CM Viral Video Controversy - Sach Kahoon Punjabi

CM Viral Video Controversy: ਫਰਜ਼ੀ ਵੀਡੀਓ ਦਾ ਅੰਦਰਲਾ ਸੱਚ ਆਇਆ ਬਾਹਰ, ਪੰਜਾਬ ਤੋਂ ਬਾਹਰ ਦੀ ਲੈਬ ਦੀ ਰਿਪੋਰਟ ਨੇ ਕੀਤੇ ਖੁਲਾਸੇ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਨਾਲ ਜੋੜੀ ਜਾ ਰਹੀ ਵੀਡੀਓ ਨੂੰ ਪੂਰੀ ਤਰ੍ਹਾਂ ਫ਼ਰਜ਼ੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਬਦਨਾਮ ਕਰਨ ਲਈ ਰਚੀ ਗਈ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਉਨ੍ਹ੍ਹ੍ਹ੍ਹਾਂ ਕਿਹਾ ਕਿ ਵੀਡੀਓ ਦੀਆਂ ਸੁਤੰਤਰ ਜਾਂਚ ਰਿਪੋਰਟਾਂ ਵਿੱਚ ਸਪੱਸ਼ਟ ਹੋ ਚੁੱਕਾ ਹੈ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਤਾਂ ਪਹਿਲਾਂ ਹੀ ਇਸ ਬਾਰੇ ਸਾਫ਼ ਕਹਿ ਚੁੱਕੇ ਹਨ ਕਿ ਉਹ ਇਸ ਤਰ੍ਹਾਂ ਦੀ ਵੀਡੀਓ ਵਿੱਚ ਨਹੀਂ ਹਨ ਪਰ ਹੁਣ 2 ਜਾਂਚ ਲੈਬੋਰੇਟਰੀਆਂ ਦੀ ਰਿਪੋਰਟ ਨੂੰ ਇਸ ਸੱਚਾਈ ਨੂੰ ਵੀ ਸਾਬਿਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਿੱਖ ਧਰਮ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਲਈ ਵਰਤੀਆਂ ਜਾਣ ਵਾਲੀਆਂ ਪਾਲਕੀ ਗੱਡੀਆਂ ਦਾ ਟੈਕਸ ਮੁਆਫ਼ ਕੀਤਾ ਗਿਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਪਹਿਲੀ ਵਾਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲੇ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਾਲੇ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਸਮੇਤ ਤਿੰਨ ਤਖ਼ਤਾਂ ਨਾਲ ਜੁੜੇ ਪਵਿੱਤਰ ਸ਼ਹਿਰਾਂ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ। ਇਸ ਤੋਂ ਇਲਾਵਾ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਬਣਾਇਆ ਗਿਆ, ਜਿਸ ਦੀ ਸੰਗਤਾਂ ਅਤੇ ਆਮ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਵਿਵਾਦਿਤ ਵੀਡੀਓ ਦੇ 1100 ਤੋਂ ਵੱਧ ਫਰੇਮਾਂ ਦੀ ਜਾਂਚ ਕੀਤੀ ਗਈ। CM Viral Video Controversy

Read Also : Arhar Farming: ਪਾਣੀ ਘੱਟ ਤਾਂ ਹਰਹਰ ਬੀਜੋ, ਨੁਕਸਾਨ ਦਾ ਡਰ ਘੱਟ, ਆਮਦਨ ਵੱਧ

ਕਿਸੇ ਵੀ ਫਰੇਮ ਵਿੱਚ ਉਨ੍ਹਾਂ ਦੇ ਚਿਹਰੇ, ਕੱਦ ਜਾਂ ਸਰੀਰਕ ਬਣਤਰ ਨਾਲ ਮੇਲ ਨਹੀਂ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ ਵਿੱਚ ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਵਰਗਾ ਰੂਪ ਦੇ ਕੇ ਫਿਲਮਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹਾ ਕੋਈ ਕੰਮ ਕਰਨ ਬਾਰੇ ਸੁਫਨੇ ਵਿੱਚ ਵੀ ਨਹੀਂ ਸੋਚ ਸਕਦੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਮੰਗ ਕੀਤੀ ਕਿ ਇਸ ਵੀਡੀਓ ਦੀ ਸ਼ੂਟਿੰਗ ਕਰਵਾਉਣ ਵਾਲਿਆਂ, ਇਸ ਲਈ ਫੰਡ ਮੁਹੱਈਆ ਕਰਵਾਉਣ ਵਾਲਿਆਂ ਅਤੇ ਸਾਜ਼ਿਸ਼ ਦੇ ਮਾਸਟਰਮਾਈਂਡਾਂ ਦੀ ਪਛਾਣ ਕਰਕੇ ਉਹਨਾਂ ਨੂੰ ਸੰਗਤ ਦੇ ਸਾਹਮਣੇ ਲਿਆਂਦਾ ਜਾਵੇ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ, ਨੌਜਵਾਨਾਂ ਨੂੰ ਮਿਲ ਰਹੀਆਂ ਨੌਕਰੀਆਂ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਹੋ ਰਹੇ ਸੁਧਾਰਾਂ ਅਤੇ ਕਿਸਾਨਾਂ ਤੱਕ ਪਹੁੰਚ ਰਹੇ ਨਹਿਰੀ ਪਾਣੀ ਕਾਰਨ ਵਿਰੋਧੀ ਧਿਰਾਂ ਘਬਰਾਈਆਂ ਹੋਈਆਂ ਹਨ। ਇਸੇ ਕਾਰਨ ਉਨ੍ਹਾਂ ਨੂੰ ਬਦਨਾਮ ਕਰਨ ਲਈ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਿਨਾਂ ਕਿਸੇ ਸਵਾਰਥ ਦੇ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। CM Viral Video Controversy