Dr Baljit Kaur - Sach Kahoon Punjabi

Dr Baljit Kaur: ਡਾ. ਬਲਜੀਤ ਕੌਰ ਨੇ ਅੰਬੇਡਕਰ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
Dr Baljit Kaur : ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਹੁਨਰ ਵਿਕਾਸ ਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪੇ੍ਰਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਿੱਖਿਆ, ਹੁਨਰ ਵਿਕਾਸ ਤੇ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਲੋਕ-ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਬੈਂਕ ਪੀਓ, ਏਏਓ, ਪੰਜਾਬੀ ਤੇ ਅੰਗਰੇਜ਼ੀ ਸਟੈਨੋਗ੍ਰਾਫੀ ਤੇ ਆਈਏਐਸ ਤੇ ਪੀਸੀਐਸ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। Dr Baljit Kaur

ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਲਈ ਹੋਸਟਲ ਦੀ ਸਹੂਲਤ ਵੀ ਉਪਲਬਧ ਹੈ ਅਤੇ ਨਿਯਮਾਂ ਅਨੁਸਾਰ ਉਨ੍ਹਾ ਨੂੰ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਸਿਖਲਾਈ ਪ੍ਰੋਗਰਾਮਾਂ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਲੈਣ ਤੇ ਆਪਣੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ। ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਇੰਸਟੀਚਿਊਟ ਦੇ ਕੰਮਕਾਜ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। ਇਸ ਦੌਰਾਨ ਇੰਸਟੀਚਿਊਟ ਨਾਲ ਸਬੰਧਤ ਪ੍ਰਸ਼ਾਸਨਿਕ ਮਾਮਲਿਆਂ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਇੰਸਟੀਚਿਊਟ ਦੇ ਹੋਰ ਵਿਕਾਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੁੱਖ ਸਕੱਤਰ ਵੀਕੇ ਮੀਨਾ, ਡਾਇਰੈਕਟਰ ਸ੍ਰੀਮਤੀ ਵਿੰਮੀ ਭੂੱਲਰ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। Dr Baljit Kaur

Punjab Widow Financial Assistance: ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ। ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਮਿਲ ਰਹੀ ਹੈ ਅਤੇ ਉਹ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰਨ ਲਈ ਸਮਰੱਥ ਹੋ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਲਾਭ ਪਹੁੰਚਾਉਣ ਲਈ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਹਜ਼ਾਰਾਂ ਮਹਿਲਾਵਾਂ ਲਈ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਮੁਸ਼ਕਲ ਹਾਲਾਤਾਂ ਵਿੱਚ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜਿਉਣ ਦਾ ਸਹਾਰਾ ਵੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਸਲ ਸਮਾਜਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਮਹਿਲਾਵਾਂ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਸਮਾਜਿਕ ਤੌਰ 'ਤੇ ਸਸ਼ਕਤ ਹੋਣ। ਇਸੇ ਸੋਚ ਅਨੁਸਾਰ ਪੰਜਾਬ ਸਰਕਾਰ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ, 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਮਹਿਲਾਵਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਮਹਿਲਾ ਆਤਮ-ਵਿਸ਼ਵਾਸ ਅਤੇ ਆਰਥਿਕ ਸਥਿਰਤਾ ਨਾਲ ਸਮਾਜ ਵਿੱਚ ਆਪਣੀ ਭੂਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਭਲਾਈ ਸਕੀਮਾਂ ਦੇ ਲਾਭ ਪਹੁੰਚਾ ਕੇ ਇੱਕ ਹੋਰ ਸਮਾਵੇਸ਼ੀ ਅਤੇ ਸੰਵੇਦਨਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।

Punjab Working Women Hostels: ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ
Punjab Working Women Hostels: ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ। ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਸੈਕਟਰ 66 ਵਿਖੇ ਐਮ ਐਲ ਏ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੱਤ ਮੰਜ਼ਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੀ ਤਾਮੀਰ 'ਤੇ ਕਰੀਬ 70 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਜਾਰੀ ਹੈ। ਇਹ ਹੋਸਟਲ ਪੰਜਾਬ ਦਾ ਸਭ ਤੋਂ ਵੱਡਾ ਸਰਕਾਰੀ ਖੇਤਰ ਦਾ ਵਰਕਿੰਗ ਵਿਮੈਨ ਹੋਸਟਲ ਹੋਵੇਗਾ ਜਿੱਥੇ ਕਿ 484 ਮਹਿਲਾਵਾਂ ਨੂੰ ਰਹਿਣ ਦੀ ਅਤਿ ਆਧੁਨਿਕ ਤੇ ਸੁਰੱਖਿਅਤ ਸਹੂਲਤ ਮਿਲੇਗੀ। ਇਸ ਹੋਸਟਲ ਵਿੱਚ ਸਿੰਗਲ ਰੂਮ, ਡਬਲ ਰੂਮ ਅਤੇ ਡੋਰਮੈਟਰੀ ਰੂਮ ਵੀ ਹੋਣਗੇ। ਕੰਮਕਾਜੀ ਔਰਤਾਂ ਦੇ ਨਾਲ ਰਹਿਣ ਵਾਲੇ ਬੱਚਿਆਂ ਵਾਸਤੇ ਕਰੈਚ ਦੀ ਸਹੂਲਤ ਵੀ ਹੋਵੇਗੀ। ਇਸ ਤੋਂ ਇਲਾਵਾ ਮਨਪ੍ਰਚਾਵੇ ਲਈ ਇੰਨਡੋਰ ਖੇਡਾਂ ਦਾ ਪ੍ਰਬੰਧ ਵੀ ਹੋਵੇਗਾ। ਉਹਨਾਂ ਦੱਸਿਆ ਕਿ ਇਹ ਮੋਹਾਲੀ ਵਿਖੇ ਬਣ ਰਿਹਾ ਤੀਸਰਾ ਵਰਕਿੰਗ ਵਿਮੈਨ ਹੋਸਟਲ ਹੈ।

ਇਸ ਤੋਂ ਪਹਿਲਾਂ ਨਿਫ਼ਟ ਮੁਹਾਲੀ ਫੇਸ 1 ਵਿਖੇ 25.26 ਕਰੋੜ ਰੁਪਏ ਦੀ ਲਾਗਤ ਨਾਲ 150 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ ਹੋਸਟਲ ਨਿਰਮਾਣ ਅਧੀਨ ਹੈ। ਇਸੇ ਤਰ੍ਹਾਂ ਸੈਕਟਰ 79 ਮੁਹਾਲੀ ਵਿਖੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ ਵਰਕਿੰਗ ਵਿਮੈਨ ਹੋਸਟਲ ਵੀ ਤੇਜ਼ੀ ਨਾਲ ਉਸਾਰੀ ਅਧੀਨ ਹੈ। ਇਸ ਹੋਸਟਲ ਤੇ 12.57 ਕਰੋੜ ਰੁਪਏ ਦੀ ਲਾਗਤ ਆਵੇਗੀ। ਉਹਨਾਂ ਦੱਸਿਆ ਕਿ ਮੋਹਾਲੀ ਵਿਖੇ ਬਣ ਰਹੇ ਉਕਤ ਤਿੰਨ ਵਰਕਿੰਗ ਵਿਮੈਨ ਹੋਸਟਲਾਂ ਤੋਂ ਇਲਾਵਾ ਵਿਭਾਗ ਵੱਲੋਂ ਗਾਂਧੀ ਵਿਨੀਤਾ ਆਸ਼ਰਮ ਜਲੰਧਰ ਵਿਖੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ 10.11 ਕਰੋੜ ਰੁਪਏ ਦੀ ਲਾਗਤ ਵਾਲਾ ਹੋਸਟਲ ਅਤੇ ਅੰਮ੍ਰਿਤਸਰ ਵਿਖੇ 150 ਔਰਤਾਂ ਦੀ ਰਿਹਾਇਸ਼ ਦੀ ਸਮਰੱਥਾ ਵਾਲਾ 27.34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਵਰਕਿੰਗ ਵੇਮੈਨ ਹੋਸਟਲ ਨਿਰਮਾਣ ਅਧੀਨ ਹੈ।

