Hoshiarpur Crime News - Sach Kahoon Punjabi

Hoshiarpur Crime News: ਹਾਜੀਪੁਰ 'ਚ ਪਤੀ ਵੱਲੋਂ ਚਾਕੂ ਮਾਰ ਕੇ ਪਤਨੀ ਦਾ ਬੇਰਹਿਮੀ ਨਾਲ ਕਤਲ
Hoshiarpur Crime News: (ਸੱਚ ਕਹੂੰ ਨਿਊਜ਼/ਸ਼ਬਦ) ਹੁਸ਼ਿਆਰਪੁਰ। ਜ਼ਿਲ੍ਹੇ ਦੇ ਹਾਜੀਪੁਰ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪਿੰਡ ਦਗਨ ਦੇ ਨਜ਼ਦੀਕ ਸਥਿਤ ਇੱਕ ਭੱਠੇ 'ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਵੱਲੋਂ ਆਪਣੀ ਹੀ ਪਤਨੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ 27 ਸਾਲਾ ਜਯੋਤੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਲਕਸ਼ਮੀ ਨਾਰਾਇਣ ਆਪਣੀ ਪਤਨੀ ਜਯੋਤੀ ਨਾਲ ਭੱਠੇ 'ਤੇ ਕੰਮ ਕਰਦਾ ਸੀ ਅਤੇ ਬੀਤੀ ਰਾਤ ਕਰੀਬ 2 ਵਜੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਜ਼ੋਰਦਾਰ ਤਕਰਾਰ ਹੋ ਗਈ। ਗੁੱਸੇ ਵਿੱਚ ਆਏ ਲਕਸ਼ਮੀ ਨਾਰਾਇਣ ਨੇ ਤੇਜ਼ਧਾਰ ਚਾਕੂ ਨਾਲ ਜਯੋਤੀ 'ਤੇ ਕਈ ਵਾਰ ਕੀਤੇ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Thunderstorm Alert Punjab: ਪੰਜਾਬ ਦੇ ਇਹ ਜ਼ਿਲ੍ਹਿਆਂ ’ਚ ਮੀਂਹ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ

ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਲਾਸ਼ ਨੂੰ ਮੰਜੇ ਦੇ ਹੇਠਾਂ ਛਿਪਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਇਸੇ ਦੌਰਾਨ ਕਮਰੇ ਵਿੱਚ ਰੱਖਿਆ ਪੱਖਾ ਹੇਠਾਂ ਡਿੱਗ ਗਿਆ। ਪੱਖਾ ਡਿੱਗਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਗੁਆਂਢੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਦੀ ਮੁਸਤੈਦੀ ਸਦਕਾ ਇਸ ਖ਼ੌਫ਼ਨਾਕ ਕਾਂਡ ਦਾ ਖੁਲਾਸਾ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਹਾਜੀਪੁਰ ਥਾਣੇ ਦੀ ਪੁਲਿਸ ਅਤੇ ਫੋਰੈਂਸਿਕ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕਾ ਦੇ ਰਿਸ਼ਤੇਦਾਰਾਂ ਤੇ ਪੁਲਿਸ ਅਧਿਕਾਰੀਆਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।