ATM Robbery Case Punjab - Sach Kahoon Punjabi

ATM Robbery Case Punjab: ਏਟੀਐਮ ਮਸ਼ੀਨਾਂ ਤੋੜ ਕੇ ਲੱਖਾਂ ਉਡਾਉਣ ਵਾਲੇ ਗੈਂਗ ਦੇ ਦੋ ਮੁੱਖ ਮੈਂਬਰ ਕਾਬੂ
ATM Robbery Case Punjab: (ਸੁਰਿੰਦਰ ਕੁਮਾਰ ਸ਼ਰਮਾ)  ਲੁਧਿਆਣਾ। ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਏਟੀਐਮ ਮਸ਼ੀਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਖ਼ਤਰਨਾਕ ਅੰਤਰ-ਜ਼ਿਲ੍ਹਾ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੈਂਗ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹਥਿਆਰ, ਜਿੰਦਾ ਕਾਰਤੂਸ, ਗੈਸ ਕਟਰ ਸੈੱਟ, ਪੋਰਟੇਬਲ ਕਟਿੰਗ ਮਸ਼ੀਨ ਅਤੇ ਵਾਰਦਾਤਾਂ ਵਿੱਚ ਵਰਤੀ ਗਈ ਕਾਰ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਸਮਿੰਦਰ ਸਿੰਘ ਉਰਫ਼ ਜੱਸ ਅਤੇ ਦੀਪਕ ਕੁਮਾਰ ਉਰਫ਼ ਦੀਪੂ ਬਿਹਾਰੀ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਗੈਂਗ ਦਿਨ ਦੇ ਸਮੇਂ ਰੇਕੀ ਕਰਦਾ ਸੀ ਅਤੇ ਰਾਤ ਨੂੰ ਗੈਸ ਕਟਰ ਦੀ ਮਦਦ ਨਾਲ ਕੁਝ ਮਿੰਟਾਂ ਵਿੱਚ ਈਟੀਐਮ ਦੇ ਵਾਲਟ ਕੱਟ ਕੇ ਨਗਦੀ ਲੈ ਕੇ ਫ਼ਰਾਰ ਹੋ ਜਾਂਦਾ ਸੀ।

ਪੁਲਿਸ ਮੁਤਾਬਕ 19 ਅਤੇ 20 ਮਈ ਦੀ ਦਰਮਿਆਨੀ ਰਾਤ ਗੈਂਗ ਨੇ ਲੁਧਿਆਣਾ ਦੇ ਨੂਰਵਾਲਾ ਰੋਡ ਸਥਿਤ ਇੱਕ ਏਟੀਐਮ ਨੂੰ ਨਿਸ਼ਾਨਾ ਬਣਾਇਆ। ਜਦੋਂ ਮੁਲਜ਼ਮ ਗੈਸ ਕਟਰ ਨਾਲ ਏਟੀਐਮ ਮਸ਼ੀਨ ਕੱਟ ਰਹੇ ਸਨ ਤਾਂ ਅਚਾਨਕ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਭੜਕਣ ਤੋਂ ਬਾਅਦ ਮੁਲਜ਼ਮ ਉਥੋਂ ਭੱਜਣ ਲੱਗੇ। ਇਸ ਦੌਰਾਨ ਗਸ਼ਤ ਕਰ ਰਹੀ ਪੁਲਿਸ ਟੀਮ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ ਉੱਤੇ ਗੋਲੀਆਂ ਚਲਾ ਦਿੱਤੀਆਂ। ਖੁਸ਼ਕਿਸਮਤੀ ਨਾਲ ਪੁਲਿਸ ਮੁਲਾਜ਼ਮਾਂ ਨੇ ਆਪਣਾ ਬਚਾਅ ਕਰ ਲਿਆ ਅਤੇ ਬਾਅਦ ਵਿੱਚ ਥਾਣਾ ਬਸਤੀ ਜੋਧੇਵਾਲ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ। ਹਾਈਟੈਕ ਸਰਵੇਲੈਂਸ ਅਤੇ ਤਕਨੀਕੀ ਇਨਪੁਟ ਦੇ ਆਧਾਰ ’ਤੇ 25 ਮਈ ਨੂੰ ਜਸਮਿੰਦਰ ਸਿੰਘ ਉਰਫ਼ ਜੱਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਮਾਰੂਤੀ ਸੁਜ਼ੂਕੀ ਅਰਟਿਗਾ ਵੀ ਬਰਾਮਦ ਹੋਈ। ਉਸ ਦੀ ਪੁੱਛਗਿੱਛ ਤੋਂ ਬਾਅਦ 2 ਜੂਨ ਨੂੰ ਅੰਮ੍ਰਿਤਸਰ ਵਿੱਚ ਛਾਪੇਮਾਰੀ ਕਰਕੇ ਦੀਪਕ ਕੁਮਾਰ ਉਰਫ਼ ਦੀਪੂ ਬਿਹਾਰੀ ਨੂੰ ਵੀ ਕਾਬੂ ਕਰ ਲਿਆ ਗਿਆ। ਉਸ ਕੋਲੋਂ .32 ਬੋਰ ਦੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ: Sangrur Youth Murder Case: ਸੰਗਰੂਰ ’ਚ ਨੌਜਵਾਨ ਦਾ ਕਤਲ, ਤਿੰਨ ਦੋਸਤ ਗ੍ਰਿਫ਼ਤਾਰ

ਪੁਲਿਸ ਨੇ ਮੁਲਜ਼ਮਾਂ ਕੋਲੋਂ ਏਟੀਐਮ ਤੋੜਨ ਲਈ ਵਰਤਿਆ ਜਾਣ ਵਾਲਾ ਪੂਰਾ ਸੈੱਟਅਪ ਬਰਾਮਦ ਕੀਤਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਕਿ ਉਹ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਲੁਧਿਆਣਾ, ਜਲੰਧਰ ਅਤੇ ਫਗਵਾੜਾ ਵਿੱਚ ਏਟੀਐਮ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਨੇ ਹੁਣ ਤੱਕ ਪੰਜ ਵੱਡੇ ਮਾਮਲਿਆਂ ਨੂੰ ਟਰੇਸ ਕਰ ਲਿਆ ਹੈ, ਜਿਨ੍ਹਾਂ ਵਿੱਚ ਏਟੀਐਮ ਤੋੜ ਕੇ ਨਕਦੀ ਚੋਰੀ ਕਰਨ ਅਤੇ ਪੁਲਿਸ ਉੱਤੇ ਫਾਇਰਿੰਗ ਕਰਨ ਦੀਆਂ ਘਟਨਾਵਾਂ ਸ਼ਾਮਲ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਗੈਂਗ ਵਿੱਚ ਕੁੱਲ 6 ਮੈਂਬਰ ਸ਼ਾਮਲ ਸਨ। ਦੋ ਮੁੱਖ ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ, ਜਦਕਿ ਚਾਰ ਹੋਰ ਮੈਂਬਰ ਅਜੇ ਵੀ ਫ਼ਰਾਰ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਲੁਧਿਆਣਾ: ਕਾਨਫਰੰਸ ਦੌਰਾਨ ਏਟੀਐਮ ਗੈਂਗ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ।