Fair Accident Punjab Investigation Ordered - Sach Kahoon Punjabi

Phillaur Mela: ਫਿਲੌਰ ਮੇਲੇ ’ਚ ਝੂਲਾ ਹਾਦਸੇ ਦੀ ਜਾਂਚ ਦੇ ਹੁਕਮ, ਜ਼ਖ਼ਮੀਆਂ ਦੀ ਗਿਣਤੀ ਪੰਜ ਹੋਈ
Phillaur Mela Jhoola Accident:

Phillaur Mela: ਫਿਲੌਰ ਮੇਲੇ ’ਚ ਝੂਲਾ ਹਾਦਸੇ ਦੀ ਜਾਂਚ ਦੇ ਹੁਕਮ, ਜ਼ਖ਼ਮੀਆਂ ਦੀ ਗਿਣਤੀ ਪੰਜ ਹੋਈ

ਫਿਲੌਰ,(ਸੱਚ ਕਹੂੰ ਨਿਊਜ਼/ਹਿ.ਸ.)| ਫਿਲੌਰ ਵਿੱਚ ਧਾਰਮਿਕ ਮੇਲੇ ਦੌਰਾਨ ਵਾਪਰੇ ਝੂਲਾ ਹਾਦਸੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਹਾਦਸੇ ਵਿੱਚ ਝੂਲੇ ਦਾ ਇੱਕ ਡੱਬਾ ਟੁੱਟਣ ਕਾਰਨ ਜ਼ਖ਼ਮੀਆਂ ਦੀ ਗਿਣਤੀ ਪੰਜ ਹੋ ਗਈ ਹੈ। ਜ਼ਖ਼ਮੀਆਂ ਵਿੱਚ ਇੱਕ ਮਹਿਲਾ ਨੂੰ ਸਿਵਲ ਹਸਪਤਾਲ ਅਤੇ ਚਾਰ ਹੋਰਨਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਤੋਂ ਬਾਅਦ ਐਸਡੀਐਮ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਪ੍ਰਬੰਧਕਾਂ ਵੱਲੋਂ ਹੋਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਦੀ ਪੜਤਾਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕਮੇਟੀ ਇਹ ਵੀ ਜਾਂਚੇਗੀ ਕਿ ਮੇਲੇ ਦੇ ਆਯੋਜਨ ਲਈ ਸਬੰਧਤ ਅਧਿਕਾਰੀਆਂ ਤੋਂ ਲੋੜੀਂਦੀਆਂ ਮਨਜ਼ੂਰੀਆਂ ਲਈਆਂ ਗਈਆਂ ਸਨ ਜਾਂ ਨਹੀਂ।

ਐਸਡੀਐਮ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਨਿਯਮਾਂ ਦੀ ਉਲੰਘਣਾ ਜਾਂ ਲਾਪਰਵਾਹੀ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਨਿਰਧਾਰਤ ਸਮੇਂ ਅੰਦਰ ਆਪਣੀ ਵਿਸਥਾਰਪੂਰਵਕ ਰਿਪੋਰਟ ਸੌਂਪੇਗੀ।

ਇਸ ਦੌਰਾਨ ਜ਼ਖ਼ਮੀਆਂ ਦਾ ਇਲਾਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੇਲਾ ਕਮੇਟੀ ਵੱਲੋਂ ਕਰਵਾਇਆ ਜਾ ਰਿਹਾ ਹੈ। ਸਿਹਤ ਵਿਭਾਗ ਨੂੰ ਸਾਰੇ ਜ਼ਖ਼ਮੀਆਂ ਦੀ ਸਹੀ ਡਾਕਟਰੀ ਦੇਖਭਾਲ ਅਤੇ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਗੌਰਤਲਬ ਹੈ ਕਿ ਸ਼ਨੀਵਾਰ ਸ਼ਾਮ ਫਿਲੌਰ ਦੇ ਡੇਰਾ ਬਾਬਾ ਬ੍ਰਹਮਦਾਸ ਮੇਲੇ ਦੌਰਾਨ ਇੱਕ ਝੂਲੇ ਦੇ ਨੱਟ-ਬੋਲਟ ਅਚਾਨਕ ਟੁੱਟ ਜਾਣ ਕਾਰਨ ਝੂਲਾ ਵਿਚਕਾਰ ਹੀ ਡਿੱਗ ਗਿਆ ਸੀ। ਹਾਦਸੇ ਵੇਲੇ ਝੂਲੇ ਵਿੱਚ ਕਰੀਬ 30 ਲੋਕ ਸਵਾਰ ਸਨ। ਝੂਲਾ ਡਿੱਗਣ ਕਾਰਨ ਸਵਾਰੀਆਂ ਦੇ ਨਾਲ-ਨਾਲ ਹੇਠਾਂ ਖੜ੍ਹੇ ਲੋਕ ਵੀ ਇਸ ਦੀ ਲਪੇਟ ਵਿੱਚ ਆ ਗਏ। ਸਥਾਨਕ ਲੋਕਾਂ ਦੀ ਮੱਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਫਿਲੌਰ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਫਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।