Land Mortgage Bank Punjab protest - Sach Kahoon Punjabi

Farmer News: ਲੈਂਡ ਮੋਰਗੇਜ਼ ਬੈਂਕ ਦੀ ਧੱਕੇਸ਼ਾਹੀ ਖ਼ਿਲਾਫ਼ 1 ਜੂਨ ਨੂੰ ਚੰਡੀਗੜ੍ਹ ਵੱਲ ਮਾਰਚ ਕਰੇਗੀ ਬੀਕੇਯੂ ਏਕਤਾ ਸਿੱਧੂਪੁਰ
Farmer News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਲੈਂਡ ਮੋਰਗੇਜ਼ ਬੈਂਕ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਕੇ ਖੁਦਕੁਸ਼ੀ ਕਰਨ ਵਾਲੇ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਅਤੇ ਬੈਂਕ ਵੱਲੋਂ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ 1 ਜੂਨ ਨੂੰ ਸ੍ਰੀ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਵਿਖੇ ਇਕੱਠੇ ਹੋਣ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਦਫ਼ਤਰ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾਵੇਗਾ।

ਇਸ ਮਾਰਚ ਦੀਆਂ ਤਿਆਰੀਆਂ ਸਬੰਧੀ ਫ਼ਰੀਦਕੋਟ ਵਿਖੇ ਲੈਂਡ ਮੋਰਗੇਜ਼ ਬੈਂਕ ਅੱਗੇ ਚੱਲ ਰਹੇ ਮੋਰਚੇ ਦੌਰਾਨ ਬੀਕੇਯੂ ਏਕਤਾ ਸਿੱਧੂਪੁਰ ਦੀ ਵਧਵੀਂ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਲੈਂਡ ਮੋਰਗੇਜ਼ ਬੈਂਕ ਦੇ ਕਰਜ਼ਿਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਂਦੀ ਜਾਵੇਗੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜ਼ੂਦ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀਆਂ ਜ਼ਮੀਨਾਂ ਕੁਰਕ ਕਰਨ ਲਈ ਬੈਂਕ ਅਧਿਕਾਰੀਆਂ ਨੂੰ ਖੁੱਲ੍ਹੀ ਛੂਟ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਬੈਂਕ ਦੀ ਧੱਕੇਸ਼ਾਹੀ ਕਾਰਨ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਣਾ ਪਿਆ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ 30 ਮਾਰਚ ਤੋਂ ਲੈਂਡ ਮੋਰਗੇਜ਼ ਬੈਂਕ ਫ਼ਰੀਦਕੋਟ ਅੱਗੇ ਦਿਨ-ਰਾਤ ਧਰਨਾ ਜਾਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਨੂੰ ਇਨਸਾਫ ਦੇਣ ਦੀ ਬਜਾਏ ਆਪਣੇ ਭ੍ਰਿਸ਼ਟ ਅਧਿਕਾਰੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਦੋਂ ਕਿਸਾਨ ਕਰਜ਼ਾ ਲੈਂਦਾ ਹੈ ਤਾਂ ਬੈਂਕ ਵੱਲੋਂ ਜ਼ਮੀਨ ਦੀ ਫਰਦ ਵਿੱਚ ਸਿਕਿਉਰਟੀ ਤੌਰ ’ਤੇ ਆੜ ਦਰਜ ਕਰਵਾ ਲਈ ਜਾਂਦੀ ਹੈ, ਇਸ ਤੋਂ ਬਾਅਦ ਕਿਸੇ ਵੀ ਕਾਨੂੰਨ ਤਹਿਤ ਕਿਸਾਨ ਤੋਂ ਖਾਲੀ ਚੈੱਕ ਲੈ ਕੇ ਰੱਖਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਲੈਂਡ ਮੋਰਗੇਜ਼ ਬੈਂਕ ਵੱਲੋਂ ਕਿਸਾਨਾਂ ਤੋਂ ਖਾਲੀ ਚੈੱਕ ਲੈ ਕੇ ਰੱਖੇ ਗਏ ਹਨ, ਜਿਸ ਗੱਲ ਨੂੰ ਚੰਡੀਗੜ੍ਹ ਤੋਂ ਆਏ ਬੈਂਕ ਦੇ ਉੱਚ ਅਧਿਕਾਰੀਆਂ ਨੇ ਵੀ ਡੀਸੀ ਅਤੇ ਐੱਸਐੱਸਪੀ ਦੀ ਮੌਜੂਦਗੀ ਵਿੱਚ ਮੰਨਿਆ ਹੈ।

ਇਹ ਵੀ ਪੜ੍ਹੋ: Gold Silver Price Drop: ਸਰਾਫਾ ਬਾਜ਼ਾਰ ’ਚ ਭਾਰੀ ਗਿਰਾਵਟ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲੈਂਡ ਮੋਰਗੇਜ ਬੈਂਕ ਦੇ ਮੈਨੇਜਰਾਂ ਵੱਲੋਂ ਕੀਤੇ ਗਏ ਘਪਲਿਆਂ ਦੇ ਸੈਂਕੜੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ 12 ਤੋਂ ਵੱਧ ਜ਼ਿਲ੍ਹਿਆਂ ਵਿੱਚ ਬੈਂਕ ਦੀਆਂ ਮੇਨ ਬਰਾਂਚਾਂ ਅੱਗੇ ਸੰਘਰਸ਼ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ 1 ਜੂਨ ਦੇ ਚੰਡੀਗੜ੍ਹ ਮਾਰਚ ਲਈ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਇਸ ਮੌਕੇ ਬੋਹੜ ਸਿੰਘ ਰੁਪੱਈਆਂ ਵਾਲਾ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ, ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ ਜੈਤੋ, ਬਲਜਿੰਦਰ ਸਿੰਘ ਵਾੜਾ ਭਾਈਕਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਨਿਰਮਲ ਸਿੰਘ ਢਿਲਵਾਂ, ਸੁਖਚਰਨ ਸਿੰਘ ਕਾਲਾ, ਤੇਜਾ ਸਿੰਘ ਪੱਕਾ, ਸੁਰਜੀਤ ਸਿੰਘ ਸੇਵੇਵਾਲਾ, ਜਤਿੰਦਰਜੀਤ ਸਿੰਘ ਭਿੰਡਰ, ਰਾਜਵੀਰ ਸਿੰਘ ਪੱਖੀ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ ਅਤੇ ਨਾਇਬ ਸਿੰਘ ਢਿੱਲਵਾਂ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।