Giani Zail Singh Avenue Infrastructure - Sach Kahoon Punjabi

MLA Sekhon Development Works: ਵਿਧਾਇਕ ਸੇਖੋਂ ਅਤੇ ਚੇਅਰਮੈਨ ਧਾਲੀਵਾਲ ਨੇ ਇਲਾਕਾ ਨਿਵਾਸੀਆਂ ਨੂੰ ਕੀ ਦਿੱਤਾ ਵੱਡਾ ਤੋਹਫ਼ਾ
MLA Sekhon Development Works:

MLA Sekhon Development Works: ਵਿਧਾਇਕ ਸੇਖੋਂ ਅਤੇ ਚੇਅਰਮੈਨ ਧਾਲੀਵਾਲ ਨੇ ਇਲਾਕਾ ਨਿਵਾਸੀਆਂ ਨੂੰ ਕੀ ਦਿੱਤਾ ਵੱਡਾ ਤੋਹਫ਼ਾ

(ਗੁਰਪ੍ਰੀਤ ਪੱਕਾ) ਫਰੀਦਕੋਟ। ਨਗਰ ਸੁਧਾਰ ਟਰੱਸਟ ਫਰੀਦਕੋਟ ਦੀ ਕਲੋਨੀ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਨਗਰ ਸੁਧਾਰ ਟਰੱਸਟ ਫਰੀਦਕੋਟ ਦੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ ਵੱਲੋਂ ਸਾਂਝੇ ਤੌਰ ’ਤੇ ਰੱਖਿਆ ਗਿਆ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਕਾਲੋਨੀ ਦੀਆਂ ਸੜਕਾਂ ਦੇ ਨਵੀਨੀਕਰਨ, ਨਵੀਆਂ ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਗਰੀਨ ਬੈਲਟ ਦੇ ਵਿਕਾਸ ਦੇ ਕੰਮ ਕਰਵਾਏ ਜਾਣਗੇ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਕਾਲੋਨੀ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ, ਸੁਚੱਜੀ ਰੌਸ਼ਨੀ ਅਤੇ ਹਰਿਆ-ਭਰਿਆ ਵਾਤਾਵਰਣ ਮਿਲੇਗਾ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਗਿਆਨੀ ਜੈਲ ਸਿੰਘ ਐਵੀਨਿਊ ਵਿੱਚ ਵਿਕਾਸ ਕਾਰਜਾਂ ਜਿੰਨਾਂ ਵਿੱਚ ਪਾਰਕਿੰਗ, ਸੜਕਾਂ ਦੀ ਰਿਪੇਅਰ, ਲਾਈਟਾਂ ਤੋਂ ਇਲਾਵਾ ਹੋਰ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜੋ ਕਿ ਜਲਦ ਹੀ ਪੂਰਾ ਹੋ ਜਾਵੇਗਾ। ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਹਲਕੇ ਦੇ ਹਰ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

ਸੇਖੋਂ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਕਾਲੋਨੀ ਦੀ ਦਿੱਖ ਅਤੇ ਬੁਨਿਆਦੀ ਢਾਂਚੇ ਨੂੰ ਵੀ ਨਵੀਂ ਪਹਿਚਾਣ ਦੇਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਹਰ ਸੜਕਾਂ ਨੂੰ ਬਣਾਇਆ ਗਿਆ ਹੈ, ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸੀਵਰੇਜ ਗਲਤ ਪਾਉਣ ਕਾਰਨ ਸੜਕਾਂ ਵਿੱਚ ਟੋਏ ਪੈਂਦੇ ਹਨ, ਜਿੰਨਾ ਨੂੰ ਠੀਕ ਕਰਵਾਇਆ ਜਾ ਰਿਹਾ ਹੈ।

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗਿਆਨੀ ਜ਼ੈਲ ਸਿੰਘ ਐਵੀਨਿਊ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ 67.91 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਨੀਂਹ ਪੱਥਰ ਰੱਖਣ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਕੰਮ ਤੁਰੰਤ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਉਸਾਰੀ ਲਈ ਲੋੜੀਂਦੀ ਸਮੱਗਰੀ ਮੌਕੇ ’ਤੇ ਪਹੁੰਚ ਚੁੱਕੀ ਹੈ ਅਤੇ ਅੱਜ ਤੋਂ ਹੀ ਕੰਮ ਸ਼ੁਰੂ ਹੋ ਰਿਹਾ ਹੈ।

