Patiala Lathicharge - Sach Kahoon Punjabi

Patiala Lathicharge: ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ 'ਤੇ ਪਟਿਆਲਾ ਵਿਖੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ
Patiala Lathicharge:

Patiala Lathicharge: ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ 'ਤੇ ਪਟਿਆਲਾ ਵਿਖੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. 49, ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਵੱਲੋਂ ਪਟਿਆਲਾ ਹੈੱਡ ਆਫ਼ਿਸ ਅੱਗੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਉੱਦੋਕੇ ਅਤੇ ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਫ਼ਰੀਦਕੋਟ ਨੇ ਕਿਹਾ ਕਿ ਬਿਜਲੀ ਬੋਰਡ ਵਿੱਚ 72 ਹਜ਼ਾਰ ਅਸਾਮੀਆਂ ਮਨਜ਼ੂਰ ਹਨ, ਪਰ ਮੌਜ਼ੂਦਾ ਸਮੇਂ ਵਿੱਚ ਕੇਵਲ 28 ਹਜ਼ਾਰ ਦੇ ਕਰੀਬ ਕਰਮਚਾਰੀ ਹੀ ਸੇਵਾਵਾਂ ਨਿਭਾ ਰਹੇ ਹਨ। ਘੱਟ ਸਟਾਫ਼ ਕਾਰਨ ਮੁਲਾਜ਼ਮਾਂ ਨੂੰ ਦਿਨ-ਰਾਤ ਔਖੇ ਹਾਲਾਤਾਂ ਵਿੱਚ ਕੰਮ ਕਰਨਾ ਪੈ ਰਿਹਾ ਹੈ ਅਤੇ ਵੱਧ ਵਰਕਲੋਡ ਕਾਰਨ ਕਈ ਕਰਮਚਾਰੀ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੇ ਹਨ।

ਇਹ ਵੀ ਪੜ੍ਹੋ: Rajya Sabha Election: ਮਲਿਕਾਰਜੁਨ ਖੜਗੇ ਨੇ ਰਾਜ ਸਭਾ ਚੋਣਾਂ ਲਈ ਦਾਖਲ ਕੀਤੀ ਨਾਮਜ਼ਦਗੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਭਰਤੀਆਂ ਵਿੱਚ ਬੇਲੋੜੀਆਂ ਸ਼ਰਤਾਂ ਲਗਾ ਕੇ ਪੰਜਾਬ ਦੇ ਨੌਜਵਾਨਾਂ ਤੋਂ ਰੁਜ਼ਗਾਰ ਦੇ ਮੌਕੇ ਖੋਹੇ ਜਾ ਰਹੇ ਹਨ। ਪਾਵਰਕਾਮ ਵਿੱਚ ਅਪ੍ਰੈਂਟਿਸਸ਼ਿਪ ਕਰਨ ਵਾਲੇ ਕਰੀਬ 2600 ਨੌਜਵਾਨ, ਜਿਨ੍ਹਾਂ ਨੇ ਟੈਸਟ ਪਾਸ ਕਰਕੇ ਆਪਣੀ ਮੈਰਿਟ ਦੇ ਆਧਾਰ 'ਤੇ ਸਿਖਲਾਈ ਪ੍ਰਾਪਤ ਕੀਤੀ ਹੈ, ਅੱਜ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।

ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਆਈ.ਟੀ.ਆਈ. ਪਾਸ ਬੇਰੁਜ਼ਗਾਰ ਨੌਜਵਾਨਾਂ ਨੂੰ, ਜੋ ਲੰਬੇ ਸਮੇਂ ਤੋਂ ਪਟਿਆਲਾ ਹੈੱਡ ਆਫ਼ਿਸ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਤੁਰੰਤ ਰੈਗੂਲਰ ਭਰਤੀ ਰਾਹੀਂ ਨੌਕਰੀ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਨਾਲ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਯੂਨੀਅਨ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਮੀਟਿੰਗ ਦੌਰਾਨ ਬੁਲਾਰਿਆਂ ਨੇ ਹਜ਼ਾਰਾਂ ਖਾਲੀ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਨ ਅਤੇ ਨਵੀਆਂ ਭਰਤੀਆਂ ਵਿੱਚ ਪੰਜਾਬ ਦੇ ਉਮੀਦਵਾਰਾਂ ਨੂੰ ਪਹਿਲ ਦੇਣ ਦੀ ਮੰਗ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਉੱਦੋਕੇ, ਸੂਬਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਫ਼ਰੀਦਕੋਟ, ਦਲਬੀਰ ਸਿੰਘ ਜੌਹਲ, ਸੁਰਿੰਦਰ ਸਿੰਘ ਧਰਾਂਗਵਾਲਾ, ਸੰਜੀਵ ਸੈਣੀ (ਗੁਰਦਾਸਪੁਰ), ਸ਼ਿੰਗਾਰ ਚੰਦ ਮਹਿਰੋਕ, ਗੁਰਪ੍ਰੀਤ ਸਿੰਘ ਜੱਸਲ, ਸੰਜੀਵ ਕੁਮਾਰ (ਨਵਾਂ ਸ਼ਹਿਰ), ਸ਼ਿੰਦਰ ਸਿੰਘ (ਨਕੋਦਰ) ਸਮੇਤ ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਪ੍ਰਧਾਨ ਅਤੇ ਸਕੱਤਰ ਹਾਜ਼ਰ ਸਨ।