AK 47 Seized Punjab Border - Sach Kahoon Punjabi

BSF Recovery Amritsar: ਅੰਮ੍ਰਿਤਸਰ ਸਰਹੱਦ ਨੇੜੇ ਬੀਐੱਸਐੱਫ ਨੇ ਏਕੇ-47 ਸਮੇਤ ਭਾਰੀ ਮਾਤਰਾ ’ਚ ਹਥਿਆਰਾਂ ਦਾ ਜ਼ਖੀਰਾ ਕੀਤਾ ਬਰਾਮਦ
BSF Recovery Amritsar: ਅੰਮ੍ਰਿਤਸਰ, (ਰਾਜਨ ਮਾਨ/ਹਿੰ.ਸ.)। ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ’ਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹਥਿਆਰਾਂ ਦਾ ਭਾਰੀ ਜ਼ਖੀਰਾ ਬਰਾਮਦ ਕੀਤਾ ਹੈ। ਬੀਐੱਸਐੱਫ ਦੀ 117 ਬਟਾਲੀਅਨ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅਜਨਾਲਾ ਖੇਤਰ ਦੇ ਪਿੰਡ ਹਰੜ ਖੁਰਦ ਨੇੜੇ ਇੱਕ ਭਾਰਤੀ ਨਾਗਰਿਕ ਨੂੰ ਹਿਰਾਸਤ ’ਚ ਲਿਆ, ਜਿਸ ਦੀ ਨਿਸ਼ਾਨਦੇਹੀ 'ਤੇ ਇਹ ਹਥਿਆਰ ਬਰਾਮਦ ਕੀਤੇ ਗਏ। ਜਾਣਕਾਰੀ ਅਨੁਸਾਰ ਬੀਐੱਸਐੱਫ ਨੂੰ ਵੀਰਵਾਰ ਦੇਰ ਰਾਤ ਇੱਕ ਖ਼ਾਸ ਖੁਫੀਆ ਸੂਚਨਾ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਹਰੜ ਖੁਰਦ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਏਕੇ-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ, ਇੱਕ ਬੁਲੇਟਪਰੂਫ ਜੈਕਟ ਅਤੇ 368 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਹ ਵੀ ਪੜ੍ਹੋ: New York Accident: ਪਠਾਨਕੋਟ ਤੋਂ ਨਿਊਯਾਰਕ ਘੁੰਮਣ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ, 18 ਸਾਲਾ ਨੌਜਵਾਨ ਦੀ ਮੌਤ

ਬੀਐੱਸਐੱਫ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਇਸ ਵੇਲੇ 117 ਬਟਾਲੀਅਨ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਨ੍ਹਾਂ ਹਥਿਆਰਾਂ ਨੂੰ ਕਿਸ ਮਕਸਦ ਲਈ ਇਕੱਠਾ ਕੀਤਾ ਗਿਆ ਸੀ ਅਤੇ ਇਸ ਪੂਰੇ ਨੈੱਟਵਰਕ ਦੇ ਪਿੱਛੇ ਕਿਹੜੇ ਲੋਕ ਸਰਗਰਮ ਹਨ। ਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਘਟਨਾ ਤੋਂ ਬਾਅਦ ਬੀਐੱਸਐੱਫ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਸਰਹੱਦੀ ਖੇਤਰਾਂ ਵਿੱਚ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ।