Amritsar Police Action - Sach Kahoon Punjabi

Amritsar Drug Raid:ਅੰਮ੍ਰਿਤਸਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਪੁਲਿਸ ਦੀ ਵੱਡੀ ਕਾਰਵਾਈ, 11 ਸ਼ੱਕੀ ਹਿਰਾਸਤ ’ਚ
Amritsar Drug Raid: ਅੰਮ੍ਰਿਤਸਰ, (ਰਾਜਨ ਮਾਨ/ਹਿੰ.ਸ.)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਬੁੱਧਵਾਰ ਸਵੇਰੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੀ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਨੇ ਕਰੀਬ 11 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ, ਜਦਕਿ ਕਈ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਗਈ। ਇਹ ਕਾਰਵਾਈ ਡੀਸੀਪੀ ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਗਈ।

ਮੁਹਿੰਮ ਵਿੱਚ ਕਰੀਬ 150 ਪੁਲਿਸ ਮੁਲਾਜ਼ਮ ਅਤੇ ਕਮਾਂਡੋ ਵੱਖ-ਵੱਖ ਟੀਮਾਂ ਵਿੱਚ ਸ਼ਾਮਲ ਹੋਏ। ਏਡੀਸੀਪੀ ਸਿਟੀ-1 ਯੋਗੇਸ਼ਵਰ ਸਿੰਘ, ਏਸੀਪੀ ਸੈਂਟਰਲ ਸੁਰਿੰਦਰ ਸਿੰਘ, ਸਬੰਧਤ ਥਾਣਿਆਂ ਦੇ ਐਸਐਚਓ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਰਹੇ। ਪੁਲਿਸ ਟੀਮਾਂ ਨੇ ਅੰਨਗੜ੍ਹ, ਵਾਲਮੀਕੀ ਮੁਹੱਲਾ, ਸ਼ੇਖਾ ਬਾਜ਼ਾਰ ਸਮੇਤ ਆਸ-ਪਾਸ ਦੇ ਇਲਾਕਿਆਂ ਨੂੰ ਘੇਰ ਕੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ। ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਤੇ ਮਾਲਕੀ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਅਪਰਾਧਿਕ ਪਿਛੋਕੜ ਵਾਲੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ।

ਅਧਿਕਾਰੀਆਂ ਮੁਤਾਬਕ ਇਸ ਮੁਹਿੰਮ ਦਾ ਮੁੱਖ ਮਕਸਦ ਨਸ਼ਾ ਤਸਕਰਾਂ, ਸਪਲਾਇਰਾਂ ਅਤੇ ਨਸ਼ਿਆਂ ਦੇ ਗੈਰਕਾਨੂੰਨੀ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨਾ ਸੀ। ਡੀਸੀਪੀ ਨੇ ਖੁਦ ਇਲਾਕਿਆਂ ਦਾ ਕੀਤਾ ਦੌਰਾ ਡੀਸੀਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਸਰਚ ਮੁਹਿੰਮ ਦੀ ਨਿਗਰਾਨੀ ਕੀਤੀ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਕੁਝ ਵਸਨੀਕਾਂ ਨੇ ਪੁਲਿਸ ਨੂੰ ਦੱਸਿਆ ਕਿ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਅਤੇ ਵਧੀ ਹੋਈ ਨਿਗਰਾਨੀ ਕਾਰਨ ਇਲਾਕੇ ਦੀ ਸਥਿਤੀ ਵਿੱਚ ਸੁਧਾਰ ਆਇਆ ਹੈ।

ਇਹ ਵੀ ਪੜ੍ਹੋ: Ludhiana School News: ਲੁਧਿਆਣਾ ਦੇ ਸਰਕਾਰੀ ਸਕੂਲ ’ਚ ਹੈੱਡ ਟੀਚਰ ਦੀ ਅਚਾਨਕ ਮੌਤ, ਬੱਚਿਆਂ ਨਾਲ ਗੱਲਬਾਤ ਦੌਰਾਨ ਵਿਗੜੀ ਤਬੀਅਤ

ਡੀਸੀਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਪੁਲਿਸ ਦਾ ਦਬਾਅ ਲਗਾਤਾਰ ਜਾਰੀ ਰਹੇਗਾ ਅਤੇ ਸ਼ਹਿਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਮੁੜ ਪੈਰ ਨਹੀਂ ਪਸਾਰਨ ਦਿੱਤੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ। ਪੁਲਿਸ ਨੇ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਭਰੋਸੇਯੋਗ ਜਾਣਕਾਰੀ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

Drug Bust Amritsar: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 6 ਤਸਕਰ ਕਾਬੂ
Drug Bust Amritsar: ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਸ਼ਬਦ)। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨਾਂ ਵਿੱਚੋਂ ਚਾਰ ਨੌਜਵਾਨ ਬਾਲਕ ਹਨ ਅਤੇ ਦੋ ਨੌਜਵਾਨ ਅਜਿਹੇ ਹਨ ਜਿਨਾਂ ਦੀ ਉਮਰ 18 ਸਾਲ ਤੋਂ ਵੀ ਘੱਟ ਹੈ। ਇਸ ਕਾਰਵਾਈ ਨੂੰ ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਇੱਕ ਮਹੱਤਵਪੂਰਨ ਝਟਕਾ ਮੰਨਿਆ ਜਾ ਰਿਹਾ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਸੰਬੰਧ ਦੁਬਈ ਵਿੱਚ ਬੈਠੇ ਇੱਕ ਨਸ਼ਾ ਤਸਕਰ ਨਾਲ ਸਨ, ਜੋ ਸਰਹੱਦ ਪਾਰੋਂ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਭੇਜਣ ਦਾ ਕੰਮ ਕਰ ਰਿਹਾ ਸੀ। ਤਸਕਰ ਦੇ ਨਿਰਦੇਸ਼ਾਂ ਅਨੁਸਾਰ ਇਹ ਵਿਅਕਤੀ ਨਿਰਧਾਰਤ ਥਾਵਾਂ ਤੋਂ ਨਸ਼ੇ ਦੀਆਂ ਖੇਪਾਂ ਪ੍ਰਾਪਤ ਕਰਦੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਖੁਫੀਆ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਇਸ ਗਿਰੋਹ ਨੂੰ ਕਾਬੂ ਕੀਤਾ ਗਿਆ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗਿਰੋਹ ਦੇ ਮੈਂਬਰ ਇੱਕ ਸੁਚੱਜੇ ਨੈੱਟਵਰਕ ਤਹਿਤ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੇ ਸੰਪਰਕ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਨਾਲ ਸਨ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੁਝ ਨੌਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਆਰਥਿਕ ਲਾਲਚ ਦੇ ਕੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਕੀਤਾ ਗਿਆ ਸੀ।

Drug Bust Amritsar: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 6 ਤਸਕਰ ਕਾਬੂ

ਜਾਂਚ ਟੀਮ ਹੁਣ ਇਸ ਗਿਰੋਹ ਦੇ ਪਿੱਛੇ ਅਤੇ ਅੱਗੇ ਦੀਆਂ ਕੜੀਆਂ ਨੂੰ ਖੰਗਾਲ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਮਾਮਲੇ ਵਿੱਚ ਥਾਣਾ ਛੇਹਰਟਾ ਵਿਖੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਗਿਰੋਹ ਦੇ ਵਿੱਤੀ ਲੈਣ-ਦੇਣ, ਹਵਾਲਾ ਕਨੈਕਸ਼ਨਾਂ ਅਤੇ ਹੋਰ ਸਹਿਯੋਗੀਆਂ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਜਲਦ ਕਾਰਵਾਈ ਕੀਤੀ ਜਾਵੇਗੀ।