Said - Sach Kahoon Punjabi
Delhi elections : ਦਿੱਲੀ ਚੋਣਾਂ ਵਿੱਚ ਭਾਜਪਾ ਦੀ ਕਰਾਂਗੇ ਮੱਦਦ: ਢੀਂਡਸਾ
ਕਿਹਾ, ਸੰਗਰੂਰ ਰੈਲੀ ਸਭਨਾਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ
ਲਹਿਰਾਗਾਗਾ (ਤਰਸੇਮ ਸਿੰਘ ਬਬਲੀ) (Delhi elections)ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿ ਕੇ ਹੀ ਪਾਰਟੀ ਨੂੰ ਸਿਧਾਂਤਕ ਪਾਰਟੀ ਬਣਾਉਣ ਤੇ ਐੱਸਜੀਪੀਸੀ ਨੂੰ ਸਿਆਸਤ ਮੁਕਤ ਕਰਨ ਲਈ ਸਾਡਾ ਸੰਘਰਸ਼ ਜਾਰੀ ਰਹੇਗਾ ਇਸ ਗੱਲ ਦਾ ਪ੍ਰਗਟਾਵਾ  ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਲਹਿਰਾਗਾਗਾ ਵਿਖੇ ਅਧਿਆਪਕ ਆਗੂ ਨਰਿੰਦਰ ਸਿੰਘ ਰੈਡੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕੀਤਾ
ਉਨ੍ਹਾਂ ਕਿਹਾ ਕਿ ਫਿਲਹਾਲ ਉਹ ਪੰਥਕ ਸੋਚ ਵਾਲੇ ਤੇ ਅਕਾਲੀ ਦਲ ਦੀਆਂ ਤਾਨਾਸ਼ਾਹੀ ਨੀਤੀਆਂ ਦਾ ਸ਼ਿਕਾਰ ਨੇਤਾਵਾਂ ਨੂੰ ਇੱਕ ਪਲੇਟ ਫਾਰਮ ‘ਤੇ ਇਕੱਠਾ ਕਰ ਰਹੇ ਹਨ ਅਤੇ 14 ਦਸੰਬਰ 2020 ਨੂੰ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ਮੌਕੇ ਉਹ ਅਕਾਲੀ ਦਲ ਨੂੰ ਸਿਧਾਂਤਕ ਪਾਰਟੀ ਬਣਾ ਦੇਣਗੇ ਜਾਂ ਫਿਰ ਨਵੀਂ ਪਾਰਟੀ ਦਾ ਗਠਨ ਕਰ ਦੇਣਗੇ ਉਨ੍ਹਾਂ ਪਾਰਟੀ ਵੱਲੋਂ ਨੋਟਿਸ ਮਿਲਣ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਹ ਸਿਰਫ਼ ਅਖ਼ਬਾਰੀ ਗੱਲ ਬਣ ਕੇ ਰਹਿ ਗਈ ਹੈ
ਉਨ੍ਹਾਂ ਦਿੱਲੀ ਚੋਣਾਂ ਦੀ ਗੱਲ ਕਰਦਿਆਂ ਕਿਹਾ ਦਿੱਲੀ ਚੋਣਾਂ ‘ਚ ਉਹ ਖ਼ੁਦ ,ਜੀ. ਕੇ .ਤੇ ਸਰਨਾ ਭਰਾ ਆਪਣੇ ਸਮਰਥਕਾਂ ਦੇ ਨਾਲ ਭਾਜਪਾ ਦੀ ਹੀ ਮੱਦਦ ਕਰਨਗੇ ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਖਾਸਕਰ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰੈਲੀ ‘ਤੇ ਵਿਅੰਗ ਕਸਦਿਆਂ ਸ. ਢੀਂਡਸਾ ਨੇ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਸਹਿਯੋਗ  ਰਾਜਨੀਤਿਕ ਸ਼ਕਤੀ ਨਾਲੋਂ ਵੀ ਵੱਡੀ ਤਾਕਤ ਹੈ ,2 ਤਰੀਕ ਦੀ ਸੰਗਰੂਰ ਰੈਲੀ ਸਭਨਾਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ
ਸੁਖਬੀਰ ਬਾਦਲ ਦੀ ਬੋਲੀ ਬੋਲਣ ਵਾਲੇ ਨੇਤਾ ਕੁੱਝ ਮਹੀਨੇ ਵਿੱਚ ਹੀ ਸੁਖਬੀਰ ਦਾ ਸਾਥ ਛੱਡਣ ਲਈ ਮਜਬੂਰ ਹੋ ਜਾਣਗੇ ਅਤੇ ਸੁਖਬੀਰ ਬਾਦਲ ਇਕੱਲਾ ਰਹਿ ਜਾਵੇਗਾ ਮਸਤੂਆਣਾ ਸਾਹਿਬ ਟਰੱਸਟ ਤੇ ਕਬਜ਼ੇ ਸਬੰਧੀ ਲੱਗ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਅੱਜ ਤੱਕ ਕਦੇ ਵੀ ਕਿਸੇ ਵਿੱਦਿਅਕ ਸੰਸਥਾ ਜਾਂ ਧਾਰਮਿਕ ਸੰਸਥਾ ਦਾ ਮੈਂਬਰ ਜਾਂ ਅਹੁਦੇਦਾਰ ਹੋਣ ਦੇ ਨਾਤੇ ਡੀ ਏ ਜਾਂ ਟੀ ਏ ਤੱਕ ਨਹੀਂ ਲਿਆ, ਜੋ ਕਥਿਤ ਆਗੂ ਇਹ ਦੋਸ਼ ਲਾ ਰਹੇ ਹਨ ਇਹ ਉਨ੍ਹਾਂ ਦੀ ਬੁਖਲਾਹਟ ਦੀ ਨਿਸ਼ਾਨੀ ਹੈ
ਉਹ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ ਪੁੱਛਣ ‘ਤੇ ਸ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਕਦੇ ਕਿਸੇ ਮੁੱਦੇ ‘ਤੇ ਕੋਈ ਗੱਲਬਾਤ ਨਹੀਂ ਹੋਈ  ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫਰੰਟ ‘ਤੇ ਫੇਲ੍ਹ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਸਰਕਾਰ ਤੋਂ ਦੁਖੀ ਤੇ ਪ੍ਰੇਸ਼ਾਨ ਹਨ ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਅੰਦਰ ਅਕਾਲੀ ਦਲ ਨੂੰ ਸਿਧਾਂਤਕ ਪਾਰਟੀ ਬਣਾਉਣ ਲਈ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ
ਜਿਸ ਵਿੱਚ ਸਾਰੇ ਆਗੂ ਤੇ ਵਰਕਰ ਸ਼ਾਮਿਲ ਹੋਣਗੇ ਉਨ੍ਹਾਂ ਵੱਖ-ਵੱਖ ਯੂਥ ਅਤੇ ਸੀਨੀਅਰ ਅਕਾਲੀ ਨੇਤਾਵਾਂ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਜਾ ਰਹੇ ਅਸਤੀਫ਼ਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਦੀ ਮੁਅੱਤਲੀ ਸਬੰਧੀ ਉਨ੍ਹਾਂ ਦੇ ਦਿਲਾਂ ਵਿੱਚ ਰੋਸ ਹੈ ਪਰ ਉਨ੍ਹਾਂ ਕਿਸੇ ਨੂੰ ਵੀ ਅਸਤੀਫ਼ਾ ਦੇਣ ਲਈ ਨਹੀਂ ਕਿਹਾ ਐੱਸਜੀਪੀਸੀ ਚੋਣਾਂ ਸਬੰਧੀ ਉਹ ਜਲਦ ਹੀ ਕੇਂਦਰ ਸਰਕਾਰ ਨਾਲ ਗੱਲ ਕਰਨਗੇ  ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ ,ਗੁਰਸੰਤ ਸਿੰਘ ਭੂਟਾਲ ਡਾਇਰੈਕਟਰ ਮਾਰਕਫੈਡ, ਮਾਸਟਰ ਬਲਵਿੰਦਰ ਸਿੰਘ ਕੋਹਰੀਆ , ਸ਼ਾਮ ਸਿੰਘ ਖਰੌੜ ਪ੍ਰਧਾਨ ਗੁਰਦੁਆਰਾ ਕਮੇਟੀ, ਧਰਮਜੀਤ ਸਿੰਘ ਸੰਗਤਪੁਰਾ, ਛੱਜੂ ਸਿੰਘ ਸਰਾਓ ਕਾਲਬੰਜਾਰਾ, ਮੈਡਮ ਬਲਵਿੰਦਰ ਕੌਰ ਸਾਬਕਾ ਪ੍ਰਧਾਨ ਨਗਰ ਕੌਂਸਲ ਤੋਂ ਇਲਾਵਾ ਹੋਰ ਬਹੁਤ ਆਗੂ ਅਤੇ ਸਮਰਥਕ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਟ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਹਟਾਇਆ ਅਮਰਿੰਦਰ ਸਿੰਘ ਨੇ ਕਿਹਾ, ਨਹੀਂ ਹਟਣਗੇ ਗੁਪਤਾ
ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ ਨੇ ਸੁਣਾਇਆ ਆਪਣਾ ਆਦੇਸ਼, ਗੁਪਤਾ ਦੀ ਤੈਨਾਤੀ ਪਾਈ ਗਈ ਖ਼ਾਮੀਆਂ
ਪੰਜਾਬ ਦੇ ਦੋ ਸੀਨੀਅਰ ਡੀਜੀਪੀ ਮੁਹਮਦ ਮੁਸਤਫ਼ਾ ਅਤੇ ਸਿਧਾਰਥ ਚਟੋਪਾਧਾਏ ਵਲੋਂ ਪਾਈ ਗਈ ਸੀ ਪਟੀਸ਼ਨ
ਹੁਣ ਪੰਜਾਬ ਸਰਕਾਰ ਨੂੰ ਮੁੜ ਭੇਜਣਾ ਪਏਗਾ ਪੈਨਲ, ਅਮਰਿੰਦਰ ਸਿੰਘ ਨੇ ਕਿਹਾ, ਨਹੀਂ ਪਏਗੀ ਇਸ ਦੀ ਜਰੂਰਤ
ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਕੈਟ) ਨੇ ਸ਼ੁੱਕਰਵਾਰ ਨੂੰ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਡੀ.ਜੀ.ਪੀ. ਦਿਨਕਰ ਗੁਪਤਾ ਦੀ ਤੈਨਾਤੀ ਨੂੰ ਗਲਤ ਕਰਾਰ ਦੇ ਕੇ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਮੁੜ ਤੋਂ ਨਵਾਂ ਪੈਨਲ ਭੇਜਣ ਲਈ ਕਿਹਾ ਹੈ, ਜਿਸ ਰਾਹੀਂ ਪੰਜਾਬ ਦੇ ਨਵੇਂ ਪੁਲਿਸ ਮੁਖੀ ਦੀ ਨਿਯੁਕਤੀ ਦੀ ਕਾਰਵਾਈ ਨੂੰ ਸ਼ੁਰੂ ਕੀਤਾ ਜਾ ਸਕੇ। ਇਥੇ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਾਫ਼ ਕਹਿ ਦਿੱਤਾ ਹੈ ਕਿ ਦਿਨਕਰ ਗੁਪਤਾ ਪੁਲਿਸ ਮੁਖੀ ਦੇ ਅਹੁਦੇ ਤੋਂ ਨਹੀਂ ਹਟਣਗੇ, ਉਨਾਂ ਦੀ ਨਿਯੁਕਤੀ ਨੂੰ ਲੈ ਕੇ ਯੂ.ਪੀ.ਐਸ.ਈ. ਅਤੇ ਕੈਟ ਨਾਲ ਸਰਕਾਰ ਆਪਣੇ ਪੱਧਰ ‘ਤੇ ਗੱਲਬਾਤ ਕਰ ਲਏਗੀ।
ਸ਼ੁੱਕਰਵਾਰ ਨੂੰ ਕੈਟ ਵਲੋਂ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਦੇ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਸਵੀਕਾਰ ਕਰਨ ਤੋ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਵਿੱਚ ਭਾਜੜ ਮੱਚ ਗਈ। ਮੁੱਖ ਮੰਤਰੀ ਅਮਰਿੰਦਰ ਸਿੰਘ ਉਸ ਸਮੇਂ ਵਿਧਾਨ ਸਭਾ ਦੇ ਅੰਦਰ ਕਾਰਵਾਈ ਵਿੱਚ ਭਾਗ ਲੈ ਰਹੇ ਸਨ, ਜਿਥੇ ਕਿ ਉਨਾਂ ਨੂੰ ਅਧਿਕਾਰੀਆਂ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਜਾਣਕਾਰੀ ਅਨੁਸਾਰ ਪੰਜਾਬ ਦੇ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਅਤੇ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਵੱਲੋਂ ਦਿਨਕਰ ਗੁਪਤਾ ਦੀ ਪੰਜਾਬ ਪੁਲਿਸ ਮੁਖੀ ਵਲੋਂ ਨਿਯੁਕਤੀ ਨੂੰ ਕੈਟ ਵਿੱਚ ਚੁਣੌਤੀ ਦਿੱਤੀ ਗਈ ਸੀ ਜਿਥੇ ਇਨਾਂ ਦੋਵਾਂ ਵੱਲੋਂ ਯੂ.ਪੀ.ਐਸ.ਸੀ. ਅਤੇ ਪੰਜਾਬ ਸਰਕਾਰ ਸਣੇ ਦਿਨਕਰ ਗੁਪਤਾ ਨੂੰ ਪਾਰਟੀ ਬਣਾਇਆ ਗਿਆ ਸੀ।
ਕੈਟ ਨੇ ਕਿਹਾ ਕਿ ਪੰਜਾਬ ਪੁਲਿਸ ਮੁਖੀ ਦੀ ਨਿਯੁਕਤੀ ਲਈ ਤਿਆਰ ਕੀਤੇ ਗਏ ਪੈੱਨਲ ਵਿੱਚ ਕਾਫ਼ੀ ਜਿਆਦਾ ਖ਼ਾਮੀਆਂ ਸਨ
ਸ਼ੁੱਕਰਵਾਰ ਆਪਣਾ ਆਦੇਸ਼ ਜਾਰੀ ਕਰਦੇ ਹੋਏ ਕੈਟ ਨੇ ਕਿਹਾ ਕਿ ਪੰਜਾਬ ਪੁਲਿਸ ਮੁਖੀ ਦੀ ਨਿਯੁਕਤੀ ਲਈ ਤਿਆਰ ਕੀਤੇ ਗਏ ਪੈੱਨਲ ਵਿੱਚ ਕਾਫ਼ੀ ਜਿਆਦਾ ਖ਼ਾਮੀਆਂ ਸਨ। ਜਿਹੜਾ ਪੈਨਲ ਪੰਜਾਬ ਸਰਕਾਰ ਵੱਲੋਂ ਬਣਾ ਕੇ ਭੇਜਿਆ ਗਿਆ ਸੀ ਉਹ ਸੁਪਰੀਮ ਕੋਰਟ ਵਲੋਂ ਪ੍ਰਕਾਸ਼ ਸਿੰਘ ਮਾਮਲੇ ਵਿੱਚ ਦਿੱਤੇ ਗਏ ਆਦੇਸ਼ਾਂ ਦੇ ਖ਼ਿਲਾਫ਼ ਸੀ। ਕੈਟ ਵੱਲੋਂ ਯੂ.ਪੀ.ਐਸ.ਸੀ. ਅਤੇ ਪੁਲਿਸ ਮੁਖੀ ਦੀ ਨਿਯੁਕਤੀ ਕਰਨ ਵਾਲੀ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ 4 ਹਫ਼ਤੇ ਵਿੱਚ ਮੁੜ ਤੋਂ ਪੈਨਲ ਬਣਾ ਕੇ ਭੇਜਿਆ ਜਾਵੇ।
ਇਸ ਪਟੀਸ਼ਨ ਵਿੱਚ ਦੋਵੇਂ ਡੀ.ਜੀ.ਪੀ. ਵੱਲੋਂ ਕਿਹਾ ਗਿਆ ਸੀ ਕਿ ਉਨਾਂ ਦੀ ਰਿਕਾਰਡ ਕਾਫ਼ੀ ਜਿਆਦਾ ਸਾਫ਼ ਅਤੇ ਚੰਗਾ ਹੈ ਫਿਰ ਵੀ ਉਨਾਂ ਦੀ ਸੀਨੀਅਰਤਾ ਨੂੰ ਧਿਆਨ ਵਿੱਚ ਰਖਦੇ ਹੋਏ ਗਲਤ ਤਰੀਕੇ ਨਾਲ ਪੈਨਲ ਤਿਆਰ ਕੀਤਾ ਗਿਆ ਅਤੇ ਉਨਾਂ ਨੂੰ ਪੁਲਿਸ ਮੁੱਖੀ ਬਣਾਉਣ ਤੋਂ ਰੋਕਣ ਦੀ ਕੋਸ਼ਸ਼ ਕੀਤੀ ਗਈ। ਜਿਸ ਕਾਰਨ ਮੌਜੂਦਾ ਨਿਯੁਕਤੀ ਨੂੰ ਰੱਦ ਕੀਤਾ ਜਾਣਾ ਬਣਦਾ ਹੈ। ਕੈਟ ਵੱਲੋਂ ਇਨਾਂ ਦੋਵਾਂ ਡੀ.ਜੀ.ਪੀ. ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਗਿਆ ਹੈ।
ਇਥੇ ਹੀ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖੀ ਨੂੰ ਲੈ ਕੇ ਨਵਾਂ ਪੈਨਲ ਤਿਆਰ ਕਰਨ ਦੀ ਜਰੂਰਤ ਨਹੀਂ ਪਏਗੀ, ਇਸ ਲਈ ਦਿਨਕਰ ਗੁਪਤਾ ਆਪਣੇ ਅਹੁਦੇ ‘ਤੇ ਕੰਮ ਕਰਦੇ ਰਹਿਣਗੇ। ਇਸ ਮਾਮਲੇ ਵਿੱਚ ਯੂ.ਪੀ.ਐਸ.ਸੀ. ਅਤੇ ਕੈਟ ਵਿੱਚ ਮੁੜ ਤੋਂ ਜਾਣ ਦੀ ਜਿਹੜੀ ਵੀ ਜਰੂਰਤ ਪਏਗੀ ਤਾਂ ਸਰਕਾਰ ਉਥੇ ਜਾ ਕੇ ਮੁੜ ਤੋਂ ਆਪਣਾ ਪੱਖ ਰੱਖੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
