Skill Development Center - Sach Kahoon Punjabi

Faridkot News: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ
Faridkot News:

Faridkot News: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਦੇ ਰਾਜਪਾਲ  ਨੇ ਐਤਵਾਰ ਨੂੰ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ।

ਰਾਜਪਾਲ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ, ਉਨ੍ਹਾਂ ਲਈ ਅਜਿਹੇ ਕੇਂਦਰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਮੱਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਰਾਹੀਂ ਬੇਰੁਜ਼ਗਾਰੀ ਘਟਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਮੱਦਦ ਮਿਲੇਗੀ। ਸਥਾਨਕ ਸੱਭਿਆਚਾਰਕ ਕੇਂਦਰ ਵਿੱਚ ਆਯੋਜਿਤ ਸਮਾਗਮ ਦੌਰਾਨ ਰਾਜਪਾਲ ਨੇ ਸਨ ਫਾਊਂਡੇਸ਼ਨ ਵੱਲੋਂ ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ।

ਪੱਤਰਕਾਰਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਾਜਪਾਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਰਕਾਰ ਵੱਲੋਂ ਕਾਨੂੰਨ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪਹਿਲਾਂ ਦੇ ਮੁਕਾਬਲੇ ਕਾਫ਼ੀ ਹੱਦ ਤੱਕ ਨਸ਼ਿਆਂ 'ਤੇ ਰੋਕਥਾਮ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਨ ਅੰਦੋਲਨ ਚਲਾਇਆ ਗਿਆ ਹੈ, ਜਿਸ ਕਾਰਨ ਥਾਂ-ਥਾਂ ਵਿਕਣ ਵਾਲੇ ਨਸ਼ਿਆਂ 'ਤੇ ਰੋਕ ਲੱਗੀ ਹੈ। ਡਰੋਨ ਰਾਹੀਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਵੀ ਯਤਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਇਸ ਸਮੱਸਿਆ 'ਤੇ ਵੀ ਕਾਬੂ ਪਾ ਲਿਆ ਜਾਵੇਗਾ।

ਇਹ ਵੀ ਪੜ੍ਹੋ: US Iran Agreement: ਅਮਰੀਕਾ-ਈਰਾਨ ਸਮਝੌਤੇ ਦਾ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸਵਾਗਤ

ਸਨ ਫਾਊਂਡੇਸ਼ਨ ਦੇ ਚੇਅਰਮੈਨ  ਨੇ ਦੱਸਿਆ ਕਿ ਪੰਜਾਬ ਵਿੱਚ ਸਥਾਪਿਤ ਕੀਤਾ ਗਿਆ ਇਹ ਪੰਜਵਾਂ ਸਕਿੱਲ ਡਿਵੈਲਪਮੈਂਟ ਸੈਂਟਰ ਹੈ, ਜੋ ਹਰ ਸਾਲ ਲਗਭਗ ਇੱਕ ਹਜ਼ਾਰ ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਅਤੇ ਰੁਜ਼ਗਾਰ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੈਂਟਰ ਫਰੀਦਕੋਟ ਦੇ ਨੌਜਵਾਨਾਂ ਨੂੰ ਸਮਰਪਿਤ ਹੈ। ਇਸ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਵੀ ਹੋਏ। ਫਰੀਦਕੋਟ ਵਿਖੇ ਪਹਿਲੀ ਵਾਰ ਪਹੁੰਚਣ 'ਤੇ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ, ਡਿਪਟੀ ਕਮਿਸ਼ਨਰ , ਐਸ.ਐਸ.ਪੀ.  ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।