ੍ਰੀਤ ਪੱਕਾ) ਫਰੀਦਕੋਟ। ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕੱਸਮ ਭੱਟੀ ਨਾਲ ਸਬੰਧਤ ਪ੍ਰਵਾਸੀ ਪੰਜਾਬੀ

Mount Everest News: ਫਰੀਦਕੋਟ ਦੇ ਪ੍ਰਵਾਸੀ ਪੰਜਾਬੀ ਅਜੈਪਾਲ ਧਾਲੀਵਾਲ ਨੇ ਮਾਊਂਟ ਐਵਰੇਸਟ ਫਤਿਹ ਕਰਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ : ਰਾਹੁਲ ਚਾਬਾ

ਵੱਲੋਂ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਫਤਿਹ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਂਅ ਵਿਸ਼ਵ ਪੱਧਰ ’ਤੇ ਰੌਸ਼ਨ ਕੀਤਾ ਗਿਆ ਹੈ। ਇਸ ਉਪਲੱਬਧੀ ’ਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਖੁਸ਼ੀ ਅਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੀ ਅਜੈਪਾਲ ਸਿੰਘ ਧਾਲੀਵਾਲ ਦੇ ਨਾਲ ਇਕਬਾਲ ਸਿੰਘ ਧਾਲੀਵਾਲ ਸੁਪਰਡੈਂਟ ਜੇਲ੍ਹ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਅਜੈਪਾਲ ਸਿੰਘ ਧਾਲੀਵਾਲ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬੀ ਦੁਨੀਆ ਦੇ ਹਰ ਖੇਤਰ ਵਿੱਚ ਨਵੀਆਂ ਉੱਚਾਈਆਂ ਛੂਹ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਲੱਬਧੀ ਨਾ ਸਿਰਫ਼ ਫਰੀਦਕੋਟ ਸਗੋਂ ਪੂਰੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।

ਸ਼੍ਰੀ ਅਜੈਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਮੌਜ਼ੂਦਾ ਸਮੇਂ ਸਰੀ, ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਵਿਖੇ ਰਹਿ ਰਹੇ ਹਨ ਅਤੇ ਪੇਸ਼ੇ ਵਜੋਂ ਬੈਰਿਸਟਰ ਹਨ। ਉਨ੍ਹਾਂ ਦੱਸਿਆ ਕਿ ਉਹ ਕਈ ਸਾਲਾਂ ਤੋਂ ਮਾਊਂਟ ਐਵਰੇਸਟ ਫਤਿਹ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਸਨ। ਪਿਛਲੇ ਸਾਲ ਵੀ ਉਨ੍ਹਾਂ ਨੇ ਇਸ ਮੁਹਿੰਮ ਦੀ ਕੋਸ਼ਿਸ਼ ਕੀਤੀ ਸੀ, ਪਰ ਸਫਲਤਾ ਨਹੀਂ ਮਿਲੀ। ਇਸ ਸਾਲ 20 ਮਈ 2026 ਨੂੰ ਉਨ੍ਹਾਂ ਨੇ ਸਫਲਤਾਪੂਰਵਕ ਮਾਊਂਟ ਐਵਰੇਸਟ ਦੀ ਚੋਟੀ ਸਰ ਕਰਕੇ ਇਤਿਹਾਸ ਰਚ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੈਪਾਲ ਸਿੰਘ ਧਾਲੀਵਾਲ ਮਾਊਂਟ ਐਵਰੇਸਟ ਫਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਬਣੇ ਹਨ, ਜੋ ਪੂਰੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ: AAP Vs Ravneet Bittu: ਪੰਜਾਬ ਪੁਲਿਸ ਨੂੰ ਲੈ ਕੇ ਰਵਨੀਤ ਬਿੱਟੂ ਦੇ ਬਿਆਨ ‘ਤੇ ਆਪ ਦਾ ਤਿੱਖਾ ਪਲਟਵਾਰ

ਉਨ੍ਹਾਂ ਦੱਸਿਆ ਕਿ ਸ਼੍ਰੀ ਧਾਲੀਵਾਲ ਇਸ ਤੋਂ ਪਹਿਲਾਂ ਵੀ ਦੁਨੀਆ ਦੇ ਕਈ ਪ੍ਰਸਿੱਧ ਪਹਾੜ ਸਫਲਤਾਪੂਰਵਕ ਸਰ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਇੱਕ ਸ਼ਾਨਦਾਰ ਮੈਰਾਥਨ ਦੌੜਾਕ ਹਨ ਅਤੇ ‘ਆਇਰਨ ਮੈਨ’ ਦਾ ਖਿਤਾਬ ਵੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਧਾਲੀਵਾਲ ਦੀ ਇਹ ਪ੍ਰਾਪਤੀ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਇਹ ਸੰਦੇਸ਼ ਦਿੰਦੀ ਹੈ ਕਿ ਮਿਹਨਤ, ਹੌਸਲੇ ਅਤੇ ਦ੍ਰਿੜ ਨਿਸ਼ਚੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।