Garbage Piles City - Sach Kahoon Punjabi

Sanitation Workers Strike: ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਬੇਹਾਲ, ਹਰ ਪਾਸੇ ਕੂੜੇ ਦੇ ਢੇਰ; ਲੋਕ ਹੋਏ ਪ੍ਰੇਸ਼ਾਨ
Sanitation Workers Strike: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੁਣ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਚੁੱਕੀ ਹੈ, ਜਿਸ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ, ਮੁੱਖ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਇਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਗਿਆ ਹੈ।

ਹੜਤਾਲ ਕਾਰਨ ਕਈ ਥਾਵਾਂ ਤੋਂ ਪਿਛਲੇ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ। ਕੂੜੇ ਦੇ ਢੇਰਾਂ ਵਿੱਚੋਂ ਉੱਠ ਰਹੀ ਬਦਬੂ ਨੇ ਆਸ-ਪਾਸ ਦੇ ਲੋਕਾਂ ਦਾ ਜਿਉਣਾ ਔਖਾ ਕਰ ਦਿੱਤਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗੰਦਗੀ ਕਾਰਨ ਗਾਹਕ ਵੀ ਪ੍ਰਭਾਵਿਤ ਹੋ ਰਹੇ ਹਨ ਅਤੇ ਬਾਜ਼ਾਰਾਂ ਦਾ ਮਾਹੌਲ ਖ਼ਰਾਬ ਹੋ ਗਿਆ ਹੈ। ਸ਼ਹਿਰ ਵਿੱਚ ਥਾਂ-ਥਾਂ ਪਏ ਕੂੜੇ ਦੇ ਢੇਰਾਂ 'ਤੇ ਆਵਾਰਾ ਪਸ਼ੂ ਖਾਣ ਦੀ ਭਾਲ ਵਿੱਚ ਪਹੁੰਚ ਰਹੇ ਹਨ। ਕੂੜਾ ਸੜਕਾਂ 'ਤੇ ਫੈਲਣ ਕਾਰਨ ਪਸ਼ੂ ਸੜਕ ਦੇ ਵਿਚਕਾਰ ਆ ਜਾਂਦੇ ਹਨ, ਜਿਸ ਨਾਲ ਆਵਾਜਾਈ ਵਿੱਚ ਰੁਕਾਵਟ ਪੈ ਰਹੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਵੀ ਵਧ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਸਫ਼ਾਈ ਵਿਵਸਥਾ ਬਹਾਲ ਨਾ ਹੋਈ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ।

ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੰਤ ਰਾਮ, ਅਸ਼ੋਕ ਸਾਰਵਾਲ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਤਨਖ਼ਾਹ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਹੜਤਾਲ ਕਰਨੀ ਪੈ ਰਹੀ ਹੈ। ਕਰਮਚਾਰੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਕਈ ਵਾਰ ਸਬੰਧਤ ਅਧਿਕਾਰੀਆਂ ਕੋਲ ਬਕਾਇਆ ਤਨਖ਼ਾਹ ਜਾਰੀ ਕਰਨ ਦੀ ਮੰਗ ਰੱਖੀ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਕਾਇਆ ਤਨਖ਼ਾਹ ਜਾਰੀ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ: Fire Incident Chandigarh: ਚੰਡੀਗੜ੍ਹ ਦੀ ਕਬਾੜੀ ਮਾਰਕੀਟ ਵਿੱਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ

ਦੂਜੇ ਪਾਸੇ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦ ਹੱਲ ਕੱਢਿਆ ਜਾਵੇ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਆਮ ਵਾਂਗ ਹੋ ਸਕੇ। ਲੋਕਾਂ ਦਾ ਕਹਿਣਾ ਹੈ ਕਿ ਬਰਸਾਤ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਅਤੇ ਜੇਕਰ ਸਮੇਂ ਸਿਰ ਕੂੜਾ ਨਾ ਚੁੱਕਿਆ ਗਿਆ ਤਾਂ ਮੱਛਰਾਂ ਅਤੇ ਹੋਰ ਸੰਕਰਮਣ ਫੈਲਾਉਣ ਵਾਲੇ ਕੀੜਿਆਂ ਦੀ ਗਿਣਤੀ ਵਧ ਸਕਦੀ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਜਾਵੇਗਾ। ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਅਪੀਲ ਕੀਤੀ ਹੈ ਕਿ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਜਲਦ ਤੋਂ ਜਲਦ ਹੜਤਾਲ ਖ਼ਤਮ ਕਰਵਾਈ ਜਾਵੇ, ਤਾਂ ਜੋ ਸ਼ਹਿਰ ਨੂੰ ਗੰਦਗੀ ਤੋਂ ਰਾਹਤ ਮਿਲ ਸਕੇ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ।