Punbus New Volvo Buses - Sach Kahoon Punjabi

Punjab News: ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਪਨਬੱਸ ਦੀਆਂ 5 ਨਵੀਆਂ ਵੋਲਵੋ ਬੱਸਾਂ ਰਵਾਨਾ
Punjab News:

Punjab News: ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਪਨਬੱਸ ਦੀਆਂ 5 ਨਵੀਆਂ ਵੋਲਵੋ ਬੱਸਾਂ ਰਵਾਨਾ

ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦਿਆਂ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਕੀਤਾ। ਇਨ੍ਹਾਂ ਬੱਸਾਂ ਨੂੰ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲ ਪੰਜਾਬ ਵਿੱਚ ਟ੍ਰਾਂਸਪੋਰਟ ਮਾਫੀਆ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਆਰਾਮਦਾਇਕ, ਸੁਰੱਖਿਅਤ ਤੇ ਕਿਫ਼ਾਇਤੀ ਸਫ਼ਰ ਮੁਹੱਈਆ ਕਰਵਾਉਣ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਜਨਤਕ ਟ੍ਰਾਂਸਪੋਰਟ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਚੀਮਾ ਨੇ ਦੱਸਿਆ ਕਿ ਪਨਬੱਸ ਦੇ ਬੇੜੇ ਵਿੱਚ ਕੁੱਲ 15 ਨਵੀਆਂ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਪਹਿਲੀਆਂ ਪੰਜ ਬੱਸਾਂ ਅੱਜ ਸ਼ੁਰੂ ਕੀਤੀਆਂ ਗਈਆਂ ਹਨ। ਇਹ ਬੱਸਾਂ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਏਅਰਪੋਰਟ ਲਈ ਰੋਜ਼ਾਨਾ ਸੇਵਾ ਦੇਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ ਜਾਣ ਵਾਲੇ ਯਾਤਰੀਆਂ ਅਤੇ ਐਨਆਰਆਈ ਭਾਈਚਾਰੇ ਨੂੰ ਵੱਡੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ: Amritsar News: 2 ਹੈਂਡ ਗ੍ਰੇਨੇਡ ਸਣੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ

ਟ੍ਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਤਕ ਆਵਾਜਾਈ ਨੂੰ ਹੋਰ ਮਜ਼ਬੂਤ ਕਰਨ ਲਈ ਕੁੱਲ 696 ਨਵੀਆਂ ਬੱਸਾਂ ਸ਼ਾਮਲ ਕਰਨ ਦੀ ਯੋਜਨਾ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਵਿੱਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਲਈ ਸਾਧਾਰਨ, ਐਚਵੀਏਸੀ ਅਤੇ ਪ੍ਰੀਮੀਅਮ ਬੱਸਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਜਨਤਕ ਟ੍ਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ, ਪਹੁੰਚ ਅਤੇ ਭਰੋਸੇਯੋਗਤਾ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਯਾਤਰੀਆਂ ਨੂੰ ਬਿਹਤਰ ਸਫ਼ਰ ਦਾ ਅਨੁਭਵ ਮਿਲੇਗਾ।