Joins Congress - Sach Kahoon Punjabi

Congress Punjab: ਯੂਥ ਅਕਾਲੀ ਦਲ ਦਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
Congress Punjab: (ਰਾਜਨ ਮਾਨ) ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਅੰਮ੍ਰਿਤਸਰ ਦੇ ਹਲਕਾ ਪੂਰਬੀ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਆਪਣੇ ਦਰਜਨਾਂ ਸਾਥੀਆਂ ਸਮੇਤ ਤੱਕੜੀ ਛੱਡ ਪੰਜੇ ਨਾਲ ਹੱਥ ਮਿਲਾ ਲਿਆ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ ਜਸਬੀਰ ਸਿੰਘ ਡਿੰਪਾ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕਰਦਿਆਂ ਅੱਜ ਯੂਥ ਅਕਾਲੀ ਆਗੂ ਸਾਹਿਬ ਸਿੰਘ ਵੇਰਕਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।

Congress Punjab: ਯੂਥ ਅਕਾਲੀ ਦਲ ਦਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ

ਇਸ ਮੌਕੇ ਬੋਲਦਿਆਂ ਸ.ਡਿੰਪਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਭਾਰਤੀ ਜਨਤਾ ਪਾਰਟੀ ਦੀਆਂ ਹੀ ਸ਼ਾਖਾਵਾਂ ਹਨ। ਭਾਜਪਾ ਵੱਲੋਂ ਇਹਨਾਂ ਨੂੰ ਵੱਖ ਵੱਖ ਨਾਂਅ ਦੇ ਕੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਲਈ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਹਨਾਂ ਕਿਹਾ ਕਿ ਇਹ ਤਿੰਨੇ ਪਾਰਟੀਆਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਹਨ। ਇਹਨਾਂ ਦਾ ਇਕੋ ਇੱਕ ਮਕਸਦ ਲੋਕਾਂ ਨੂੰ ਲੁੱਟਣਾ ਤੇ ਕੁੱਟਣਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਕਸੂਰ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨੂੰ ਡਾਂਗਾਂ ਨਾਲ ਕਸਾਈਆਂ ਵਾਂਗ ਕੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਪੰਜਾਬ ਦੇ ਲੋਕ ਇਸਦਾ ਬਦਲਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ।

ਉਹਨਾਂ ਕਿਹਾ ਕਿ ਲੋਕਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਤੇ ਇਹਨਾਂ ਤਿੰਨਾਂ ਲੋਟੂ ਪਾਰਟੀਆਂ ਨੂੰ ਵੇਖਣਾ ਨਹੀਂ ਚਾਹੁੰਦੇ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਆਪ ਵੱਲੋਂ ਧ੍ਰੋਹ ਕਮਾਇਆ ਗਿਆ ਹੈ। ਲੋਕ ਇਹਨਾਂ ਦੇ ਅਤਿਆਚਾਰ ਨੂੰ ਕਦੇ ਨਹੀਂ ਭੁੱਲਣਗੇ। ਡਿੰਪਾ ਨੇ ਸ਼ਾਮਲ ਹੋਏ ਸਾਥੀਆ ਨੂੰ ਬਣਦਾ ਮਾਣ ਸਨਮਾਨ ਦੇਣ ਦੇ ਨਾਲ ਨਾਲ 2027 ਦੀਆਂ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਵੀ ਕਿਹਾ। ਸਾਹਿਬ ਸਿੰਘ ਦੇ ਨਾਲ ਸ਼ਾਮਲ  ਹੋਣ ਵਾਲੇ ਸਾਥੀਆ ਵਿਚ ਸ. ਹਰਵਿੰਦਰ ਸਿੰਘ,ਲਾਲੀ, ਗੁਰਜੀਤ ਸਿੰਘ, ਦਿਲਬਾਗ ਸਿੰਘ, ਮਨਜਿੰਦਰ ਸਿੰਘ, ਸਾਬਾ ਪਹਿਲਵਾਨ, ਗਗਨਦੀਪ ਸਿੰਘ  ਸਮੇਤ ਸੈਂਕੜੇ ਵਰਕਰਾਂ ਨੇ ਕਾਂਗਰਸ ਦਾ ਪੱਲਾ ਫੜਿਆ। ਇਸ ਮੌਕੇ ਮਨਿੰਦਰ ਸਿੰਘ (ਲੱਕੀ ਸੰਧੂ),ਬੱਬਲੂ ਹੁੰਦਲ, ਕੇਵਲ ਕੁਮਾਰ, ਅਰਸ਼ ਵਿਰਕ, ਸੰਦੀਪ ਭਗਤ ਆਦਿ ਹਾਜ਼ਰ ਸਨ।