ਇਹ ਵੀ ਪੜ੍ਹੋ: Mohali News: ਗਮਾਡਾ ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ’ਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

ਉਨ੍ਹਾਂ ਕਿਹਾ ਕਿ ਕਾਲੋਨੀ ਦੇ ਸਰਵਪੱਖੀ ਵਿਕਾਸ ਲਈ 14 ਲੱਖ ਰੁਪਏ ਦੀ ਲਾਗਤ ਨਾਲ ਗਰੀਨ ਬੈਲਟ ਦਾ ਵਿਕਾਸ ਕੀਤਾ ਜਾ ਰਿਹਾ ਹੈ, ਜਦਕਿ ਕਰੀਬ 5.50 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸਟਰੀਟ ਲਾਈਟਾਂ ਲਗਾਉਣ ਅਤੇ ਖਰਾਬ ਲਾਈਟਾਂ ਦੀ ਮੁਰੰਮਤ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਰੀਬ 2 ਲੱਖ ਰੁਪਏ ਦੀ ਲਾਗਤ ਨਾਲ ਕਾਲੋਨੀ ਦੇ ਸੀਵਰੇਜ ਸਿਸਟਮ ਦੀ ਸਫਾਈ ਕਰਵਾਈ ਗਈ, ਜਿਸ ਵੱਲ ਪਹਿਲਾਂ ਕਦੇ ਵੀ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਲੋਨੀ ਤੋਂ ਇਲਾਵਾ ਸਾਦਿਕ ਚੌਂਕ ਦਾ ਮਤਾ ਵੀ ਪਾਸ ਹੋ ਚੁੱਕਾ ਹੈ, ਜਲਦੀ ਹੀ ਸਾਦਿਕ ਚੌਂਕ ਨੂੰ ਰੈਨੋਵੇਟ ਕੀਤਾ ਜਾਵੇਗਾ। ਬਾਜੀਗਰ ਬਸਤੀ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਸੈੱਡ ਦਾ ਕੰਮ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਬੰਦ ਪਏ ਆਰ.ਓ ਨੂੰ 1 ਮਹੀਨੇ ਦੇ ਅੰਦਰ ਚਾਲੂ ਕੀਤਾ ਜਾਵੇਗਾ।

ਇਸ ਮੌਕੇ ਮੈਡਮ ਬੇਅੰਤ ਕੌਰ ਪਤਨੀ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ, ਹਰਪ੍ਰੀਤ ਸਿੰਘ ਸੰਧੂ ਕਾਰਜਸਾਧਕ ਅਫ਼ਸਰ, ਗੁਰਰਾਜ ਸਿੰਘ ਐਕਸੀਅਨ, ਸਰਬਜੀਤ ਸਿੰਘ ਬਰਾੜ ਚੇਅਰਮੈਨ ਬਲਾਕ ਸੰਮਤੀ, ਸੁਖਜੀਤ ਸਿੰਘ ਸੇਖੋਂ, ਮੈਡਮ ਨੀਤੂ ਕਪੂਰ, ਇਕਬਾਲ ਸਿੰਘ ਐਮ.ਸੀ, ਕਮਲਜੀਤ ਸਿੰਘ ਐੱਮ.ਸੀ, ਸੁਖਾ ਸਿੰਘ ਐੱਮ.ਸੀ., ਸਤਨਾਮ ਸਿੰਘ ਐੱਮ.ਸੀ, ਗੁਰਜੰਟ ਸਿੰਘ, ਅਤੁਲ ਗੋਇਲ , ਗੁਰਪਾਲ ਸਿੰਘ ਸੰਧੂ ਪ੍ਰਧਾਨ, ਸਤਵੰਤ ਸਿੰਘ, ਮਨਦੀਪ ਸਿੰਘ, ਅਸ਼ੋਕ ਕੁਮਾਰ ਮੌਂਗਾ, ਨਵਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਵੀ ਵਿੱਚ ਹਾਜ਼ਰ ਸਨ।