School Student - Sach Kahoon Punjabi

Road Accident: ਫ਼ਰੀਦਕੋਟ ’ਚ ਭਿਆਨਕ ਸੜਕ ਹਾਦਸਾ, ਦਸਵੀਂ ਜਮਾਤ ਦਾ ਵਿਦਿਆਰਥੀ ਗੰਭੀਰ ਜ਼ਖ਼ਮੀ
Road Accident:

Road Accident: ਫ਼ਰੀਦਕੋਟ ’ਚ ਭਿਆਨਕ ਸੜਕ ਹਾਦਸਾ, ਦਸਵੀਂ ਜਮਾਤ ਦਾ ਵਿਦਿਆਰਥੀ ਗੰਭੀਰ ਜ਼ਖ਼ਮੀ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਬੱਸ ਸਟੈਂਡ ਨੇੜੇ ਮੰਗਲਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦਸਵੀਂ ਜਮਾਤ ਦਾ ਇੱਕ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀ ਪ੍ਰਭਾਕਰਨ ਸਿੰਘ ਟਿਊਸ਼ਨ ਪੜ੍ਹ ਕੇ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਖੜ੍ਹੀ ਨਗਰ ਕੌਂਸਲ ਦੀ ਪਾਣੀ ਵਾਲੀ ਟੈਂਕੀ ਨਾਲ ਉਸ ਦੀ ਸਕੂਟੀ ਦੀ ਹਲਕੀ ਟੱਕਰ ਹੋ ਗਈ, ਜਿਸ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ 'ਤੇ ਡਿੱਗ ਪਿਆ।

ਇਹ ਵੀ ਪੜ੍ਹੋ: Tragic Demise: ਮੱਕੀ ਵੱਢ ਰਹੇ ਨੌਜਵਾਨ ਦੀ ਮਸ਼ੀਨ ਦੀ ਲਪੇਟ ’ਚ ਆਉਣ ਕਾਰਨ ਮੌਤ

ਪ੍ਰਤੱਖਦਰਸ਼ੀਆਂ ਮੁਤਾਬਕ ਵਿਦਿਆਰਥੀ ਦੇ ਡਿੱਗਦੇ ਹੀ ਪਿੱਛੇ ਤੋਂ ਆ ਰਹੀ ਪਸ਼ੂਆਂ ਦੇ ਚਾਰੇ ਨਾਲ ਲੱਦੀ ਟਰਾਲੀ ਦਾ ਪਿਛਲਾ ਟਾਇਰ ਉਸ ਉੱਪਰ ਚੜ੍ਹ ਗਿਆ। ਇਸ ਹਾਦਸੇ ਵਿੱਚ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਇੱਕ ਲੱਤ ਬੁਰੀ ਤਰ੍ਹਾਂ ਕੁਚਲੀ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਉਸ ਨੂੰ ਟਰਾਲੀ ਹੇਠਾਂ ਤੋਂ ਬਾਹਰ ਕੱਢਿਆ। ਘਟਨਾ ਦੇ ਪ੍ਰਤੱਖਦਰਸ਼ੀ ਅਤੇ ਵਿਦਿਆਰਥੀ ਦੇ ਸਾਥੀ ਜਸਨੂਰ ਸਿੰਘ ਨੇ ਦੱਸਿਆ ਕਿ ਦੋਵੇਂ ਟਿਊਸ਼ਨ ਤੋਂ ਪੜ੍ਹਾਈ ਕਰਕੇ ਇਕੱਠੇ ਘਰ ਵਾਪਸ ਆ ਰਹੇ ਸਨ। ਉੱਥੇ ਹੀ ਮੌਕੇ 'ਤੇ ਮੌਜੂਦ ਪ੍ਰਤੱਖਦਰਸ਼ੀ ਟੋਨੀ ਗੋਇਲ ਨੇ ਦੋਸ਼ ਲਗਾਇਆ ਕਿ ਸੂਚਨਾ ਦੇਣ ਤੋਂ ਕਰੀਬ ਅੱਧਾ ਘੰਟਾ ਬਾਅਦ ਵੀ ਐਂਬੂਲੈਂਸ ਸਮੇਂ ਸਿਰ ਮੌਕੇ 'ਤੇ ਨਹੀਂ ਪਹੁੰਚੀ।

ਇਸ ਦੌਰਾਨ ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਅਤੇ ਟ੍ਰੈਫਿਕ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਸੜਕ ਸੁਰੱਖਿਆ ਫੋਰਸ ਦੀ ਮੱਦਦ ਨਾਲ ਜ਼ਖ਼ਮੀ ਵਿਦਿਆਰਥੀ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ, ਜਿਸ ਤੋਂ ਬਾਅਦ ਸਥਾਨਕ ਲੋਕ ਉਸ ਨੂੰ ਤੁਰੰਤ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲੈ ਗਏ, ਜਿੱਥੇ ਉਸ ਦਾ ਇਲਾਜ ਜਾਰੀ ਹੈ।