Farmers Training Camp - Sach Kahoon Punjabi

Farmers Training Camp: ‘ਖੇਤ ਬਚਾਓ ਅਭਿਆਨ' ਤਹਿਤ ਕਿਸਾਨਾਂ ਲਈ ਲਾਇਆ ਗਿਆ ਵਿਸ਼ੇਸ਼ ਕੈਂਪ
Farmers Training Camp: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫ਼ਰੀਦਕੋਟ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਖੇਤ ਬਚਾਓ ਅਭਿਆਨ ਤਹਿਤ ਪਿੰਡ ਢੁੱਡੀ ਅਤੇ ਧੂੜਕੋਟ ਵਿਖੇ ਕਿਸਾਨਾਂ ਲਈ ਖਾਦਾਂ ਦੇ ਸੰਤੁਲਿਤ ਪ੍ਰਬੰਧ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪ ਦੌਰਾਨ ਡਾ. ਗੁਰਦਰਸ਼ਨ ਸਿੰਘ, ਪ੍ਰੋਫੈਸਰ (ਬਾਗਬਾਨੀ), ਨੇ ਬਾਗਬਾਨੀ ਅਤੇ ਸਬਜ਼ੀਆਂ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਤੁਲਿਤ ਖਾਦ ਪ੍ਰਬੰਧਨ ਨਾਲ ਫ਼ਸਲਾਂ ਦੀ ਪੈਦਾਵਾਰ ਵਧਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵੀ ਬਰਕਰਾਰ ਰਹਿੰਦੀ ਹੈ।

ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਵਿੱਚ ਫਾਸਫੋਰਸ ਦੀ ਬੇਲੋੜੀ

Farmers Training Camp: ‘ਖੇਤ ਬਚਾਓ ਅਭਿਆਨ' ਤਹਿਤ ਕਿਸਾਨਾਂ ਲਈ ਲਾਇਆ ਗਿਆ ਵਿਸ਼ੇਸ਼ ਕੈਂਪ

ਵਰਤੋਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਹਾੜੀ ਦੀ ਫ਼ਸਲ ਵਿੱਚ ਸਿਫ਼ਾਰਸ਼ੀ ਮਾਤਰਾ ਅਨੁਸਾਰ ਫਾਸਫੋਰਸ ਦੀ ਵਰਤੋਂ ਕੀਤੀ ਗਈ ਹੋਵੇ ਤਾਂ ਸਾਉਣੀ ਦੀਆਂ ਫ਼ਸਲਾਂ ਲਈ ਇਸ ਦੀ ਵਾਧੂ ਲੋੜ ਨਹੀਂ ਰਹਿੰਦੀ। ਉਨ੍ਹਾਂ ਝੋਨੇ ਦੀ ਨਰਸਰੀ ਵਿੱਚ ਲੋਹੇ ਅਤੇ ਜ਼ਿੰਕ ਤੱਤਾਂ ਦੀ ਘਾਟ ਦੇ ਲੱਛਣਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਦਵਿੰਦਰਪਾਲ ਸਿੰਘ, ਸਰਕਲ ਇੰਚਾਰਜ ਕੋਟਸੁਖੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ ਅਤੇ ਵਾਤਾਵਰਣ ਪ੍ਰਦੂਸ਼ਣ ਤੋਂ ਵੀ ਬਚਾਅ ਹੋਵੇਗਾ।

ਇਹ ਵੀ ਪੜ੍ਹੋ: Farmers Protest: ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਡੋਨਾਲਡ ਟਰੰਪ ਦੇ ਪੁਤਲੇ ਫੂਕੇ

ਡਾ. ਯਾਦਵਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਜੈਵਿਕ ਅਤੇ ਹਰੀ ਖਾਦਾਂ ਦੀ ਵਰਤੋਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰਸਾਇਣਿਕ ਖਾਦਾਂ ਦੀ ਸੰਤੁਲਿਤ ਅਤੇ ਸਿਫ਼ਾਰਸ਼ੀ ਮਾਤਰਾ ਵਿੱਚ ਵਰਤੋਂ ਕਰਕੇ ਮਿੱਟੀ ਦੀ ਸਿਹਤ ਨੂੰ ਲੰਬੇ ਸਮੇਂ ਤੱਕ ਬਿਹਤਰ ਬਣਾਇਆ ਰੱਖਿਆ ਜਾ ਸਕਦਾ ਹੈ। ਕੈਂਪ ਦੌਰਾਨ ਕਿਸਾਨਾਂ ਨੇ ਮਾਹਿਰਾਂ ਨਾਲ ਆਪਣੇ ਖੇਤੀਬਾੜੀ ਸਬੰਧੀ ਸਵਾਲ ਸਾਂਝੇ ਕੀਤੇ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਲਾਹੇਵੰਦ ਜਾਣਕਾਰੀ ਹਾਸਲ ਕੀਤੀ। ਮਾਹਿਰਾਂ ਨੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ ਅਤੇ ਖੇਤੀ ਲਾਗਤ ਘਟਾਉਣ ਲਈ ਵਿਗਿਆਨਕ ਸਿਫ਼ਾਰਸ਼ਾਂ ਅਪਣਾਉਣ ਦੀ ਅਪੀਲ ਵੀ ਕੀਤੀ।