Agriculture Department Action - Sach Kahoon Punjabi

Bathinda Fertilizer Seizure: ਬਠਿੰਡਾ ’ਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ
Bathinda Fertilizer Seizure:

Bathinda Fertilizer Seizure: ਬਠਿੰਡਾ ’ਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ

(ਸੁਖਜੀਤ ਮਾਨ) ਬਠਿੰਡਾ। ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ’ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫਆਈਆਰ ਵਿੱਚ ਮੁਜ਼ੱਫਰ ਨਗਰ (ਯੂਪੀ) ਦੇ ਰਵੀ ਕੁਮਾਰ ਅਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਈ ’ਚ ਗੁਪਤ ਸੂਚਨਾ ਦੇ ਅਧਾਰ ’ਤੇ ਗਣਪਤੀ ਕੰਪਲੈਕਸ ਮਲੋਟ ਰੋਡ ਬਠਿੰਡਾ ਵਿਖੇ ਸਥਿਤ ਇਕ ਗੋਦਾਮ ’ਤੇ ਛਾਪਾ ਮਾਰਿਆ ਗਿਆ ਸੀ। ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਨਿਰਧਾਰਤ ਮਾਪਦੰਡਾਂ ਅਨੁਸਾਰ ਨਹੀਂ ਸਨ।

ਇਹ ਵੀ ਪੜ੍ਹੋ: Kewal Singh Dhillon: ਪੰਜਾਬ ’ਚ ਖਾਦ ਦੀ ਕਮੀ ਨਾ ਆਵੇ, ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਕੋਲ ਉਠਾਇਆ ਮੁੱਦਾ

ਕੰਪਨੀ ਕੋਲ ਖਾਦ ਲਾਇਸੰਸ ਵੀ ਨਹੀਂ ਸੀ ਅਤੇ ਉਹ ਕੀਟਨਾਸ਼ਕਾਂ ਦੇ ਕਾਰੋਬਾਰ ਲਈ ਜਾਰੀ ਲਾਇਸੰਸ ’ਤੇ ਗ਼ੈਰਕਾਨੂੰਨੀ ਢੰਗ ਨਾਲ ਖਾਦਾਂ ਵੇਚ ਰਹੀ ਸੀ ਜੋ ਕਿ ਫਰਟੀਲਾਈਜ਼ਰ ਕੰਟਰੋਲ ਆਰਡਰ ਨਿਯਮਾਂ ਦੀ ਉਲੰਘਣਾ ਹੈ। ਖੁੱਡੀਆਂ ਨੇ ਕਿਹਾ ਕਿ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਸੈਂਕੜੇ ਏਕੜ ਫਸਲ ਨੂੰ ਖਰਾਬ ਕਰਕੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਪਹੁੰਚਾ ਸਕਦੀਆਂ ਸਨ। ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੰਪਨੀ ਜਾਂ ਕਿਸੇ ਵੀ ਵਿਅਕਤੀ ਨੂੰ ਪੰਜਾਬ ਵਿੱਚ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕਿਸਾਨ ਲਾਇਸੰਸਸ਼ੁਦਾ ਡੀਲਰਾਂ ਤੋਂ ਪ੍ਰਮਾਣਿਤ ਖਾਦ ਅਤੇ ਬੀਜ ਖਰੀਦਣ : ਖੇਤੀਬਾੜੀ ਮੰਤਰੀ

ਸਾਰੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓਜ਼) ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਰਟੀਲਾਈਜ਼ਰ ਕੰਟਰੋਲ ਆਰਡਰ ਦੀ ਉਲੰਘਣਾ ਕਰਨਾ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਸਿਰਫ਼ ਲਾਇਸੰਸਸ਼ੁਦਾ ਡੀਲਰਾਂ ਤੋਂ ਪ੍ਰਮਾਣਿਤ ਖਾਦ ਅਤੇ ਬੀਜ ਖਰੀਦਣ ਅਤੇ ਸ਼ੱਕੀ ਵਸਤਾਂ ਸਬੰਧੀ ਰਿਪੋਰਟ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਕੋਲ ਕਰਨ ਦੀ ਅਪੀਲ ਕੀਤੀ।

ਬਠਿੰਡਾ : ਗੈਰ-ਕਾਨੂੰਨੀ ਖਾਦਾਂ ਜ਼ਬਤ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤਪਾਲ ਕੌਰ ਅਤੇ ਹੋਰ ਅਧਿਕਾਰੀ ।