Congress High Command Action - Sach Kahoon Punjabi

Punjab Congress: ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਚਰਮ ’ਤੇ, ਹਾਈਕਮਾਨ ਨੇ ਲਗਾਏ ਤਿੰਨ ਆਬਜ਼ਰਵਰ
Punjab Congress:

Picture AI generated

ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਕਾਂਗਰਸ ਅੰਦਰ ਚੱਲ ਰਹੀ ਅੰਦਰੂਨੀ ਖਿੱਚਤਾਣ ਅਤੇ ਗੁੱਟਬਾਜ਼ੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਵਧ ਰਹੇ ਟਕਰਾਅ ਨੂੰ ਦੇਖਦਿਆਂ ਕਾਂਗਰਸ ਹਾਈਕਮਾਨ ਨੇ ਪੰਜਾਬ ਲਈ ਤਿੰਨ ਆਬਜ਼ਰਵਰ ਨਿਯੁਕਤ ਕਰ ਦਿੱਤੇ ਹਨ। ਪਾਰਟੀ ਨੇ ਇੱਕ ਵਾਰ ਫਿਰ ਸੀਨੀਅਰ ਆਗੂ ਅਜੈ ਮਾਕਨ ’ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਹੈ।

ਕਾਂਗਰਸ ਵੱਲੋਂ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਨੂੰ ਪੰਜਾਬ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਤਿੰਨੇ ਆਗੂ ਪੰਜਾਬ ਵਿੱਚ ਆ ਕੇ ਵਰਕਰਾਂ ਅਤੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਅਤੇ ਆਪਣੀ ਰਿਪੋਰਟ ਸਿੱਧੀ ਕਾਂਗਰਸ ਪ੍ਰਧਾਨ ਨੂੰ ਸੌਂਪਣਗੇ। ਭਾਵੇਂ ਹਾਈਕਮਾਨ ਵੱਲੋਂ ਜਨਤਕ ਤੌਰ ’ਤੇ ਲੀਡਰਸ਼ਿਪ ਬਦਲਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਪਰ ਰਾਜਨੀਤਿਕ ਗਲਿਆਰਿਆਂ ਵਿੱਚ ਇਸਨੂੰ ਪੰਜਾਬ ਵਿੱਚ ਨਵੇਂ ਚਿਹਰੇ ਨੂੰ ਕਮਾਨ ਸੌਂਪਣ ਤੋਂ ਪਹਿਲਾਂ ਜ਼ਮੀਨੀ ਹਾਲਾਤਾਂ ਦੀ ਪੜਤਾਲ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Cockroach Janta Party Punjab: ਦਿੱਲੀ ਤੋਂ ਬਾਅਦ ਹੁਣ ਪੰਜਾਬ ’ਚ ਵੀ ‘ਕਾਕਰੋਚ ਜਨਤਾ ਪਾਰਟੀ’ ਦੀ ਐਂਟਰੀ, 13 ਜੂਨ ਨੂੰ ਅੰਮ੍ਰਿਤਸਰ ’ਚ ਪ੍ਰਦਰਸ਼ਨ

ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਤਿੰਨੇ ਆਬਜ਼ਰਵਰ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ’ਤੇ ਚਰਚਾ ਕਰਕੇ ਜਲਦ ਤੋਂ ਜਲਦ ਆਪਣੀ ਰਿਪੋਰਟ ਹਾਈਕਮਾਨ ਨੂੰ ਸੌਂਪਣਗੇ। ਜਾਣਕਾਰੀ ਮੁਤਾਬਕ ਇਹ ਆਗੂ ਸਿਰਫ਼ ਕਾਂਗਰਸ ਦੀ ਅੰਦਰੂਨੀ ਸਥਿਤੀ ਹੀ ਨਹੀਂ, ਸਗੋਂ ਪੰਜਾਬ ਵਿੱਚ ਹੋਰ ਰਾਜਨੀਤਿਕ ਪਾਰਟੀਆਂ ਦੀ ਸਥਿਤੀ ਬਾਰੇ ਵੀ ਆਪਣੀ ਰਿਪੋਰਟ ਤਿਆਰ ਕਰਨਗੇ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਪਹੁੰਚੇ ਮੰਤਰੀ ਹਰਜੋਤ ਬੈਂਸ, ਸਫਾਈ ਕਰਮਚਾਰੀਆਂ ਨੇ ਤਨਖਾਹ ਨਾ ਮਿਲਣ ਦਾ ਚੁੱਕਿਆ ਮੁੱਦਾ

ਪੰਜਾਬ ਕਾਂਗਰਸ ਇਸ ਸਮੇਂ ਪੂਰੀ ਤਰ੍ਹਾਂ ਵੱਖ-ਵੱਖ ਖੇਮਿਆਂ ਵਿੱਚ ਵੰਡੀ ਹੋਈ ਨਜ਼ਰ ਆ ਰਹੀ ਹੈ। ਦਿੱਲੀ ਵਿੱਚ ਹੋਈ ਹਾਲੀਆ ਮੀਟਿੰਗ ਦੌਰਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜ਼ੂਦਗੀ ਵਿੱਚ ਹੀ ਸੀਨੀਅਰ ਨੇਤਾਵਾਂ ਵਿੱਚ ਤਿੱਖੀ ਬਹਿਸ ਹੋ ਗਈ ਸੀ, ਜਿਸ ਨਾਲ ਪਾਰਟੀ ਦੀ ਅੰਦਰੂਨੀ ਖਿੱਚਤਾਣ ਖੁੱਲ੍ਹ ਕੇ ਸਾਹਮਣੇ ਆ ਗਈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਮੰਚ ਤੋਂ ਦੋਸ਼ ਲਗਾਇਆ ਕਿ ਪੰਜਾਬ ਵਿੱਚ 35 ਤੋਂ 38 ਫੀਸਦੀ ਦਲਿਤ ਆਬਾਦੀ ਹੋਣ ਦੇ ਬਾਵਜ਼ੂਦ ਪਾਰਟੀ ਦੇ ਮੁੱਖ ਅਹੁਦਿਆਂ ’ਤੇ ਜੱਟ ਸਿੱਖ ਨੇਤਾਵਾਂ ਦਾ ਕਬਜ਼ਾ ਹੈ ਅਤੇ ਦਲਿਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਵਿਰੋਧੀ ਧੜੇ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਘੇਰਿਆ। ਨੇਤਾਵਾਂ ਨੇ ਕਿਹਾ ਕਿ ਜੋ ਆਗੂ ਆਪਣੇ ਹੀ ਗੜ੍ਹ ਵਿੱਚ ਨਗਰ ਕੌਂਸਲ ਚੋਣ ਨਹੀਂ ਜਿਤਾ ਸਕਿਆ, ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਕਿਵੇਂ ਜਿਤਾਏਗਾ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਵੀ ਕੇਂਦਰੀ ਨੇਤਾਵਾਂ ਨਾਲ ਹੋ ਰਹੀ ਮੀਟਿੰਗ ਵਿਚਕਾਰ ਛੱਡ ਕੇ ਚਲੇ ਗਏ ਸਨ, ਹਾਲਾਂਕਿ ਉਨ੍ਹਾਂ ਨੇ ਇਸ ਦਾ ਕਾਰਨ ਕਾਦੀਆਂ ਵਿੱਚ ਚੋਣ ਦੱਸਿਆ ਸੀ। ਰਾਜਾ ਵੜਿੰਗ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਮੰਨਿਆ ਸੀ ਕਿ ਕਾਂਗਰਸ ਵਿੱਚ ਬੋਲਣ ਦੀ ਆਜ਼ਾਦੀ ਹੋਰ ਪਾਰਟੀਆਂ ਨਾਲੋਂ ਵੱਧ ਹੈ, ਪਰ ਨੇਤਾਵਾਂ ਦੀ ਬੇਕਾਬੂ ਬਿਆਨਬਾਜ਼ੀ ਕਾਰਨ ਪਾਰਟੀ ਨੂੰ ਸਭ ਤੋਂ ਵੱਧ ਨੁਕਸਾਨ ਹੋ ਰਿਹਾ ਹੈ।

2022 ਚੋਣਾਂ ਤੋਂ ਪਹਿਲਾਂ ਵੀ ਮਾਕਨ ਨੂੰ ਦਿੱਤੀ ਗਈ ਸੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਵਿੱਚ ਗੁੱਟਬਾਜ਼ੀ ਕੋਈ ਨਵੀਂ ਗੱਲ ਨਹੀਂ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਪਾਰਟੀ ਕਈ ਧੜਿਆਂ ਵਿੱਚ ਵੰਡੀ ਹੋਈ ਸੀ। ਉਸ ਸਮੇਂ ਨਵਜੋਤ ਸਿੰਘ ਸਿੱਧੂ ਨੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਖੁੱਲ੍ਹਾ ਮੋਰਚਾ ਖੋਲ੍ਹ ਦਿੱਤਾ ਸੀ। ਹਾਈਕਮਾਨ ਨੇ ਪਹਿਲਾਂ ਹਰੀਸ਼ ਰਾਵਤ ਨੂੰ ਹਟਾ ਕੇ ਹਰੀਸ਼ ਚੌਧਰੀ ਨੂੰ ਜ਼ਿੰਮੇਵਾਰੀ ਦਿੱਤੀ, ਪਰ ਉਹ ਵੀ ਗੁੱਟਬਾਜ਼ੀ ਰੋਕਣ ਵਿੱਚ ਸਫਲ ਨਹੀਂ ਰਹੇ। ਇਸ ਤੋਂ ਬਾਅਦ ਅਜੈ ਮਾਕਨ ਨੂੰ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਬਣਾ ਕੇ ਪੰਜਾਬ ਭੇਜਿਆ ਗਿਆ ਸੀ।

ਅਜੈ ਮਾਕਨ ਨੇ ਉਸ ਵੇਲੇ ਗਰਾਊਂਡ ਲੈਵਲ ’ਤੇ ਜਾ ਕੇ ਵਰਕਰਾਂ ਤੋਂ ਫੀਡਬੈਕ ਲਿਆ ਅਤੇ ਹਾਈਕਮਾਨ ਨੂੰ ਰਿਪੋਰਟ ਦਿੱਤੀ ਸੀ। ਇਸ ਤੋਂ ਬਾਅਦ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ। ਹਾਲਾਂਕਿ ਉਸ ਵੇਲੇ ਵੀ ਨਵਜੋਤ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਦੌਰਾਨ ਚੰਨੀ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਜਾਰੀ ਰੱਖਿਆ ਅਤੇ ਪਾਰਟੀ ਨੂੰ ਚੋਣਾਂ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਕਾਂਗਰਸ ਹਾਈਕਮਾਨ ਉਹੀ ਗਲਤੀ ਦੁਬਾਰਾ ਨਹੀਂ ਦੁਹਰਾਉਣਾ ਚਾਹੁੰਦਾ, ਜਿਸ ਕਾਰਨ ਪੰਜਾਬ ਵਿੱਚ ਤਿੰਨ ਆਬਜ਼ਰਵਰ ਨਿਯੁਕਤ ਕਰਕੇ ਸੰਗਠਨ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ।