Ludhiana Road Accident - Sach Kahoon Punjabi

Ludhiana Road Accident: ਲੁਧਿਆਣਾ ’ਚ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ 20 ਸਾਲਾ ਨੌਜਵਾਨ ਦੀ ਮੌਤ
Ludhiana Road Accident: ਲੁਧਿਆਣਾ, (ਹਿੰ.ਸ.)। ਡੇਹਲੋਂ ਥਾਣਾ ਅਧੀਨ ਆਉਂਦੇ ਇਲਾਕੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਨੌਜਵਾਨ ਆਪਣੀ ਬਾਈਕ ’ਤੇ ਘਰੇਲੂ ਕੰਮ ਲਈ ਬਾਜ਼ਾਰ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਪਿੰਡ ਇਕੋਲਾਹਾ ਵਾਸੀ ਹਰਜਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ ਰਿਸ਼ਤੇਦਾਰ ਪ੍ਰੀਤਪਾਲ ਸਿੰਘ ਆਪਣੇ ਮੋਟਰਸਾਈਕਲ ‘ਤੇ ਇੱਕ ਹੋਰ ਨੌਜਵਾਨ ਨਾਲ ਜਾ ਰਿਹਾ ਸੀ। ਇਸ ਦੌਰਾਨ ਜਗੇੜਾ-ਨਾਨਕਪੁਰ ਰੋਡ ’ਤੇ ਪਿੰਡ ਗੋਪਾਲਪੁਰ ਦੇ ਪੁਲ ਕੋਲ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਅਤੇ ਲਾਪਰਵਾਹ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: Railway Engineer Bribe Case: ਅਸਾਮ ਵਿੱਚ ਰੇਲਵੇ ਇੰਜੀਨੀਅਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਟੱਕਰ ਇੰਨੀ ਭਿਆਨਕ ਸੀ ਕਿ ਪ੍ਰੀਤਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਨਾਲ ਸਵਾਰ ਦੂਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕ ਦੇ ਸਿਰ ’ਤੇ ਗੰਭੀਰ ਚੋਟਾਂ ਕਾਰਨ ਬਹੁਤ ਖੂਨ ਵਹਿ ਗਿਆ, ਜਿਸ ਕਾਰਨ ਉਸਦੀ ਜਾਨ ਚਲੀ ਗਈ। ਪ੍ਰੀਤਪਾਲ ਸਿੰਘ ਆਪਣੇ ਪਰਿਵਾਰ ਦਾ ਇਕੱਲਾ ਪੁੱਤਰ ਸੀ। ਉਸਦੀ ਉਮਰ ਸਿਰਫ਼ 20 ਸਾਲ ਸੀ ਅਤੇ ਉਹ ਪੜ੍ਹਾਈ ਦੇ ਨਾਲ-ਨਾਲ ਪਾਰਟ ਟਾਈਮ ਕੰਮ ਵੀ ਕਰਦਾ ਸੀ। ਉਸਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਥਾਣਾ ਡੇਹਲੋਂ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਵਾਹਨ ਚਾਲਕ ਦੀ ਤਲਾਸ਼ ਜਾਰੀ ਹੈ।

Ludhiana Road Accident: ਲੁਧਿਆਣਾ ’ਚ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ 20 ਸਾਲਾ ਨੌਜਵਾਨ ਦੀ ਮੌਤ