Swift Dzire Caught Fire - Sach Kahoon Punjabi

Car Fire Incident: ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਨਵੀਂ ਸਵਿਫਟ ਡਿਜ਼ਾਇਰ ਸੜ ਕੇ ਸੁਆਹ
Car Fire Incident:

Car Fire Incident: ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਨਵੀਂ ਸਵਿਫਟ ਡਿਜ਼ਾਇਰ ਸੜ ਕੇ ਸੁਆਹ

ਜਲੰਧਰ, (ਹਿੰ.ਸ.)। ਜਲੰਧਰ ਦੇ ਪਠਾਨਕੋਟ ਬਾਈਪਾਸ ਫਲਾਈਓਵਰ 'ਤੇ ਇੱਕ ਚੱਲਦੀ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਨਵੀਂ ਸਵਿਫਟ ਡਿਜ਼ਾਇਰ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਖੁਸ਼ਕਿਸਮਤੀ ਰਹੀ ਕਿ ਕਾਰ ਵਿੱਚ ਸਵਾਰ ਪਤੀ-ਪਤਨੀ ਸਮੇਂ ਸਿਰ ਬਾਹਰ ਨਿਕਲ ਆਏ ਅਤੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਜਾਣਕਾਰੀ ਅਨੁਸਾਰ ਕਪੂਰਥਲਾ ਨੰਬਰ ਵਾਲੀ ਸਵਿਫਟ ਡਿਜ਼ਾਇਰ ਕਾਰ ਵੀਰਵਾਰ ਦੇਰ ਰਾਤ ਨੂੰ ਪਠਾਨਕੋਟ ਬਾਈਪਾਸ ਸਥਿਤ ਮਲਟੀਪਲੈਕਸ ਨੇੜੇ ਫਲਾਈਓਵਰ ਤੋਂ ਲੰਘ ਰਹੀ ਸੀ। ਕਾਰ ਵਿੱਚ ਇੱਕ ਪਤੀ-ਪਤਨੀ ਸਵਾਰ ਸੀ, ਜੋ ਸੈਕਰਡ ਹਾਰਟ ਹਸਪਤਾਲ ਵਿੱਚ ਦਾਖ਼ਲ ਆਪਣੇ ਇੱਕ ਬਿਮਾਰ ਰਿਸ਼ਤੇਦਾਰ ਦਾ ਹਾਲ-ਚਾਲ ਪੁੱਛਣ ਜਾ ਰਹੇ ਸਨ। ਰਾਹ ਵਿੱਚ ਅਚਾਨਕ ਕਾਰ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਕੁਝ ਹੀ ਪਲਾਂ ਵਿੱਚ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਕਾਰਨ ਕਾਰ ਦਾ ਅੰਦਰੂਨੀ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਸੀਟਾਂ, ਸਟੀਅਰਿੰਗ ਅਤੇ ਖਿੜਕੀਆਂ ਦੇ ਸ਼ੀਸ਼ੇ ਵੀ ਸੜ ਕੇ ਨਸ਼ਟ ਹੋ ਗਏ।

ਹਾਦਸੇ ਤੋਂ ਬਾਅਦ ਉੱਥੋਂ ਲੰਘ ਰਹੇ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਮੱਦਦ ਲਈ ਹੱਥ ਵਧਾਇਆ। ਕੁਝ ਲੋਕਾਂ ਨੇ ਪਾਣੀ ਅਤੇ ਗੱਡੀਆਂ ਵਿੱਚ ਮੌਜੂਦ ਫਾਇਰ ਐਕਸਟਿੰਗਵਿਸ਼ਰ ਦੀ ਮੱਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਲਗਾਤਾਰ ਫੈਲਦੀ ਰਹੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ। ਹਾਦਸੇ ਤੋਂ ਬਾਅਦ ਸਦਮੇ ਵਿੱਚ ਆਏ ਪਤੀ-ਪਤਨੀ ਨੂੰ ਜਾਂਚ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Amritsari Kulcha GI Tag: ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ. ਟੈਗ ਦਿਵਾਉਣ ਦੇ ਉਪਰਾਲੇ ਦਾ ਵਪਾਰੀਆਂ ਨੇ ਕੀਤਾ ਸਵਾਗਤ

ਘਟਨਾ ਦੀ ਸੂਚਨਾ ਮਿਲਣ 'ਤੇ ਡਿਵੀਜ਼ਨ ਨੰਬਰ-8 ਦੀ ਪੁਲਿਸ ਟੀਮ ਅਧਿਕਾਰੀ ਮੇਵਾ ਸਿੰਘ ਦੀ ਅਗਵਾਈ ਹੇਠ ਮੌਕੇ 'ਤੇ ਪਹੁੰਚੀ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।