ਉਨ੍ਹਾਂ ਕਿਹਾ ਕਿ ਇਹ ਸਾਰੇ ਹੋਸਟਲ ਬਹੁਤ ਜਲਦੀ ਮਿੱਥੇ ਸਮੇਂ ਮੁਤਾਬਿਕ ਤਿਆਰ ਕਰ ਲਏ ਜਾਣਗੇ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਰਕਿੰਗ ਵਿਮੈਨ ਹੋਸਟਲਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਬਹੁਤ ਹੀ ਵਾਜਬ ਅਤੇ ਨਾ-ਮਾਤਰ ਕਿਰਾਏ 'ਤੇ ਰਿਹਾਇਸ਼ ਉਪਲਬਧ ਕਰਵਾਈ ਜਾਵੇਗੀ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਵਿਖੇ ਅਜਿਹਾ ਹੀ ਇੱਕ ਹੋਸਟਲ ਰੈਡ ਕਰਾਸ ਦੀ ਇਮਾਰਤ ਵਿੱਚ ਕਿਰਾਏ ਤੇ ਇਮਾਰਤ ਦਾ ਪ੍ਰਬੰਧ ਕਰਕੇ ਚਲਾਇਆ ਗਿਆ ਹੈ, ਜਿੱਥੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵੱਲੋਂ ਕਿਸੇ ਵੀ ਸ਼ਹਿਰ ਵਿੱਚ ਕੰਮਕਾਜੀ ਔਰਤਾਂ ਦੀ ਵਰਕਿੰਗ ਵਿਮਨ ਹੋਸਟਲ ਦੀ ਮੰਗ ਤੇ ਕਿਰਾਏ ਤੇ ਪ੍ਰਬੰਧ ਕਰਕੇ ਰਹਿਣ ਦੀ ਸਹੂਲਤ ਦੇ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਿਭਾਗ ਦਾ ਇੱਕੋ ਇੱਕ ਉਦੇਸ਼ ਘਰਾਂ ਤੋਂ ਬਾਹਰ ਦੂਸਰੇ ਸ਼ਹਿਰਾਂ ਵਿੱਚ ਜਾ ਕੇ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਲੋਕ ਹਿਤੂ ਫੈਸਲਿਆਂ ਅਤੇ ਵਿਕਾਸ ਕੰਮਾਂ ਕਰਕੇ ਪੰਜਾਬ ਵਿੱਚ ਸਾਲ 2027 ਵਿੱਚ ਫਿਰ ਤੋਂ ਆਵੇਗੀ ਅਤੇ ਸਰਕਾਰ ਸਬੰਧੀ ਲੋਕਾਂ ਵਿੱਚ ਵੀ ਹਾਂ-ਪੱਖੀ ਫੀਡਬੈਕ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਬੇਲੋੜੀ ਨੁਕਤਾਚੀਨੀ, ਉਨ੍ਹਾਂ ਪਾਰਟੀਆਂ ਦੀ ਸਰਕਾਰ ਦੀ ਕਾਰਗੁਜ਼ਾਰੀ ਦੇ ਮੁਕਾਬਲੇ ਵਿੱਚ ਕਿਤੇ ਵੀ ਖੜ੍ਹੇ ਨਾ ਹੋਣ ਕਾਰਨ ਹੀ ਹੈ।

ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੋਹਾਲੀ ਵਰਗੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸ਼ਹਿਰ ਵਿੱਚ, ਦੂਰ ਦੁਰਾਡੇ ਤੋਂ ਆਉਂਦੀਆਂ ਕੰਮ-ਕਾਜੀ ਔਰਤਾਂ ਲਈ ਅਜਿਹੇ ਵਰਕਿੰਗ ਵਿਮੈਨ ਹੋਸਟਲ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਡਾ. ਸੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ, ਲੋਕ ਨਿਰਮਾਣ ਵਿਭਾਗ ਦੀ ਪ੍ਰਾਂਤਕ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਰਣਜੀਤ ਸਿੰਘ ਸਿੱਧੂ ਮੌਜੂਦ ਸਨ।