Akali Dal Faridkot - Sach Kahoon Punjabi

AAP Protest Faridkot: ਫ਼ਰੀਦਕੋਟ ’ਚ ਆਮ ਆਦਮੀ ਪਾਰਟੀ ਵੱਲੋਂ ਅਕਾਲੀ ਦਲ ਖ਼ਿਲਾਫ਼ ਰੋਸ ਪ੍ਰਦਰਸ਼ਨ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੇ ਤਹਿਤ ਫਰੀਦਕੋਟ ਦੇ ਘੰਟਾ ਘਰ ਚੌਂਕ ਵਿੱਚ ਵੀ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਛਵੀਂ ਨੂੰ ਖਰਾਬ ਕਰਨ ਲਈ ਫਰਜ਼ੀ ਵੀਡੀਓਆਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਨਫ਼ਰਤ ਭਰੀ ਰਾਜਨੀਤੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ ਅਤੇ ਲੋਕਾਂ ਨੂੰ ਅਜਿਹੀਆਂ ਅਫਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੱਚ ਅਤੇ ਝੂਠ ਵਿੱਚ ਫਰਕ ਕਰਨਾ ਜਾਣਦੇ ਹਨ।

ਇਹ ਵੀ ਪੜ੍ਹੋ:JLPL News Mohali: ਜੇਐਲਪੀਐਲ ਵੱਲੋਂ ਗਮਾਡਾ ਨੂੰ 5 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ

ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨੀਤੂ ਕਪੂਰ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਲੋਕਾਂ ਦੇ ਭਲੇ ਲਈ ਹੋਣੀ ਚਾਹੀਦੀ ਹੈ, ਨਾ ਕਿ ਇਕ-ਦੂਜੇ ਨੂੰ ਬਦਨਾਮ ਕਰਨ ਲਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ’ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਫਰਜ਼ੀ ਵੀਡੀਓਆਂ ’ਤੇ ਵਿਸ਼ਵਾਸ ਨਾ ਕਰਨ। ਇਸ ਦੌਰਾਨ ਪਲਾਨਿੰਗ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧਾਰਮਿਕ ਭਾਵਨਾਵਾਂ ਦਾ ਸਹਾਰਾ ਲੈ ਕੇ ਸਿਆਸਤ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਥਿਤ ਵੀਡੀਓ ਰਾਹੀਂ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਜਵਾਬ ਦੇਣ ਲਈ ਆਮ ਆਦਮੀ ਪਾਰਟੀ ਦੇ ਵਰਕਰ ਸੜਕਾਂ

AAP Protest Faridkot: ਫ਼ਰੀਦਕੋਟ ’ਚ ਆਮ ਆਦਮੀ ਪਾਰਟੀ ਵੱਲੋਂ ਅਕਾਲੀ ਦਲ ਖ਼ਿਲਾਫ਼ ਰੋਸ ਪ੍ਰਦਰਸ਼ਨ

’ਤੇ ਉਤਰੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਤਰ੍ਹਾਂ ਦੀ ਸਿਆਸਤ ਜਾਰੀ ਰਹੀ ਤਾਂ ਪਾਰਟੀ ਵੱਲੋਂ ਵੱਡਾ ਅੰਦੋਲਨ ਕੀਤਾ ਜਾਵੇਗਾ। ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅਕਾਲੀ ਦਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਨੂੰ ਫਰਜ਼ੀ ਪ੍ਰਚਾਰ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।