Punjab University Chandigarh - Sach Kahoon Punjabi

Punjab University Chandigarh: ਪੰਜਾਬ ਯੂਨੀਵਰਸਿਟੀ ਤੋਂ ਬੁਰੀ ਖਬਰ, ਵਿਦਿਆਰਥੀ ਨਾਲ ਹੋਈ ਅਣਹੋਣੀ
ਚੰਡੀਗੜ੍ਹ (ਹਿੰ.ਸ.)। ਪੰਜਾਬ ਯੂਨੀਵਰਸਿਟੀ (ਪੀਯੂ) ਕੈਂਪਸ ਵਿੱਚ ਸ਼ਨਿੱਚਰਵਾਰ ਦੇਰ ਰਾਤ ਇੱਕ 22 ਸਾਲਾ ਵਿਦਿਆਰਥੀ ਦੀ ਲਾਸ਼ ਬੁਆਏਜ਼ ਹੋਸਟਲ ਨੰਬਰ-4 ਦੇ ਕਮਰੇ ਵਿੱਚ ਫਾਹੇ ਨਾਲ ਲਟਕਦੀ ਮਿਲੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਚੈਤਨਿਆ ਸਿੰਘ ਵਜੋਂ ਹੋਈ ਹੈ। ਉਹ ਬੀਏ ਐਲਐਲਬੀ ਪੰਜਵੇਂ ਸਾਲ ਦਾ ਵਿਦਿਆਰਥੀ ਸੀ ਅਤੇ ਮੂਲ ਰੂਪ 'ਚ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਮੁੱਢਲੀ ਜਾਂਚ ਵਿੱਚ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਵਿਦਿਆਰਥੀ ਨੇ ਖੁਦਕੁਸ਼ੀ ਕੀਤੀ ਹੋ ਸਕਦੀ ਹੈ, ਪਰ ਪੁਲਿਸ ਵੱਲੋਂ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਜਾਣਕਾਰੀ ਮੁਤਾਬਕ ਚੈਤਨਿਆ ਦੇ ਪਰਿਵਾਰਕ ਮੈਂਬਰ ਸ਼ਨੀਵਾਰ ਸਵੇਰ ਤੋਂ ਉਸ ਨੂੰ ਲਗਾਤਾਰ ਫੋਨ ਕਰ ਰਹੇ ਸਨ, ਪਰ ਉਸ ਨੇ ਕਿਸੇ ਵੀ ਕਾਲ ਦਾ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਰਾਤ ਕਰੀਬ 8 ਵਜੇ ਉਸ ਦੇ ਸਾਥੀ ਵਿਦਿਆਰਥੀ ਹੋਸਟਲ ਦੇ ਕਮਰੇ ਵਿੱਚ ਪਹੁੰਚੇ। ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਕਾਫੀ ਦੇਰ ਤੱਕ ਆਵਾਜ਼ਾਂ ਮਾਰਨ ਦੇ ਬਾਵਜੂਦ ਦਰਵਾਜ਼ਾ ਨਾ ਖੁੱਲ੍ਹਣ ’ਤੇ ਉਸ ਨੂੰ ਤੋੜਿਆ ਗਿਆ।

Read Also : ਇਨ੍ਹਾਂ ਲੋਕਾਂ ਨੂੰ ਹੁਣ ਮਕਾਨ ਬਣਾਉਣਾ ਹੋਇਆ ਸੌਖਾ, ਪੱਕੇ ਮਕਾਨਾਂ ਦਾ ਤਾਜ਼ਾ ਅਪਡੇਟ

ਕਮਰੇ ਦੇ ਅੰਦਰ ਚੈਤਨਿਆ ਪੱਖੇ ਨਾਲ ਚਾਦਰ ਲਗਾਕੇ ਫਾਹੇ ’ਤੇ ਲਟਕਦਾ ਮਿਲਿਆ। ਸੁਰੱਖਿਆ ਗਾਰਡਾਂ ਅਤੇ ਵਿਦਿਆਰਥੀਆਂ ਦੀ ਮਦਦ ਨਾਲ ਉਸ ਨੂੰ ਹੇਠਾਂ ਉਤਾਰਿਆ ਗਿਆ ਅਤੇ ਐਂਬੂਲੈਂਸ ਰਾਹੀਂ ਪੀਜੀਆਈ ਦੀ ਐਮਰਜੈਂਸੀ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਰਾਤ ਕਰੀਬ ਪੌਣੇ 11 ਵਜੇ ਸੀਐਫਐਸਐਲ ਟੀਮ ਨੂੰ ਵੀ ਹੋਸਟਲ ਬੁਲਾਇਆ ਗਿਆ। ਟੀਮ ਨੇ ਕਮਰੇ ਵਿੱਚੋਂ ਫਿੰਗਰਪ੍ਰਿੰਟ ਅਤੇ ਹੋਰ ਜ਼ਰੂਰੀ ਸਬੂਤ ਇਕੱਠੇ ਕੀਤੇ। ਪੁਲਿਸ ਨੇ ਵਿਦਿਆਰਥੀ ਦਾ ਮੋਬਾਈਲ ਫੋਨ ਅਤੇ ਕਮਰੇ ਵਿੱਚ ਮੌਜੂਦ ਹੋਰ ਸਮਾਨ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ।