‘ਅਸੀਂ ਦੋਵੇਂ ਪਾਰਟੀ ਨੂੰ ਦੇਵਾਂਗੇ ਸਪੱਸ਼ਟੀਕਰਨ’ : Parminder Dhindsa
ਲਹਿਰਾਗਾਗਾ, (ਤਰਸੇਮ ਸਿੰਘ ਬਬਲੀ) ਸ੍ਰੋਮਣੀ ਅਕਾਲੀ ਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਮੈਨੂੰ (Parminder Dhindsa) ਪਾਰਟੀ ‘ਚੋਂ ਮੁਅੱਤਲ ਕਰਨ ਦਾ ਨੋਟਿਸ ਜਾਰੀ ਕਰਕੇ ਸਾਡੇ ਨਾਲ ਧੱਕਾ ਕੀਤਾ ਗਿਆ ਹੈ ਪਰ ਅਸੀਂ ਪਾਰਟੀ ਚ ਰਹਿ ਕੇ ਪਾਰਟੀ ਦੀ ਬਿਹਤਰੀ ਲਈ ਆਖਰੀ ਦਮ ਤੱਕ ਕੰਮ ਕਰਦੇ ਰਹਾਂਗੇ। ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਹਿਰ ਦੇ ਵੱਖ-ਵੱਖ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੋਣ ਉਪਰੰਤ ਵਿਸੇਸ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ, ਨੋਟਿਸ ਮਿਲਣ ਤੋਂ ਬਾਅਦ ਉਹ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਪਾਰਟੀ ਨੂੰ ਆਪਣਾ ਸਪੱਸ਼ਟੀਕਰਨ ਜ਼ਰੂਰ ਦੇਣਗੇ ਕਿਉਂਕਿ ਉਨ੍ਹਾਂ ਨੇ ਪਾਰਟੀ ਜਾਂ ਕਿਸੇ ਵਿਅਕਤੀ ਵਿਸ਼ੇਸ਼ ਵਿਰੋਧੀ ਕੋਈ ਕਾਰਵਾਈ ਨਹੀਂ ਕੀਤੀ ਬਲਕਿ ਪਹਿਲਾਂ ਪਾਰਟੀ ਦੇ ਅੰਦਰ ਬੈਠ ਕੇ ਪਾਰਟੀ ਦੀਆਂ ਨੀਤੀਆਂ ਸੁਧਾਰਨ ਲਈ ਆਵਾਜ਼ ਉਠਾਉਂਦੇ ਰਹੇ ਪਰ ਜਦ ਪਾਰਟੀ ‘ਚ ਉਨ੍ਹਾਂ ਦੇ ਸੁਝਾਵਾਂ ਨੂੰ ਨਜਰਅੰਦਾਜ ਕੀਤਾ ਗਿਆ ਤਾਂ ਉਨ੍ਹਾਂ ਨੂੰ ਜਨਤਕ ਤੌਰ ‘ਤੇ ਆਪਣੀ ਗੱਲ ਕਹਿਣ ਲਈ ਮਜ਼ਬੂਰ ਹੋਣਾ ਪਿਆ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਇਸ ਹਰਕਤ ਨਾਲ ਸਪੱਸ਼ਟ ਹੋ ਗਿਆ ਹੈ
ਕਿ ਪਾਰਟੀ ‘ਚ ਕਿਸੇ ਨੂੰ ਆਪਣੀ ਗੱਲ ਕਹਿਣ ਦੀ ਕੋਈ ਆਜ਼ਾਦੀ ਨਹੀਂ,
ਜੇ ਕੋਈ ਆਗੂ ਗੱਲ ਕਰਨ ਦੀ ਹਿੰਮਤ ਕਰਦਾ ਹੈ ਤਾਂ ਉਸ ਨੂੰ ਪਾਰਟੀ ਵਿਰੋਧੀ ਕਰਾਰ ਦੇ ਦਿੱਤਾ ਜਾਂਦਾ ਹੈ ।
ਉਨ੍ਹਾਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਾਰਟੀ ਅੰਦਰ ਪਾਰਦਰਸ਼ੀ ਬਣਾਉਣ ਦਾ ਉਪਰਾਲਾ ਹੀ ਕੀਤਾ ਹੈ
ਜੋ ਕਿ ਆਉਣ  ਵਾਲੇ ਸਮੇਂ ਦੇ ਵਿੱਚ ਵੀ ਜਾਰੀ ਰਹੇਗਾ ।
ਪਾਰਟੀ ਦੇ ਸਪਸ਼ਟੀਕਰਨ ਤੋਂ ਸੰਤੁਸ਼ਟ ਨਾ ਹੋਣ ਤੇ ਉਨ੍ਹਾਂ ਕਿਹਾ ਕਿ ਪਾਰਟੀ ਕੀ ਰੁੱਖ ਅਪਣਾਏਗੀ
ਉਸ ਤੋਂ ਬਾਅਦ ਉਹ ਮਿਲ ਬੈਠ ਕੇ ਕੋਈ ਸਖਤ ਫੈਸਲਾ ਲੈਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਟਕਸਾਲੀ ਅਕਾਲੀ ਆਗੂਆਂ ਵੱਲੋਂ ਦਿੱਲੀ ਵਿੱਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਜਰੂਰ ਸ਼ਾਮਲ ਹੋਣਗੇ ਪਰ ਪੰਜਾਬ ਵਿੱਚੋ ਉਨ੍ਹਾਂ ਦੇ ਸਮਰਥਕ ਨਹੀਂ ਜਾਣਗੇ ।ਸ ਢੀਂਡਸਾ ਨੇ ਨਵੀਂ ਪਾਰਟੀ ਬਣਾਉਣ ਜਾਂ ਕਿਸੇ ਹੋਰ ਪਾਰਟੀ ਵਿੱਚ ਜਾਣ ਤੋਂ ਫਿਲਹਾਲ ਸਪੱਸ਼ਟ ਇਨਕਾਰ ਕਰਦਿਆਂ ਕਿਹਾ ਕਿ ਬਾਕੀ ਸਭ ਪਾਰਟੀ ਦੇ ਫੈਸਲੇ ਤੇ ਨਿਰਭਰ ਕਰੇਗਾ । ਉਨ੍ਹਾਂ ਦੇ ਸਮਰਥਕਾਂ ਵਿੱਚ ਪੂਰਾ ਉਤਸ਼ਾਹ ਤੇ ਜੋਸ਼ ਹੈ। ਇਸ ਮੌਕੇ ਪੀ ਏ ਵਰਿੰਦਰਪਾਲ ਸਿੰਘ ਟੀਟੂ  ,ਜਨਰਲ ਕੌਂਸਲ ਦੇ ਮੈਂਬਰ ਚਮੇਲਾ ਰਾਮ ਠੇਕੇਦਾਰ, ਜ਼ਿਲ੍ਹਾ ਉਪ ਪ੍ਰਧਾਨ ਅਸ਼ਵਨੀ ਸ਼ਰਮਾ ,ਕੌਂਸਲਰ ਜਗਦੀਸ ਰਾਏ ਠੇਕੇਦਾਰ, ਯੂਥ ਆਗੂ ਆਸ਼ੂ ਜਿੰਦਲ , ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ੍ਰੀਮਤੀ ਬਲਵਿੰਦਰ ਕੌਰ ,ਰਾਜ ਕੁਮਾਰ ਗਰਗ, ਮਨੀਸ਼ ਕੁਮਾਰ ਕੋਹਰੀਆ ,ਗੁਰਮੀਤ ਸਿੰਘ ਖਾਈ,ਕੇਵਲ ਕ੍ਰਿਸ਼ਨ ਸਿੰਗਲਾ, ਜਸਵੰਤ ਸਿੰਘ ਹੈਪੀ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ, ਨਵਜੋਤ ਸਿੰਘ ਸਿੱਧੂ ਅਤੇ ਇਮਰਾਨ ਖਾਨ ਦੀ ਚੁੱਪ ਨੇ ਖੜ੍ਹੇ ਕੀਤੇ ਸੁਆਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉੱਪਰ ਕੀਤੇ ਹਮਲੇ ਨੂੰ ਲੈ ਕੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਚੁੱਪੀ ਖਿਲਾਫ ਪੰਜਾਬੀਆਂ ਤੇ ਆਮ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਅੱਜ ਇੱਥੇ ਪਟਿਆਲਾ ਵਿਖੇ ਸ਼ਿਵ ਸੈਨਿਕਾਂ ਵੱਲੋਂ ਨਵਜੋਤ ਸਿੰਘ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕਰਦਿਆਂ  ਉਸ ਦੀ ਚੁੱਪੀ ‘ਤੇ ਸਵਾਲ ਖੜ੍ਹੇ ਕੀਤੇ। ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਹਰੀਸ਼ ਸਿੰਗਲਾ ਨੇ ਕਿਹਾ ਕਿ ਇਤਿਹਾਸ ਨੂੰ ਕਦੇ ਵੀ ਝੁਠਲਾਇਆ ਨਹੀਂ ਜਾ ਸਕਦਾ ਕਿ ਸਿੱਖਾਂ ਦੇ ਸਾਰੇ ਗੁਰੂਆਂ ਨੇ ਹਮੇਸ਼ਾ ਹੀ ਮੁਗ਼ਲਾਂ ਖ਼ਿਲਾਫ਼ ਲੜਾਈਆਂ ਲੜੀਆਂ। ਲੇਕਿਨ ਸਾਡੇ ਪੰਜਾਬ ਦੇ ਨੇਤਾ ਨਵਜੋਤ ਸਿੰਘ ਸਿੱਧੂ ਦਾ ਦਿਮਾਗ ਇੱਕ ਮੰਦਬੁੱਧੀ ਬੱਚੇ ਵਰਗਾ ਹੈ ਜਿਸ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਜ਼ਰੂਰਤ ਤੋਂ ਵੱਧ ਦੋਸਤੀ ਨਿਭਾਉਣ ਲਈ ਆਪਣਾ ਅਤੇ ਆਪਣੇ ਦੇਸ਼ ਦਾ ਸਭ ਕੁਝ ਦਾਅ ਉੱਪਰ ਲਾ ਦਿੱਤਾ।
ਸਿੱਧੂ ਸਾਹਿਬ ਨੇ ਜੰਮੂ ਕਸ਼ਮੀਰ ਤੋਂ ਉੱਜੜ ਕੇ ਆਏ ਸਿੱਖ ਅਤੇ ਹਿੰਦੂਆਂ ਨੂੰ ਵਸਾਉਣ ਲਈ ਕੀ ਕੰਮ ਕੀਤਾ
ਪਾਕਿਸਤਾਨ ਵਿੱਚ ਹਿੰਦੂ ਅਤੇ ਸਿੱਖਾਂ ਨੂੰ ਕਿਉਂ ਪ੍ਰਤਾੜਿਤ ਕੀਤਾ ਜਾ ਰਿਹਾ
ਸਿੱਧੂ ਨੇ ਆਪਣੇ ਦੋਸਤ ਇਮਰਾਨ ਖਾਨ ਤੂੰ ਕੀ ਕਾਰਵਾਈ ਕਰਵਾਈ
ਪਾਕਿਸਤਾਨ ਵਿੱਚ ਹੋਈ ਇਸ ਘਿਨੌਣੀ ਕਾਰਵਾਈ ਨੂੰ ਲੈ ਕੇ ਸਿੱਖ ਸਮਾਜ ਦੇ ਨਾਲ ਨਾਲ ਹੀ ਹਿੰਦੂ ਸਮਾਜ ਵਿੱਚ ਵੀ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ।  ਉਨ੍ਹਾਂ ਸਿੱਧੂ ਤੋਂ ਸਵਾਲ ਪੁੱਛਦਿਆਂ ਕਿਹਾ ਕਿ ਸਿੱਧੂ ਸਾਹਿਬ ਨੇ ਜੰਮੂ ਕਸ਼ਮੀਰ ਤੋਂ ਉੱਜੜ ਕੇ ਆਏ ਸਿੱਖ ਅਤੇ ਹਿੰਦੂਆਂ ਨੂੰ ਵਸਾਉਣ ਲਈ ਕੀ ਕੰਮ ਕੀਤਾ ਪਾਕਿਸਤਾਨ ਵਿੱਚ ਹਿੰਦੂ ਅਤੇ ਸਿੱਖਾਂ ਨੂੰ ਕਿਉਂ ਪ੍ਰਤਾੜਿਤ ਕੀਤਾ ਜਾ ਰਿਹਾ ਹੈ। ਉਸ ਨੇ ਉਸ ਦੇ ਲਈ ਆਪਣੇ ਦੋਸਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੂੰ ਕੀ ਕਾਰਵਾਈ ਕਰਵਾਈ
ਸਿੱਖ ਸਮਾਜ ਦੇ ਨਾਲ ਨਾਲ ਹੀ ਹਿੰਦੂ ਸਮਾਜ ਵਿੱਚ ਵੀ ਬਹੁਤ ਜ਼ਿਆਦਾ ਰੋਸ
ਸ਼ਿਵ ਸੈਨਿਕਾਂ ਨੇ ਪਟਿਆਲਾ ਦੀ ਯਾਦਵਿੰਦਰਾ ਕਾਲੋਨੀ ਵਿਖੇ ਸਥਿਤ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ
ਨਵਜੋਤ ਸਿੰਘ ਸਿੱਧੂ ਇਮਰਾਨ ਖਾਨ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ
ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਨਵਜੋਤ ਸਿੰਘ ਸਿੱਧੂ ਦਾ ਇਕੱਠਾ ਪੁਤਲਾ ਜਲਾਇਆ
ਨਵਜੋਤ ਸਿੰਘ ਸਿੱਧੂ ਨੂੰ ਚਿਤਾਵਨੀ ਦਿੱਤੀ ਗਈ ਕਿ ਨਵਜੋਤ ਸਿੱਧੂ ਨਨਕਾਣਾ ਸਾਹਿਬ ਹਮਲੇ ਉੱਪਰ ਆਪਣੀ ਚੁੱਪੀ ਤੋੜਨ
ਨਵਜੋਤ ਸਿੰਘ ਸਿੱਧੂ ਉੱਥੇ ਦੇ ਹੈੱਡ ਗ੍ਰੰਥੀ ਦੀ ਬੇਟੀ ਜਗਜੀਤ ਕੌਰ ਨੂੰ ਵਾਪਸ ਲਿਆਉਣ ਵਿੱਚ ਅਹਿਮ ਭੂਮਿਕਾ ਅਦਾ ਕਰਨ
ਹਰੀਸ਼ ਸਿੰਗਲਾ ਨੇ ਕਿਹਾ ਕਿ ਸ੍ਰੀ ਨਨਕਾਨਾ ਸਾਹਿਬ ਉੱਪਰ ਹੋਏ ਹਮਲੇ ਕਰਕੇ ਪਾਕਿਸਤਾਨੀ ਪਾਕਿਸਤਾਨੀਆਂ ਦੀ ਬਿੱਲੀ ਥੈਲੇ ਵਿਚੋਂ ਬਾਹਰ ਆ ਗਈ ਹੈ
ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀਆਂ ਅਤੇ ਇਮਰਾਨ ਖਾਨ ਦੇ ਦੋਸਤ ਨਵਜੇਤ ਸਿੰਘ ਸਿੱਧੂ ਦੇ ਮੂੰਹ ‘ਤੇ ਚਪੇੜ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
amit shah ਨੇ ਤਾਲਕਟੋਰਾ ਸਟੇਡੀਅਮ ‘ਚ ਪਾਰਟੀ ਵਰਕਰ ਸੰਮੇਲਨ ਨੂੰ ਸੰਬੋਧਨ
ਨਵੀਂ ਦਿੱਲੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ (amit shah) ਨੇ ਤਾਲਕਟੋਰਾ ਸਟੇਡੀਅਮ ਵਿਖੇ ਪਾਰਟੀ ਦੇ ਬੂਥ ਪੱਧਰੀ ਵਰਕਰ ਸੰਮੇਲਨ ਨੂੰ ਸੰਬੋਧਨ ਕੀਤਾ। ਉਸਨੇ ਕਾਂਗਰਸ ਨੇਤਾ ਰਾਹੁਲ ਅਤੇ ਪ੍ਰਿਯੰਕਾ ਗਾਂਧੀ ‘ਤੇ ਜਨਤਾ ਨੂੰ ਗੁੰਮਰਾਹ ਕਰਨ ਅਤੇ ਦਿੱਲੀ ‘ਚ ਦੰਗੇ ਕਰਵਾਉਂਣ ਦਾ ਦੋਸ਼ ਲਾਇਆ। ਸ਼ਾਹ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ 5 ਸਾਲਾਂ ਤੋਂ ਦਿੱਲੀ ਦੇ ਲੋਕਾਂ ਨੂੰ ਲੁਭਾਇਆ ਹੈ ਅਤੇ ਭਾਜਪਾ ਉਨ੍ਹਾਂ ਤੋਂ ਆਪਣਾ ਹਿਸਾਬ ਮੰਗੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਾਲ ਹੀ ‘ਚ ਸੀ.ਏ.ਏ. ਨੂੰ ਕੈਬਨਿਟ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ ਅਤੇ ਲੋਕ ਸਭਾ ਦੁਆਰਾ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਕੇਜਰੀਵਾਲ, ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਉਨ੍ਹਾਂ ਨੂੰ ਦੰਗਿਆਂ ਵਿਚ ਸ਼ਾਮਲ ਕੀਤਾ।
ਮੈਂ ਦਿੱਲੀ ਦੇ ਲੋਕਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਤੁਸੀਂ ਅਜਿਹੀ ਸਰਕਾਰ ਚਾਹੁੰਦੇ ਹੋ ਜੋ ਦਿੱਲੀ ‘ਚ ਦੰਗਿਆਂ ਦਾ ਆਯੋਜਨ ਕਰੇ। ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਤੇ ਸ਼ਾਹ ਨੇ ਕਿਹਾ,’ਵਿਰੋਧੀ ਕਹਿੰਦੇ ਹਨ ਕਿ ਪਾਕਿਸਤਾਨ ‘ਚ ਘੱਟ ਗਿਣਤੀਆਂ ਨੂੰ ਸਤਾਇਆ ਨਹੀਂ ਜਾਂਦਾ। ਕੇਜਰੀਵਾਲ, ਰਾਹੁਲ-ਸੋਨੀਆ ਗਾਂਧੀ ਜੀ ਖੁੱਲ੍ਹ ਕੇ ਵੇਖਣ, ਪਾਕਿਸਤਾਨ ਨੇ ਪਿਛਲੇ ਸਮੇਂ ‘ਚ ਨਨਕਾਣਾ ਸਾਹਿਬ ਵਰਗੇ ਪਵਿੱਤਰ ਅਸਥਾਨ ‘ਤੇ ਹਮਲਾ ਕਰਕੇ ਸਿੱਖ ਭਰਾਵਾਂ ਨੂੰ ਡਰਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਹੈ। ਮੋਦੀ ਜੀ ਪਾਕਿਸਤਾਨ, ਬੰਗਲਾਦੇਸ਼, ਅਫਗਾਨਿਸਤਾਨ ਅਤੇ ਕੇਜਰੀਵਾਲ, ਦਲਿਤ ਵਿਰੋਧੀ ਰਫਿਊਜੀਆਂ ਨੂੰ ਨਾਗਰਿਕਤਾ ਦੇਣ ਜਾ ਰਹੇ ਹਨ, ਰਾਹੁਲ ਗਾਂਧੀ ਇਸ ਦਾ ਵਿਰੋਧ ਕਰ ਰਹੇ ਹਨ”।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਨ ਸਭਾ ‘ਚ ਵੀਰਵਾਰ ਨੂੰ 20 ‘ਚੋਂ 9 ਵਿਧਾਇਕ ਤੇ ਇੱਕ ਮੰਤਰੀ ਨਹੀਂ ਪੁੱਜਾ
ਚੰਡੀਗੜ੍ਹ (ਅਸ਼ਵਨੀ ਚਾਵਲਾ ) | ਵਿਧਾਨ ਸਭਾ ਵਿੱਚ ਸੁਆਲ ਨਾ ਲੱਗਣ ਕਾਰਨ ਹਮੇਸ਼ਾ ਹੀ ਨਰਾਜ਼ਗੀ ਜਤਾਉਣ ਵਾਲੇ ਵਿਧਾਇਕ ਅੱਜ ਖ਼ੁਦ ਹੀ ਗੈਰ ਹਾਜ਼ਰ ਰਹੇ। ਵਿਧਾਨ ਸਭਾ ਦੇ ਅੰਦਰ ਇੱਕ ਜਾਂ ਫਿਰ ਦੋ ਵਿਧਾਇਕਾਂ ਦੀ ਨਹੀਂ, ਸਗੋਂ ਨੌ ਵਿਧਾਇਕਾਂ ਦੀ ਗੈਰ ਹਾਜ਼ਰੀ ਦਰਜ਼ ਕੀਤੀ ਗਈ। ਇੰਨੀ ਜਿਆਦਾ ਗੈਰ ਹਾਜ਼ਰੀ ਨੂੰ ਦੇਖਦੇ ਹੋਏ ਖ਼ੁਦ ਸਪੀਕਰ ਨੇ ਅਫ਼ਸੋਸ ਨਾਲ ਕਿਹਾ ਕਿ ਸੀਰੀਅਸਨੈਸ ਨਹੀਂ ਹੈ।
ਸਦਨ ਦੇ ਅੰਦਰ 9 ਵਿਧਾਇਕਾਂ ਤੋਂ ਇਲਾਵਾ ਇੱਕ ਮੰਤਰੀ ਵੀ ਗੈਰ ਹਾਜ਼ਰ ਸੀ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਹਰ ਬੈਠਕ ਦੌਰਾਨ 20 ਸੁਆਲਾਂ ਨੂੰ ਪੁੱਛਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਜਿਨ੍ਹਾਂ ਵਿਧਾਇਕਾਂ ਦੇ ਸੁਆਲ ਲੱਗੇ ਹੁੰਦੇ ਹਨ, ਉਨ੍ਹਾਂ ਵਿਧਾਇਕਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਦੇ ਦਿੱਤੀ ਜਾਂਦੀ ਹੈ ਤਾਂ ਕਿ ਉਹ ਸਮੇਂ ਸਿਰ ਪੁੱਜਣ ਦੇ ਨਾਲ ਹੀ ਆਪਣਾ ਸੁਆਲ ਪੁੱਛ ਸਕਣ।
ਵੀਰਵਾਰ ਨੂੰ ਸਵੇਰੇ 10 ਵਜੇ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪਹਿਲਾ ਸੁਆਲ ਪੁੱਛਣ ਵਾਲਾ ਵਿਧਾਇਕ ਹਰਜੋਤ ਕਮਲ ਸਿੰਘ ਹੀ ਗਾਇਬ ਸੀ, ਜਿਸ ਤੋਂ ਬਾਅਦ ਅਗਲੇ ਸੁਆਲ ਦਾ ਜੁਆਬ ਤਾਂ ਮਿਲਿਆ ਪਰ ਉਸ ਤੋਂ ਬਾਅਦ ਲਗਾਤਾਰ ਹੀ ਗੈਰ ਹਾਜ਼ਰ ਵਿਧਾਇਕਾਂ ਦੀ ਗਿਣਤੀ ਵਧਦੀ ਗਈ। ਸਦਨ ਦੇ ਅੰਦਰ ਮਿਲਣ ਵਾਲੇ 20 ਸੁਆਲਾਂ ਦੇ ਜੁਆਬ ਲੈਣ ਵਾਲੇ ਸਿਰਫ਼ 11 ਵਿਧਾਇਕ ਹੀ ਹਾਜ਼ਰ ਸਨ, ਜਦੋਂ ਕਿ 9 ਵਿਧਾਇਕਾਂ ਦੀ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਗੈਰ ਹਾਜ਼ਰੀ ਲਗਾ ਦਿੱਤੀ ਗਈ ਇੱਥੇ ਹੀ ਇੱਕ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਸੁਆਲ ਦਾ ਜੁਆਬ ਦੇਣ ਮੌਕੇ ਗੈਰ ਹਾਜ਼ਰ ਪਾਏ ਗਏ। ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਜਦੋਂ ਆਪਣਾ ਸੁਆਲ ਨੰਬਰ 1717 ਪੁੱਛਿਆ ਗਿਆ ਤਾਂ ਦੇਖਿਆ ਗਿਆ ਕਿ ਜੁਆਬ ਦੇਣ ਵਾਲਾ ਮੰਤਰੀ ਹੀ ਗੈਰ ਹਾਜ਼ਰ ਹੈ। ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਸੁਆਲ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਪਰ ਕੁਝ ਦੇਰ ਬਾਅਦ ਮੰਤਰੀ ਵੱਲੋਂ ਹਾਜ਼ਰੀ ਭਰਨ ‘ਤੇ ਸੁਆਲ ਨੂੰ ਪੁੱਛਣ ਦੀ ਇਜਾਜ਼ਤ ਦੇ
ਦਿੱਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੈਂ ਕਦੇ ਨਹੀਂ ਕਿਹਾ ਕਿ ਅੱਤਵਾਦੀਆਂ ਨੂੰ ਸਜ਼ਾ ਨਾ ਦਿਓ : ਸਿੱਧੂ
ਦੀਨਾਨਗਰ । ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਗੁਰਦਾਸਪੁਰ ਦੇ ਹਲਕਾ ਦੀਨਾਨਗਰ ‘ਚ 35.53 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਅਰੂਣਾ ਚੌਧਰੀ ਵੀ ਮੌਜੂਦ ਸਨ। ਇਸ ਸਮਾਗਮ ਤੋਂ ਬਾਅਦ ਨਵਜੋਤ ਸਿੰਘ ਪੁਲਵਾਮਾ ‘ਚ ਸ਼ਹੀਦ ਹੋਏ ਦੀਨਾਨਗਰ ਦੇ ਜਵਾਨ ਮਨਿੰਦਰ ਸਿੰਘ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟਾਵਾ ਕੀਤਾ। ਨਵਜੋਤ ਸਿਧੂ ਨੇ ਕਿਹਾ ਕਿ ਵਿਰੋਧੀਆਂ ਨੂੰ ਬੋਲਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ ਅਤੇ ਸਿਆਸਤ ਚਮਕਾਉਣ ਲਈ ਉਹ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। ਉਹ ਅੱਜ ਵੀ ਆਪਣੇ ਬਿਆਨ ‘ਤੇ ਕਾਇਮ ਹਨ ਕਿ ਉਸ ਨੇ ਕਦੇ ਨਹੀਂ ਕਿਹਾ ਕਿ ਅੱਤਵਾਦੀਆਂ ਨੂੰ ਸਜ਼ਾ ਨਾ ਦੇਣ, ਸਗੋਂ ਅੱਤਵਾਦੀਆਂ ਨੇ ਜੋ ਕੁਝ ਕੀਤਾ ਹੈ, ਉਸ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੇ ਪਿੱਛੇ ਜਿਸਦਾ ਵੀ ਹੱਥ ਹੈ, ਉਸ ਨੂੰ ਠੋਕ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਤਵਾਦੀ ਸਾਡੇ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰ ਸਕਦੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਤਿਹਾਸ ਪੁਸਤਕ ਸਬੰਧੀ ਭੜਕੇ ਸਨ ਓ.ਪੀ. ਸੋਨੀ, ਸ਼ਰੇਆਮ ਲਗਾਈ ਕਲਾਸ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪੰਜਾਬ ਵਿੱਚ ਸਿੱਖ ਇਤਿਹਾਸ ਸਬੰਧੀ ਚਲ  ਰਹੇ ਵਿਵਾਦ ਵਿੱਚ ਸਿੱਖਿਆ ਮੰਤਰੀ ਓ.ਪੀ. ਸੋਨੀ ਆਪਣੇ ਹੀ ਵਿਭਾਗ ਦੇ ਅਧਿਕਾਰੀਆਂ ‘ਤੇ ਕਾਫ਼ੀ ਗੁੱਸੇ ਹੋ ਗਏ ਹਨ  ਉਨ੍ਹਾਂ ਨੇ ਨਾ ਆਸਾ ਦੇਖਿਆ ਅਤੇ ਨਾ ਹੀ ਪਾਸਾ ਦੇਖਿਆ, ਸਾਰਿਆਂ ਦੇ ਸਾਹਮਣੇ ਆਪਣੇ ਹੀ ਅਧਿਕਾਰੀਆਂ ਨੂੰ ਰੱਜ ਕੇ ਮਾੜਾ ਚੰਗਾ ਆਖਿਆ । ਸਿੱਖਿਆ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੇ ਜਲਦਬਾਜ਼ੀ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਫਸਾ ਕੇ ਰੱਖ ਦਿੱਤਾ।ਸਿੱਖਿਆ ਮੰਤਰੀ ਦੀ ਗਰਮੀ ਦੇਖ ਕੇ ਕੋਈ ਵੀ ਅਧਿਕਾਰੀ ਕੁਝ ਨਹੀਂ ਬੋਲਿਆ ਪਰ ਸ਼ਾਮ ਹੁੰਦੇ ਹੁੰਦੇ ਸਿੱਖਿਆ ਮੰਤਰੀ ਨੇ ਵੀ ਇਸ ਮਾਮਲੇ ‘ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੁਝ ਯਾਦ ਹੀ ਨਹੀਂ ਹੈ।
ਜਾਣਕਾਰੀ ਅਨੁਸਾਰ ਇਤਿਹਾਸ ਦੀ ਪੁਸਤਕ ਤਿਆਰ ਕਰਨ ਵਿੱਚ ਸਿੱਖਿਆ ਵਿਭਾਗ ਦੀ ਮਦਦ ਕਰ ਰਹੇ ਡਾ. ਕਿਰਪਾਲ ਸਿੰਘ ਨੇ ਐਸ.ਜੀ.ਪੀ.ਸੀ. ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਉਨਾਂ ਸਾਰੀ ਗਲਤੀ ਦਾ ਦੋਸ਼ ਸਿੱਖਿਆ ਵਿਭਾਗ ਅਤੇ ਉਨਾਂ ਦੇ ਅਧਿਕਾਰੀਆਂ ਦੇ ਸਿਰ ‘ਤੇ ਮੜ੍ਹ ਦਿੱਤਾ ਹੈ। ਡਾ. ਕਿਰਪਾਲ ਸਿੰਘ ਨੇ ਸਾਫ਼ ਕਿਹਾ ਕਿ ਉਨ੍ਹਾਂ ‘ਤੇ ਜਲਦਬਾਜੀ ਵਿੱਚ ਪੁਸਤਕ ਲਿਖਣ ਦੇਣ ਬਾਰੇ ਦਬਾਅ ਪਾਇਆ ਗਿਆ ਸੀ ਅਤੇ ਉਨ੍ਹਾਂ ਨੇ ਕੁਝ ਗਲਤੀਆਂ ਸੁਧਾਰਨ ਬਾਰੇ ਵੀ ਅਧਿਕਾਰੀਆਂ ਨੂੰ ਕਿਹਾ ਸੀ ਪਰ ਅਧਿਕਾਰੀਆਂ ਨੇ ਗਲਤੀਆਂ ਸੁਧਾਰ ਕੀਤੇ ਬਿਨਾਂ ਹੀ ਇਤਿਹਾਸ ਜਾਰੀ ਕਰ ਦਿੱਤਾ।
ਇਸ ਗੱਲ ਸਬੰਧੀ ਜਦੋਂ ਸੋਮਵਾਰ ਨੂੰ ਮੰਤਰੀ ਓ.ਪੀ. ਸੋਨੀ ਤੋਂ ਪੁੱਛਿਆ ਗਿਆ ਤਾਂ ਉਨਾਂ ਨੇ ਮੀਡੀਆ ਦੇ ਸੁਆਲਾਂ ਤੋਂ ਕੰਨੀ ਕਤਰਾਉਂਦੇ ਹੋਏ ਕੋਈ ਖ਼ਾਸ ਜੁਆਬ ਤਾਂ ਨਹੀਂ ਦਿੱਤਾ ਪਰ ਜਿਉਂ ਹੀ ਮੀਡੀਆ ਤੋਂ ਦੂਰ ਉਹ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਜਾਣ ਲਗੇ ਤਾਂ ਅਚਾਨਕ ਹੀ ਉਹ ਅਧਿਕਾਰੀਆਂ ‘ਤੇ ਭੜਕ ਪਏ।  ਓ.ਪੀ. ਸੋਨੀ ਨੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਮੌਜ਼ੂਦਗੀ ਵਿੱਚ ਅਧਿਕਾਰੀਆਂ ਦੀ ਨਾ ਸਿਰਫ਼ ਕਲਾਸ ਲਗਾਈ ਸਗੋਂ ਇੱਥੇ ਤੱਕ ਕਹਿ ਦਿੱਤਾ ਕਿ ਅਧਿਕਾਰੀਆਂ ਨੇ ਉਨ੍ਹਾਂ ਨੂੰ ਫਸਾ ਕੇ ਰੱਖ ਦਿੱਤਾ ਹੈ। ਓ.ਪੀ. ਸੋਨੀ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਅਧਿਕਾਰੀਆਂ ਨੇ ਸਕੱਤਰ ਕ੍ਰਿਸ਼ਨ ਕੁਮਾਰ ਜਾਂ ਫਿਰ ਖ਼ੁਦ ਮੰਤਰੀ ਨੂੰ ਦੱਸਣ ਦੀ ਜ਼ਰੂਰਤ ਤੱਕ ਨਹੀਂ ਸਮਝੀ, ਜਿਸ ਕਾਰਨ ਹੁਣ ਇੰਨਾ ਜ਼ਿਆਦਾ ਵਿਵਾਦ ਹੋ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਨਾਮਾ ਪੇਪਰ ‘ਤੇ ਰਾਹੁਲ ਨੇ ਦਿੱਤੀ ਸਫਾਈ
ਇੰਦੌਰ, ਏਜੰਸੀ। ਕਾਂਗਰ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦਿੱਤੇ ਆਪਣੇ ਭਾਸ਼ਣ ‘ਚ ਚੀਫ ਮਿਨਿਸਟਰ ਦੇ ਬੇਟੇ ਦਾ ਨਾਂਅ ਪਨਾਮਾ ਪੇਪਰ ਮਾਮਲੇ ‘ਚ ਲਏ ਜਾਣ ‘ਤੇ ਅੱਜ ਸਫਾਈ ਦਿੰਦੇ ਹੋਏ ਕਿਹਾ ਕਿ ਉਹਨਾਂ ਨੇ ਗਫਲਤ ‘ਚ ‘ਮਾਮਾ ਜੀ’ ਦਾ ਨਾਂਅ ਲਿਆ ਹੈ। ਉਹਨਾਂ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਉਹ ਲਗਾਤਾਰ ਤਿੰਨ ਰਾਜਾਂ ‘ਚ ਦੌਰੇ ਕਰ ਰਹੇ ਹਨ ਅਤੇ ਇਸ ਲਈ ਗਫਲਤ ‘ਚ ਛਤੀਸਗੜ੍ਹ ਦੇ ਮੁੱਖ ਮੰਤਰੀ ਦੀ ਥਾਂ ਮੱਧ ਪ੍ਰਦੇਸ਼ ਦੇ ਮਾਮਾ (ਮੁੱਖ ਮੰਤਰੀ) ਦਾ ਨਾਂਅ ਲਿਆ ਗਿਆ। ਸ੍ਰੀ ਗਾਂਧੀ ਅੱਜ ਇੱਥੇ ਇੱਕ ਨਿੱਜੀ ਹੋਟਲ ‘ਚ ਇੰਦੋਰ ਦੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਹਨਾਂ ਨੇ ਕੱਲ੍ਹ ਦੇ ਆਪਣੇ ਬਿਆਨ ‘ਤੇ ਸਫਾਈ ਦਿੰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛਤੀਸਗੜ੍ਹ ਦੇ ਲਗਾਤਾਰ ਦੌਰੇ ਕਰ ਰਹੇ ਹਨ, ਜਿਸ ‘ਚ ਉਹਨਾਂ ਨੂੰ ਤਿੰਨੇ ਹੀ ਰਾਜਾਂ ‘ਚ ਹੋਏ ਸਾਰੇ ਘਪਲਿਆਂ ਬਾਰੇ ਜਾਣਕਾਰੀ ਮਿਲੀ। ਉਹਨਾਂ ਕਿਹਾ ਕਿ ਭਾਜਪਾ ਸ਼ਾਸਤ ਇੰਨਾਂ ਤਿੰਨਾਂ ਹੀ ਰਾਜਾਂ ‘ਚ ਇੰਨੇ ਘੋਟਾਲੇ ਹੋਏ ਹਨ ਕਿ ਉਹ ਗਫਲਤ ‘ਚ ਛਤੀਸਗੜ੍ਹ ਦੇ ਮੁੱਖ ਮੰਤਰੀ ਡਾ. ਰਮਨ ਸਿੰਘ ਦੇ ਜਿਕਰ ਦੀ ਥਾਂ ਮਾਮਾ (ਸ਼ਿਵਰਾਜ ਸਿੰਘ ਚੌਹਾਨ) ਦਾ ਨਾਂਅ ਲੈ ਗਏ। ਪ੍ਰ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮਾਮਾ ਜੀ ਦੇ ਨਾਂਅ ਨਾਲ ਚਰਚਿਤ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨ ਵਜੋਂ ਅਸਤੀਫ਼ੇ ਦੀ ਪੇਸ਼ਕਸ਼, ਬ੍ਰਹਮਪੁਰਾ ਨੇ ਕਿਹਾ ਸਾਨੂੰ ਨਹੀਂ ਭਰੋਸਾ
ਸੁਖਬੀਰ ਦੀ ਪੇਸਕਸ਼ ਨੂੰ ਮਾਝੇ ਦੇ ਆਗੂਆਂ ਨੇ ਕੱਢੀ ਭੜਾਸ
ਸੱਚ ਕਹੂੰ ਨਿਊਜ਼, ਅੰਮ੍ਰਿਤਸਰ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਜੇਕਰ ਪਾਰਟੀ ਕਹੇ  ਤਾਂ ਉਹ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਤਿਆਰ ਹੈ ਓਧਰ ਮਾਝੇ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਬੀਰ ‘ਤੇ ਬੇਯਕੀਨੀ ਪ੍ਰਗਟ ਕੀਤੀ ਹੈ ਅਕਾਲੀ ਦਲ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਵੀ ਆਗੂ ਨਰਾਜ਼ ਨਹੀਂ ਹੈ ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਉਨ੍ਹਾਂ ਦੇ ਪਿਤਾ ਦੀ ਉਮਰ ਦੇ ਹਨ ਤੇ ਉਹ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੇ ਹਨ ਬ੍ਰਹਮਪੁਰਾ ਜਾਂ ਮਾਝੇ ਦੇ ਕਿਸੇ ਵੀ ਆਗੂ ਨੇ ਪਾਰਟੀ ਨਹੀਂ ਛੱਡੀ ਸਿਰਫ਼ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ|
ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਪਾਰਟੀ ਨੂੰ ਮੇਰੀ ਪ੍ਰਧਾਨਗੀ ਮਨਜ਼ੂਰ ਨਹੀਂ ਹੈ ਤਾਂ ਮੈਂ ਇਹ ਅਹੁਦਾ ਛੱਡਣ ਲਈ ਤਿਆਰ ਹਾਂ ਓਧਰ ਸੁਖਬੀਰ ਬਾਦਲ ਤੋਂ ਨਰਾਜ਼ ਚੱਲ ਰਹੇ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਤੇ ਮਾਝੇ ਦੇ ਸਿਰਕੱਢ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਉਦੋਂ ਹੀ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ, ਜਦੋਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਸ਼ਰਮਨਾਕ ਹਾਰ ਹੋਈ ਸੀ ਉਨ੍ਹਾਂ ਕਿਹਾ ਕਿ ਚੋਣਾਂ ‘ਚ ਹੋਈ ਹਾਰ ਤੋਂ ਬਾਅਦ ਕੋਰ ਕਮੇਟੀ ਦੀ ਮੀਟਿੰਗ ‘ਚ ਸੁਖਬੀਰ ਬਾਦਲ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ ਸੀ, ਪਰ ਉਹ ਨਹੀਂ ਮੰਨੇ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਹੁਣ ਵੀ ਸੁਖਬੀਰ ਅਸਤੀਫ਼ਾ ਦੇਣਗੇ|
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਸਮੇਤ ਕਈ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ਼ਾਰਿਆਂ ਇਸ਼ਾਰਿਆਂ ‘ਚ ਸੁਖਬੀਰ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰਦਿਆਂ ਪਾਰਟੀ ਦੀ ਸਰਗਰਮੀਆਂ ਘਟਾਉਣ ਦਾ ਐਲਾਨ ਕਰ ਦਿੱਤਾ ਸੀ ਪ੍ਰੈੱਸ ਕਾਨਫਰੰਸ ਤੋਂ ਕੁਝ ਦਿਨਾਂ ਬਾਅਦ ਬ੍ਰਹਮਪੁਰਾ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ‘ਚ ਤਰਥਲੀ ਮਚਾ ਦਿੱਤੀ ਸੀ|
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਨੂੰ ਅਮਲੀ ਬਣਾਉਣ ਲਈ ਕਾਹਲਾ ਨਵਜੋਤ ਸਿੱਧੂ, ਕਿਹਾ ਅਫ਼ੀਮ ਦੀ ਖੇਤੀ ਹੋਵੇ
ਅਮਰਿੰਦਰ ਨੇ ਕਿਹਾ ਪੰਜਾਬ ਨੂੰ ਤਬਾਹ ਨਹੀਂ ਕਰਨਾ
ਅਫ਼ੀਮ ਦੀ ਖੇਤੀ ਨੂੰ ਲੈ ਕੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਆਹਮੋ ਸਾਹਮਣੇ
ਸਿਰਫ਼ ਦਵਾਈ ਲਈ ਹੀ ਪੈਦਾ ਹੋਵੇ ਅਫ਼ੀਮ, 2007 ਤੋਂ ਕਰਦਾ ਆ ਰਿਹਾ ਹਾਂ ਮੰਗ : ਅਮਰਿੰਦਰ ਸਿੰਘ
ਅਫ਼ੀਮ ਨਾਲ ਨਹੀਂ ਚਿੱਟੇ ਨਾਲ ਹੁੰਦੀ ਐ ਮੌਤ, ਪੰਜਾਬ ਵਿੱਚ ਹੋਵੇ ਅਫ਼ੀਮ ਦੀ ਖੇਤੀ : ਸਿੱਧੂ
ਚੰਡੀਗੜ, ਅਸ਼ਵਨੀ ਚਾਵਲਾ
ਪੰਜਾਬ ਵਿੱਚ ਅਫ਼ੀਮ ਦੀ ਖੇਤੀ ਨੂੰ ਲੈ ਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਖੁੱਲੀ ਛੁੱਟ ਦੇਣ ਦੀ ਮੰਗ ਕਰ ਦਿੱਤੀ ਹੈ ਤਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਾਫ਼ ਇਨਕਾਰ ਕਰਦੇ ਹੋਏ ਕਹਿ ਦਿੱਤਾ ਹੈ ਕਿ ਉਨ੍ਹਾਂ ਪੰਜਾਬ ਅਤੇ ਉਸ ਦੀ ਨੌਜਵਾਨੀ ਨੂੰ ਬਰਬਾਦ ਨਹੀਂ ਕਰਨਾ ਹੈ ਪਰ ਇਥੇ ਹੀ ਅਮਰਿੰਦਰ ਸਿੰਘ ਨੇ ਇੱਕ ਖ਼ਾਸ ਨੀਤੀ ਤਹਿਤ ਅਸੀ ਦਵਾਈਆਂ ਦੀ ਵਰਤੋਂ ਕਰਨ ਲਈ ਅਫ਼ੀਮ ਦੀ ਖੇਤੀ ਕਰਵਾਉਣ ਦੀ ਵਕਾਲਤ ਤੱਕ ਕੀਤੀ ਹੈ।
ਨਵਜੋਤ ਸਿੱਧੂ ਨੇ ਇੱਕ ਸਮਾਗਮ ਦੌਰਾਨ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਸੂਬੇ ਵਿੱਚ ਅਫ਼ੀਮ ਦੀ ਖੇਤੀ ਕਰਨ ਲਈ ਇਜਾਜ਼ਤ ਦੇਣੀ ਚਾਹੀਦੀ ਹੈ। ਉਨਾਂ ਦਾ ਚਾਚਾ ਅਫ਼ੀਮ ਦਵਾਈ ਦੇ ਰੂਪ ਵਿੱਚ ਖਾਂਦੇ ਸਨ ਅਤੇ ਉਹ ਲੰਬੀ ਉਮਰ ਤੱਕ ਜਿਉਂਦੇ ਰਹੇ ਹਨ। ਇਸ ਲਈ ਸੂਬੇ ਵਿੱਚ ਅਫ਼ੀਮ ਦੀ ਖੇਤੀ ਕੀਤੀ ਜਾਣੀ ਚਾਹੀਦੀ ਹੈ। ਨਵਜੋਤ ਸਿੱਧੂ ਨੇ ਡਾ. ਗਾਂਧੀ ਵਲੋਂ ਵਾਰ ਵਾਰ ਕੀਤੀ ਜਾ ਰਹੀ ਅਫ਼ੀਮ ਅਤੇ ਭੁੱਕੀ ਪੋਸਤ ਦੀ ਖੇਤੀ ਦਾ ਆਪਣਾ ਸਮਰਥਨ ਦਿੱਤਾ ਹੈ।
ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਸੂਬੇ ਦੀ ਜਵਾਨੀ ਨੂੰ ਬਰਬਾਦ ਨਹੀਂ ਕਰਨਾ ਚਾਹੁੰਦੇ ਹਨ। ਉਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਬਚਾਉਣ ਲਈ ਰਾਸ਼ਟਰੀ ਡਰੱਗ ਨੀਤੀ ਦਾ ਮੁੜ ਸੱਦਾ ਦਿੱਤਾ ਹੈ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵੀ ਤਰੀਕੇ ਨਾਲ ਨਿਪਟਣ ਲਈ ਕੇਂਦਰੀ ਪੱਧਰ ‘ਤੇ ਵਿਆਪਕ ਫ਼ਾਰਮੂਲਾ ਤਿਆਰ ਕੀਤੇ ਜਾਣ ਦੀ ਜ਼ਰੂਰਤ ਹੈ।
ਮੁੱਖ ਮੰਤਰੀ ਵਜੋਂ ਆਪਣੇ 2007 ਦੇ ਪਿਛਲੇ ਕਾਰਜ ਕਾਲ ਤੋਂ ਹੀ ਅਜਿਹੀ ਨੀਤੀ ਦੀ ਮੰਗ ਕਰਦੇ ਆ ਰਹੇ ਹੋਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਤੱਥਾਂ ਨੂੰ ਸੁਖਾਵਾਂ ਮੰਨਿਆ ਹੈ ਕਿ ਕੁੱਝ ਸੂਬਿਆਂ ਵੱਲੋਂ ਅਫ਼ੀਮ ਦੀ ਖੇਤੀ ਦੀ ਵੱਧ ਰਹੀ ਮੰਗ ਦੇ ਕਾਰਨ ਇਹ ਮੁੱਦਾ ਕੇਂਦਰ ਬਿੰਦੂ ਵਿੱਚ ਆ ਗਿਆ ਹੈ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਸੂਬਿਆਂ ਵੱਲੋਂ ਅਫ਼ੀਮ ਦੀ ਖੇਤੀ ਕੀਤੀ ਜਾ ਰਹੀ ਹੈ ਜਿਸ ਦੇ ਵਾਸਤੇ ਉਹ ਪੰਜਾਬ ਵਿੱਚ ਲਾਹੇਵੰਦ ਮੰਡੀ ਭਾਲ ਰਹੇ ਹਨ। ਉਨਾਂ ਤੌਖਲਾ ਜ਼ਾਹਰ ਕੀਤਾ ਕਿ ਇਸ ਨਾਲ ਉਨਾਂ ਦੇ ਸੂਬੇ ਦੀ ਨੌਜਵਾਨ ਪੀੜੀ ਤਬਾਹ ਹੋ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਕੇਂਦਰ ਕੋਲ ਰਾਸ਼ਟਰੀ ਡਰੱਗ ਨੀਤੀ ਦਾ ਮੁੱਦਾ ਉਠਾਇਆ ਹੈ ਅਤੇ ਉਨਾਂ ਨੇ ਮੁੱਖ ਮੰਤਰੀਆਂ ਦੀ ਕਾਨਫਰੰਸ ਵਿੱਚ ਵੀ ਇਹ ਮਾਮਲਾ ਉਠਾਇਆ ਸੀ। ਉਨਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਵਾਸਤੇ ਸਪਸ਼ਟ ਵਿਧੀ-ਵਿਧਾਨ ਦੀ ਜ਼ਰੂਰਤ ਹੈ। ਉਨਾਂ ਨੇ ਇਸ ਸਮੱਸਿਆ ਨਾਲ ਨਿਪਟਣ ਲਈ ਰਾਸ਼ਟਰੀ ਨੀਤੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਹੈ। ਉਨਾਂ ਕਿਹਾ ਕਿ ਇਕ ਸੂਬਾ ਡਰੱਗ ਖਾਸ ਕਰ ਅਫ਼ੀਮ ਦੀ ਪੈਦਾਵਾਰ ਕਰਦਾ ਹੈ ਅਤੇ ਦੂਸਰਾ ਨਹੀਂ ਕਰਦਾ ਜਿਸ ਦੇ ਕਾਰਨ ਦੇਸ਼ ਵਿੱਚ ਨਾ ਪ੍ਰਵਾਨ ਕੀਤੇ ਜਾਣ ਵਾਲੀ ਸਥਿਤੀ ਪੈਦਾ ਹੋ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਸ਼ਟਰੀ ਨੀਤੀ ਨਸ਼ਿਆਂ ਦੀ ਖੇਤੀ ਦੀ ਜ਼ਰੂਰਤ ਨੂੰ ਵੀ ਮੁਖ਼ਾਤਬ ਹੋ ਸਕਦੀ ਹੈ, ਜਿਸ ਦੀ ਫਾਰਮਾਸਿਊਟੀਕਲ ਉਦਯੋਗ ਲਈ ਜ਼ਰੂਰਤ ਹੁੰਦੀ ਹੈ। ਉਨਾਂ ਕਿਹਾ ਕਿ ਅਜਿਹੀ ਨੀਤੀ ਨੂੰ ਤਿਆਰ ਕਰਦੇ ਹੋਏ ਕੇਂਦਰ ਵੱਲੋਂ ਸੂਬਿਆਂ ਅਤੇ ਮਾਹਰਾਂ ਨੂੰ ਇਹ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੁਖੀ ਨੱਥੂ ਰਾਮ ਨੇ ਜਾਖੜ ਕੋਲ ਰੋਏ ਦੁਖੜੇ
ਚੰਡੀਗੜ੍ਹ, ਸੱਚ ਕਹੂੰ ਨਿਊਜ਼
ਹਲਕਾ ਬੱਲੂਆਣਾ ਦੇ ਐਮਐਲਏ ਨੱਥੂ ਰਾਮ ਨੇ ਆਪਣੇ ਹੀ ਹਲਕੇ ‘ਚ ਹੋ ਰਹੇ ਅਪਮਾਨ ਤੋਂ ਦੁਖੀ ਹੋ ਕੇ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਪੱਤਰ ਲਿਖ ਕੇ ਆਪਣੇ ਦੁਖੜੇ ਰੋਂਦਿਆਂ ਹੋਰ ਸੇਵਾਵਾਂ ਦੇਣ ਤੋਂ ਹੱਥ ਖੜ੍ਹੇ ਕਰ ਲਏ ਹਨ। ਜਾਖੜ ਨੂੰ ਲਿਖੇ ਪੱਤਰ ਅਨੁਸਾਰ ਨੱਥੂ ਰਾਮ ਨੇ ਕਿਹਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਹਲਕਾ ਬੱਲੂਆਣਾ ‘ਚ ਅਜਿਹਾ ਕੁਝ ਵਾਪਰ ਰਿਹਾ ਹੈ ਜਿਸ ਕਾਰਨ ਉਹਨਾਂ ਦਾ ਮਨ ਨੂੰ ਬੜੀ ਠੇਸ ਪਹੁੰਚੀ ਹੈ, ਜਿਸ ਕਰਕੇ ਉਹ ਅਪਮਾਨਿਤ ਮਹਿਸੂਸ ਕਰ ਰਹੇ ਹਨ।
ਇਹਨਾਂ ‘ਚ ਐਸਡੀਐਮ ਅਬੋਹਰ, ਐਕਸੀਅਨ ਪੀਐਸਪੀਸੀਐਲ ਅਬੋਹਰ, ਐਕਸੀਅਨ ਸਿੰਚਾਈ ਅਬੋਹਰ, ਡੀਐਸਪੀ ਬੱਲੂਆਣਾ ਦੀ ਦੁਬਾਰਾ ਨਿਯੁਕਤੀ, ਸਾਬਕਾ ਮੰਤਰੀ ਚੋ. ਸੱਜਣ ਕੁਮਾਰ ਦੁਆਰਾ ਜਲੀਲ ਕਰਨਾ ਅਤੇ ਤਾਜਾ ਘਟਨਾ ਕ੍ਰਮ ਬੀਡੀਪੀਓ ਅਬੋਹਰ ਦੀ ਬਦਲੀ ਰੋਕ ਉਸ ਦੇ ਦੁਬਾਰਾ ਫੇਰ ਆਰਡਰ ਕਰਵਾਉਣ ਆਦਿ ਮੁੱਦੇ ਦੱਸੇ ਗਏ ਹਨ, ਜਿਸ ਕਾਰਨ ਉਹਨਾਂ ਦਾ ਆਪਣੇ ਹਲਕੇ ‘ਚ ਵਿਚਰਨਾ ਅਸੰਭਵ ਹੋ ਗਿਆ ਹੈ, ਜਿਸ ਕਰਕੇ ਉਹਨਾਂ ਨੇ ਹਲਕਾ ਬੱਲੂਆਣਾ ਦੀ ਦੇਖਰੇਖ ਲਈ ਬਲਦਵੇਂ ਪ੍ਰਬੰਧ ਕਰ ਲੈਣ ਲਈ ਜਾਖੜ ਅੱਗੇ ਬੇਨਤੀ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।