Home For Sale - Sach Kahoon Punjabi

Faridkot News: ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵੱਲੋਂ ਕਾਰਵਾਈ ਨਾ ਕਰਨ ’ਤੇ ਲੋਕਾਂ ਨੇ ਲਗਾਏ “ਘਰ ਵਿਕਾਊ ਹੈ” ਦੇ ਪੋਸਟਰ
Faridkot News:

Faridkot News: ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵੱਲੋਂ ਕਾਰਵਾਈ ਨਾ ਕਰਨ ’ਤੇ ਲੋਕਾਂ ਨੇ ਲਗਾਏ “ਘਰ ਵਿਕਾਊ ਹੈ” ਦੇ ਪੋਸਟਰ

(ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਵਿੱਚ ਆਮ ਤੌਰ 'ਤੇ ਕਰਜ਼ੇ ਦੇ ਬੋਝ ਜਾਂ ਗੰਭੀਰ ਬਿਮਾਰੀਆਂ ਕਾਰਨ ਲੋਕਾਂ ਵੱਲੋਂ ਆਪਣੇ ਘਰ ਜਾਂ ਜਾਇਦਾਦ ਵੇਚਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਪਰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲੋਕਾਂ ਨੇ ਆਪਣੇ ਘਰਾਂ ਦੇ ਬਾਹਰ "ਘਰ ਵਿਕਾਊ ਹੈ" ਦੇ ਬੋਰਡ ਲਗਾ ਦਿੱਤੇ ਹਨ। ਕਾਰਨ ਨਾ ਤਾਂ ਕੋਈ ਕਰਜ਼ਾ ਹੈ ਅਤੇ ਨਾ ਹੀ ਕੋਈ ਬਿਮਾਰੀ, ਸਗੋਂ ਇਲਾਕੇ ਵਿੱਚ ਕਥਿਤ ਤੌਰ 'ਤੇ ਸ਼ਰੇਆਮ ਵਿਕ ਰਹੇ ਚਿੱਟੇ ਕਾਰਨ ਲੋਕਾਂ ਦਾ ਜੀਵਨ ਦੁੱਭਰ ਹੋਣ ਦੇ ਦੋਸ਼ ਹਨ। ਹਾਲਾਂਕਿ ਪੁਲਿਸ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਕੁਝ ਲੋਕ ਲੜਾਈ ਦੇ ਇੱਕ ਮਾਮਲੇ ਨੂੰ ਗਲਤ ਰੰਗਤ ਦੇ ਰਹੇ ਹਨ।

ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਜੈਤੋ ਰੋਡ ਸਥਿਤ ਵਾਰਡ ਨੰਬਰ 17 ਦੀ ਰਾਮ ਬਸਤੀ ਵਿੱਚ ਲੋਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਫਲੈਕਸ ਅਤੇ ਪੋਸਟਰ ਲਗਾਏ ਗਏ ਹਨ। ਇਨ੍ਹਾਂ ਪੋਸਟਰਾਂ 'ਤੇ ਲਿਖਿਆ ਹੈ, "ਇਹ ਘਰ ਵਿਕਾਊ ਹੈ, ਕਿਉਂਕਿ ਮੁਹੱਲੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।" ਪੋਸਟਰਾਂ 'ਤੇ ਘਰ ਦੇ ਮਾਲਕਾਂ ਦੇ ਨਾਂਅ ਵੀ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮੁਹੱਲੇ ਵਿੱਚ ਕਰੀਬ 50 ਤੋਂ 55 ਘਰ ਹਨ, ਜਿਨ੍ਹਾਂ ਵਿੱਚੋਂ ਲਗਭਗ 20 ਘਰਾਂ ਦੇ ਬਾਹਰ ਇਹ ਪੋਸਟਰ ਲਗਾਏ ਗਏ ਹਨ। ਹਾਲਾਂਕਿ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੂਰਾ ਮੁਹੱਲਾ ਹੀ ਘਰ ਵੇਚਣ ਲਈ ਮਜ਼ਬੂਰ ਹੋ ਚੁੱਕਾ ਹੈ।

ਇਹ ਵੀ ਪੜ੍ਹੋ: Malayalam Cinema News: ਸਾਬਕਾ ਮਹਿਲਾ ਡੀਜੀਪੀ ਸ਼੍ਰੀਲੇਖਾ ਨੇ ਸ਼ੇਨ ਨਿਗਮ ਦੀਆਂ ਫਿਲਮਾਂ 'ਤੇ ਨਿਸ਼ਾਨਾ ਸਾਧਿਆ, ਅਪਣੀ ਕਹਾਣੀਆਂ ਦੀ ਨਕਲ ਕਰਨ ਦਾ ਦੋਸ਼ ਲਗਾਇਆ

ਮੁਹੱਲਾ ਵਾਸੀਆਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਖੁੱਲ੍ਹੇਆਮ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਨਸ਼ੇ ਦੇ ਇਸ ਮਾਹੌਲ ਤੋਂ ਤੰਗ ਆ ਕੇ ਕਈ ਪਰਿਵਾਰ ਆਪਣੇ ਘਰ ਵੇਚ ਕੇ ਇਲਾਕਾ ਛੱਡਣ ਬਾਰੇ ਸੋਚ ਰਹੇ ਹਨ। ਮੁਹੱਲਾ ਨਿਵਾਸੀ ਸੁੱਖਾ ਸਿੰਘ, ਮਨੀਸ਼ ਪਾਠਕ, ਵੀਨਾ ਅਤੇ ਹੋਰਨਾਂ ਨੇ ਦੱਸਿਆ ਕਿ ਮੁਹੱਲੇ ਵਿੱਚ ਕਥਿਤ ਤੌਰ 'ਤੇ ਦੋ ਭਰਾ ਲੰਬੇ ਸਮੇਂ ਤੋਂ ਚਿੱਟੇ ਦਾ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਉਕਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹੋ ਚੁੱਕੇ ਹਨ। ਲੋਕਾਂ ਨੇ ਕਿਹਾ ਕਿ ਜਦੋਂ ਵੀ ਉਹ ਉਨ੍ਹਾਂ ਦਾ ਵਿਰੋਧ ਕਰਦੇ ਹਨ ਤਾਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਇਸੇ ਕਾਰਨ ਕੁਝ ਦਿਨ ਪਹਿਲਾਂ ਝਗੜਾ ਵੀ ਹੋਇਆ ਸੀ। ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ 20-30 ਸਾਲਾਂ ਤੋਂ ਇੱਥੇ ਰਹਿ ਰਹੇ ਹਨ ਅਤੇ ਬਹੁਤ ਮਿਹਨਤ ਨਾਲ ਆਪਣੇ ਘਰ ਬਣਾਏ ਹਨ, ਪਰ ਹੁਣ ਉਹ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ੇ ਤੋਂ ਬਚਾਉਣ ਲਈ ਅੱਧੇ ਮੁੱਲ 'ਤੇ ਵੀ ਘਰ ਵੇਚਣ ਨੂੰ ਤਿਆਰ ਹਨ।

ਮਾਮਲੇ ਨੂੰ ਨਸ਼ੇ ਨਾਲ ਜੋੜ ਕੇ ਗਲਤ ਰੰਗਤ ਦਿੱਤੀ ਜਾ ਰਹੀ ਹੈ: ਡੀਐਸਪੀ ਸੰਜੀਵ ਕੁਮਾਰ

ਉੱਧਰ, ਇਸ ਮਾਮਲੇ ਸਬੰਧੀ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਕਿਹਾ ਕਿ ਇਹ ਦੋ ਧਿਰਾਂ ਵਿਚਕਾਰ ਹੋਈ ਲੜਾਈ ਦਾ ਮਾਮਲਾ ਹੈ। ਇੱਕ ਧਿਰ ਵੱਲੋਂ ਦੂਜੀ ਧਿਰ ਦੇ ਦੋ ਭਰਾਵਾਂ ਖ਼ਿਲਾਫ਼ ਗੰਭੀਰ ਧਾਰਾਵਾਂ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ, ਪਰ ਪੁਲਿਸ ਨੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ। ਇਸ ਕਾਰਨ ਹੁਣ ਮਾਮਲੇ ਨੂੰ ਨਸ਼ੇ ਨਾਲ ਜੋੜ ਕੇ ਗਲਤ ਰੰਗਤ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੇ ਕੇਸ ਵਿੱਚ ਫਸਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਨਸ਼ੇ ਦੀ ਵਿਕਰੀ ਹੋ ਰਹੀ ਹੁੰਦੀ ਤਾਂ ਪੁਲਿਸ ਖੁਦ ਕਾਰਵਾਈ ਕਰਦੀ।