ਚੈਤਨਿਆ ਵਿਦਿਆਰਥੀ ਰਾਜਨੀਤੀ ਅਤੇ ਚੋਣੀ ਗਤੀਵਿਧੀਆਂ ਵਿੱਚ ਵੀ ਸਰਗਰਮ ਦੱਸਿਆ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਐਡਵੋਕੇਟ ਆਸ਼ੀਸ਼ ਬਿਨੋਈ ਅਤੇ ਹੋਸਟਲ ਵਾਰਡਨ ਡਾ. ਨਵੀਨ ਕੁਮਾਰ ਮੁਤਾਬਕ, ਚੈਤਨਿਆ ਮਿਲਣਸਾਰ, ਸਰਗਰਮ ਅਤੇ ਹੋਣਹਾਰ ਵਿਦਿਆਰਥੀ ਸੀ। ਕਰੀਬ ਦੋ ਮਹੀਨੇ ਪਹਿਲਾਂ ਹਾਈਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਵੀ ਉਸ ਨੇ ਸਰਗਰਮੀ ਨਾਲ ਯੋਗਦਾਨ ਪਾਇਆ ਸੀ।

ਵਿਦਿਆਰਥੀਆਂ ਅਤੇ ਅਧਿਆਪਕਾਂ ਮੁਤਾਬਕ ਚੈਤਨਿਆ ਆਮ ਤੌਰ ’ਤੇ ਬਿਲਕੁਲ ਸਧਾਰਨ ਨਜ਼ਰ ਆਉਂਦਾ ਸੀ ਅਤੇ ਉਸ ਦੇ ਵਿਵਹਾਰ ਤੋਂ ਅਜਿਹਾ ਨਹੀਂ ਲੱਗਦਾ ਸੀ ਕਿ ਉਹ ਕਿਸੇ ਪਰੇਸ਼ਾਨੀ ਵਿੱਚ ਹੈ। ਇਸ ਘਟਨਾ ਤੋਂ ਬਾਅਦ ਉਸ ਦੇ ਸਾਥੀ ਵਿਦਿਆਰਥੀ ਅਤੇ ਅਧਿਆਪਕ ਸਦਮੇ ਵਿੱਚ ਹਨ।

ਘਟਨਾ ਦੀ ਜਾਣਕਾਰੀ ਮਿਲਣ ’ਤੇ ਪੀਯੂ ਦੇ ਚੀਫ ਪ੍ਰਾਕਟਰ ਪ੍ਰੋ. ਵਾਈ.ਪੀ. ਵਰਮਾ ਅਤੇ ਚੀਫ ਆਫ ਯੂਨੀਵਰਸਿਟੀ ਸਕਿਓਰਿਟੀ ਵਿਕਰਮ ਸਿੰਘ ਵੀ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਮੁਤਾਬਕ ਪੋਸਟਮਾਰਟਮ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਮਾਮਲੇ ਦੀ ਸਥਿਤੀ ਹੋਰ ਸਪੱਸ਼ਟ ਹੋਵੇਗੀ। ਫਿਲਹਾਲ ਪੁਲਿਸ ਵੱਲੋਂ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੋਬਾਈਲ ਫੋਨ, ਕਾਲ ਡਿਟੇਲ, ਚੈਟ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Punjab University Chandigarh ਨੇ ਇਨ੍ਹਾਂ ਵਿਦਿਆਰਥੀਆਂ ਨੂੰ ਦਿੱਤੀ ਰਾਹਤ
ਚੰਡੀਗੜ੍ਹ (ਹਿੰ.ਸ.)। ਵਿਦੇਸ਼ੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਅਤੇ ਅੰਤਰਰਾਸ਼ਟਰੀ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਯੂਨੀਵਰਸਿਟੀ ਨੇ ਇਸ ਸਾਲ ਵੀ ਵਿਦੇਸ਼ੀ ਅਤੇ ਐਨਆਰਆਈ ਵਿਦਿਆਰਥੀਆਂ ਦੀ ਫੀਸ ਵਿੱਚ ਕੋਈ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ ਤਿੰਨ ਸਾਲਾਂ ਤੋਂ ਯੂਨੀਵਰਸਿਟੀ ਵੱਲੋਂ ਇੰਟਰਨੈਸ਼ਨਲ ਸਟੂਡੈਂਟਸ ਦੀ ਫੀਸ ਸਥਿਰ ਰੱਖੀ ਜਾ ਰਹੀ ਹੈ।

ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਹਰ ਸਾਲ ਆਈਸੀਸੀਆਰ, ਸਾਰਕ ਅਤੇ ਘੱਟ ਵਿਕਸਤ ਦੇਸ਼ਾਂ ਤੋਂ ਵਿਦਿਆਰਥੀ ਪੜ੍ਹਾਈ ਲਈ ਆਉਂਦੇ ਹਨ। ਆਈਸੀਸੀਆਰ ਤਹਿਤ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵੱਲੋਂ ਸਕਾਲਰਸ਼ਿਪ ਦਿੱਤੀ ਜਾਂਦੀ ਹੈ, ਜਦਕਿ ਸਾਰਕ ਅਤੇ ਘੱਟ ਵਿਕਸਤ ਦੇਸ਼ਾਂ ਦੇ ਵਿਦਿਆਰਥੀਆਂ ਲਈ ਯੂਨੀਵਰਸਿਟੀ ਨੇ ਫੀਸ ਵਿੱਚ 50 ਫੀਸਦੀ ਤੱਕ ਛੂਟ ਦਿੱਤੀ ਹੋਈ ਹੈ।

Read Also : ਗੈਂਗਸਟਰਾਂ ‘ਤੇ ਵਾਰ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ, 263 ਗ੍ਰਿਫ਼ਤਾਰ

ਪੰਜਾਬ ਯੂਨੀਵਰਸਿਟੀ ਵਿੱਚ ਵਿਦੇਸ਼ੀ ਅਤੇ ਐਨਆਰਆਈ ਵਿਦਿਆਰਥੀਆਂ ਲਈ ਕੁੱਲ 1135 ਸੀਟਾਂ ਰਾਖਵੀਆਂ ਹਨ। ਯੂਨੀਵਰਸਿਟੀ ਪ੍ਰਸ਼ਾਸਨ ਮੁਤਾਬਕ ਸੈਸ਼ਨ 2024-25 ਲਈ ਜੋ ਫੀਸ ਢਾਂਚਾ ਤੈਅ ਕੀਤਾ ਗਿਆ ਸੀ, ਉਸੇ ਅਧਾਰ 'ਤੇ ਇਸ ਸਾਲ ਵੀ ਦਾਖਲੇ ਕੀਤੇ ਜਾਣਗੇ। ਡੀਂਨ ਇੰਟਰਨੈਸ਼ਨਲ ਸਟੂਡੈਂਟਸ ਪ੍ਰੋਫੈਸਰ ਕ੍ਰਿਸ਼ਨ ਮੋਹਨ ਨੇ ਦੱਸਿਆ ਕਿ ਵਿਦੇਸ਼ੀ ਅਤੇ ਐਨਆਰਆਈ ਵਿਦਿਆਰਥੀਆਂ ਲਈ ਇਸ ਵਾਰ ਵੀ ਫੀਸ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਦਾਖਲਾ ਪ੍ਰਕਿਰਿਆ 2024-25 ਦੀਆਂ ਗਾਈਡਲਾਈਨਾਂ ਅਤੇ ਪ੍ਰਸਤਾਵਾਂ ਅਨੁਸਾਰ ਹੀ ਚਲਾਈ ਜਾਵੇਗੀ।

ਗੌਰਤਲਬ ਹੈ ਕਿ ਸਾਲ 2024 ਤੋਂ ਪੰਜਾਬ ਯੂਨੀਵਰਸਿਟੀ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਦਾਖਲਾ ਪ੍ਰੀਖਿਆ ਤੋਂ ਛੂਟ ਦੇਣ ਦਾ ਫੈਸਲਾ ਕੀਤਾ ਸੀ। ਇਸ ਦੇ ਨਾਲ ਹੀ ਸਾਰਕ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਫੀਸ ਵਿੱਚ ਵੀ ਕਮੀ ਕੀਤੀ ਗਈ ਸੀ। ਇਹ ਸਹੂਲਤਾਂ ਇਸ ਸਾਲ ਵੀ ਜਾਰੀ ਰਹਿਣਗੀਆਂ।

ਸੈਸ਼ਨ 2024 ਦੌਰਾਨ ਯੂਨੀਵਰਸਿਟੀ ਨੂੰ ਕਰੀਬ 700 ਵਿਦੇਸ਼ੀ ਵਿਦਿਆਰਥੀਆਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿੱਚ ਅਮਰੀਕਾ, ਕੈਨੇਡਾ, ਨੇਪਾਲ, ਈਰਾਨ, ਬੋਤਸਵਾਨਾ, ਕੀਨੀਆ, ਮਲਾਵੀ, ਜ਼ਿੰਬਾਬਵੇ, ਨਾਈਜੀਰੀਆ ਅਤੇ ਥਾਈਲੈਂਡ ਸਮੇਤ ਕਈ ਦੇਸ਼ਾਂ ਦੇ ਵਿਦਿਆਰਥੀ ਸ਼ਾਮਲ ਸਨ। ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਮੀਦ ਹੈ ਕਿ ਫੀਸ ਵਿੱਚ ਕੋਈ ਵਾਧਾ ਨਾ ਕਰਨ ਦੇ ਫੈਸਲੇ ਨਾਲ ਇਸ ਸਾਲ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਵੇਗਾ।