Digital India Healthcare - Sach Kahoon Punjabi

Smart Healthcare Punjab: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਏਆਈ-ਅਧਾਰਤ ਦਿਲ ਦੀ ਸਿਹਤ ਜਾਂਚ ਪ੍ਰਣਾਲੀ ਹੋਵੇਗੀ ਸ਼ੁਰੂ
Smart Healthcare Punjab:

Smart Healthcare Punjab: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਏਆਈ-ਅਧਾਰਤ ਦਿਲ ਦੀ ਸਿਹਤ ਜਾਂਚ ਪ੍ਰਣਾਲੀ ਹੋਵੇਗੀ ਸ਼ੁਰੂ

ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਨੇ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਇੱਕ ਅਹਿਮ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਹੈ। ਇਹ ਸਮਝੌਤਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜ਼ੂਦਗੀ ਵਿੱਚ ਕੀਤਾ ਗਿਆ। ਇਸ ਸਾਂਝੇਦਾਰੀ ਦਾ ਮੁੱਖ ਉਦੇਸ਼ ਪੰਜਾਬ ਦੇ ਜਨਤਕ ਸਿਹਤ ਢਾਂਚੇ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਧਾਰਤ ਆਧੁਨਿਕ ਤਕਨਾਲੋਜੀਆਂ ਨੂੰ ਸ਼ਾਮਲ ਕਰਕੇ ਸਿਹਤ ਜਾਂਚ ਅਤੇ ਇਲਾਜ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਨਵੇਂ ਏਆਈ-ਅਧਾਰਤ ਉਪਕਰਨ ਸਥਾਪਤ ਕੀਤੇ ਜਾਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਉੱਨਤ ਏਆਈ-ਅਧਾਰਤ ਈਸੀਜੀ ਉਪਕਰਨ ਅਤੇ ਡਿਜੀਟਲ ਏਆਈ ਸਟੈਥੋਸਕੋਪ ਲਗਾਏ ਜਾਣਗੇ। ਇਨ੍ਹਾਂ ਵਿੱਚ ਸਨਫੌਕਸ ਸਪੰਦਨ ਈਸੀਜੀ ਉਪਕਰਣ ਵੀ ਸ਼ਾਮਲ ਹੈ, ਜੋ ਦਿਲ ਦੀਆਂ ਬਿਮਾਰੀਆਂ ਦੀ ਤੇਜ਼ ਅਤੇ ਸਟੀਕ ਜਾਂਚ ਕਰਨ ਦੇ ਸਮਰੱਥ ਹੈ। ਇਹ ਉਪਕਰਣ ਖ਼ਾਸ ਤੌਰ 'ਤੇ ਉਨ੍ਹਾਂ ਮਰੀਜ਼ਾਂ ਦੀ ਪਛਾਣ ਕਰਨ ਵਿੱਚ ਮੱਦਦ ਕਰੇਗਾ ਜਿਨ੍ਹਾਂ ਨੂੰ ਦਿਲ ਨਾਲ ਸੰਬੰਧਿਤ ਗੰਭੀਰ ਸਮੱਸਿਆਵਾਂ ਕਾਰਨ ਤੁਰੰਤ ਇਲਾਜ ਜਾਂ ਰੈਫਰਲ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਏਆਈ-ਅਧਾਰਤ ਡਿਜੀਟਲ ਸਟੈਥੋਸਕੋਪ ਬੱਚਿਆਂ ਵਿੱਚ ਦਿਲ ਅਤੇ ਸਾਹ ਨਾਲ ਜੁੜੀਆਂ ਸਮੱਸਿਆਵਾਂ ਦੀ ਸ਼ੁਰੂਆਤੀ ਪਛਾਣ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਇਸ ਨਾਲ ਲੋੜਵੰਦ ਬੱਚਿਆਂ ਨੂੰ ਸਮੇਂ ਸਿਰ ਮਾਹਿਰ ਡਾਕਟਰਾਂ ਕੋਲ ਭੇਜਿਆ ਜਾ ਸਕੇਗਾ ਅਤੇ ਗੰਭੀਰ ਬਿਮਾਰੀਆਂ ਦੇ ਖ਼ਤਰੇ ਨੂੰ ਘਟਾਇਆ ਜਾ ਸਕੇਗਾ।

ਇਹ ਵੀ ਪੜ੍ਹੋ: Weather Alert: ਪੰਜ ਜ਼ਿਲ੍ਹਿਆਂ ’ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਉਪਕਰਨਾਂ ਦੀ ਵਰਤੋਂ ਲਈ ਸਿਹਤ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਨਵੀਂ ਤਕਨਾਲੋਜੀ ਨੂੰ ਸਿਹਤ ਸੇਵਾਵਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਸ਼ਾਮਲ ਕੀਤਾ ਜਾ ਸਕੇਗਾ। ਇਹ ਪ੍ਰੋਜੈਕਟ ਭਵਿੱਖ ਵਿੱਚ ਪੂਰੇ ਪੰਜਾਬ ਵਿੱਚ ਏਆਈ-ਅਧਾਰਤ ਸਿਹਤ ਪ੍ਰਣਾਲੀ ਨੂੰ ਲਾਗੂ ਕਰਨ ਲਈ ਇੱਕ ਮਾਡਲ ਵਜੋਂ ਵੀ ਕੰਮ ਕਰੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਨੂੰ ਤੇਜ਼, ਸਟੀਕ ਅਤੇ ਸਮੇਂ ਸਿਰ ਸਿਹਤ ਜਾਂਚ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਨਵੇਂ ਉਪਕਰਨ ਲਗਾਉਣ ਦਾ ਪ੍ਰੋਜੈਕਟ ਨਹੀਂ, ਸਗੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ, ਰੈਫਰਲ ਪ੍ਰਣਾਲੀ ਨੂੰ ਬਿਹਤਰ ਬਣਾਉਣ ਅਤੇ ਭਵਿੱਖ ਦੀਆਂ ਸਿਹਤ ਨੀਤੀਆਂ ਲਈ ਤੱਥ-ਅਧਾਰਤ ਜਾਣਕਾਰੀ ਇਕੱਠੀ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਸਿਹਤ ਸੰਭਾਲ ਦੇ ਖੇਤਰ ਵਿੱਚ ਤੇਜ਼ੀ ਨਾਲ ਬਦਲਾਅ ਲਿਆ ਰਹੀ ਹੈ ਅਤੇ ਪੰਜਾਬ ਸਰਕਾਰ ਇਸ ਬਦਲਾਅ ਦੀ ਅਗਵਾਈ ਕਰਨ ਲਈ ਵਚਨਬੱਧ ਹੈ। ਇਹ ਪ੍ਰੋਜੈਕਟ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।