Amritsar BJP News - Sach Kahoon Punjabi

Amritsar BJP News: ਅੰਮ੍ਰਿਤਸਰ ਤੋਂ ਭਾਜਪਾ ਨੇ ਨਵੇਂ ਸਿਆਸੀ ਅਭਿਆਨ ਦਾ ਕੀਤਾ ਆਗਾਜ਼
Amritsar BJP News: ਅੰਮ੍ਰਿਤਸਰ (ਰਾਜਨ ਮਾਨ/ਸ਼ਬਦ)।

Amritsar BJP News: ਅੰਮ੍ਰਿਤਸਰ ਤੋਂ ਭਾਜਪਾ ਨੇ ਨਵੇਂ ਸਿਆਸੀ ਅਭਿਆਨ ਦਾ ਕੀਤਾ ਆਗਾਜ਼

ਅੰਮ੍ਰਿਤਸਰ ਪਹੁੰਚਣ ’ਤੇ ਦੋਵਾਂ ਆਗੂਆਂ ਦਾ ਭਾਜਪਾ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਪੰਜਾਬ, ਦੇਸ਼ ਅਤੇ ਸਮਾਜ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਉਹ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੇ ਨਵੇਂ ਸਿਆਸੀ ਸਫ਼ਰ ਦੀ ਸ਼ੁਰੂਆਤ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਤੋਂ ਕਰਨ ਆਏ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਕੌਮੀ ਆਗੂ ਨਿਤਿਨ ਨਵੀਨ ਵੀ 20 ਜੂਨ ਨੂੰ ਪੰਜਾਬ ਦੌਰੇ ’ਤੇ ਆ ਰਹੇ ਹਨ ਅਤੇ ਗੁਰੂ ਨਗਰੀ ਅੰਮ੍ਰਿਤਸਰ ਤੋਂ ਪਾਰਟੀ ਦੇ ਨਵੇਂ ਅਭਿਆਨ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Cheque Bounce Case: 2 ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ’ਚ ਔਰਤ ਗ੍ਰਿਫ਼ਤਾਰ

ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਸੂਬਾ ਨਸ਼ਾਖੋਰੀ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਲੁੱਟ-ਖਸੋਟ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਇਨ੍ਹਾਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਮੁਕਤ ਕਰਵਾ ਕੇ ਵਿਕਾਸ, ਰੁਜ਼ਗਾਰ ਅਤੇ ਸੁਰੱਖਿਆ ਦੇ ਰਾਹ ’ਤੇ ਅੱਗੇ ਲੈ ਕੇ ਜਾਣਾ ਹੈ।

ਆਪਣੇ ਸੰਬੋਧਨ ਦੌਰਾਨ ਤਰੁਣ ਚੁੱਘ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਵੱਖ-ਵੱਖ ਮਿਸਲਾਂ ਅਤੇ ਭਾਈਚਾਰਿਆਂ ਨੂੰ ਇਕਜੁੱਟ ਕਰਕੇ ਇੱਕ ਮਜ਼ਬੂਤ ਅਤੇ ਖੁਸ਼ਹਾਲ ਰਾਜ ਕਾਇਮ ਕੀਤਾ ਸੀ, ਜਿਸ ਨੂੰ ‘ਸਰਕਾਰ-ਏ-ਖਾਲਸਾ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੀ ਪੰਜਾਬ ਵਿੱਚ ਅਜਿਹੀ ਵਿਵਸਥਾ ਸਥਾਪਿਤ ਕਰਨਾ ਚਾਹੁੰਦੀ ਹੈ, ਜਿੱਥੇ ਕਾਨੂੰਨ ਦਾ ਰਾਜ ਹੋਵੇ, ਹਰ ਵਰਗ ਨੂੰ ਬਰਾਬਰ ਮੌਕੇ ਮਿਲਣ ਅਤੇ ਵਿਕਾਸ ਦਾ ਲਾਭ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪਹੁੰਚੇ।

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕਰੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਅਤੇ ਵਰਕਰਾਂ ਦੀ ਮਿਹਨਤ ਸਦਕਾ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਵਿਕਲਪ ਵਜੋਂ ਉਭਰੇਗੀ।

ਦੋਵਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸਿਰਫ਼ ਸਿਆਸੀ ਸਫਲਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਖੁਸ਼ਹਾਲ, ਸੁਰੱਖਿਅਤ ਅਤੇ ਤਰੱਕੀਸ਼ੀਲ ਬਣਾਉਣਾ ਹੈ। ਉਨ੍ਹਾਂ ਵਰਕਰਾਂ ਨੂੰ ਵੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਤਰੁਣ ਚੁੱਘ ਨੇ ਐਲਾਨ ਕੀਤਾ ਕਿ ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ। ਉਨ੍ਹਾਂ ਕਿਹਾ ਕਿ 20 ਜੂਨ ਨੂੰ ਕੌਮੀ ਆਗੂ ਨਿਤਿਨ ਨਵੀਨ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣਗੇ, ਜਿੱਥੋਂ ਪੰਜਾਬ ਵਿੱਚ ਪਾਰਟੀ ਦੇ ਨਵੇਂ ਸਿਆਸੀ ਅਭਿਆਨ ਨੂੰ ਹੋਰ ਗਤੀ ਮਿਲੇਗੀ।