Modern Sports Stadium Samana - Sach Kahoon Punjabi

CM Bhagwant Mann: ਸਮਾਣਾ ’ਚ 10.35 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਸਟੇਡੀਅਮ: ਮੁੱਖ ਮੰਤਰੀ ਮਾਨ
CM Bhagwant Mann: ਸਮਾਣਾ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3100 ਆਧੁਨਿਕ ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਉਹ ਸਮਾਣਾ ਵਿਖੇ ਨਵੇਂ ਬਣਨ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਣਾ ਵਿੱਚ ਬਣਨ ਵਾਲਾ ਇਹ ਸਟੇਡੀਅਮ 9 ਏਕੜ ਪੰਚਾਇਤੀ ਜ਼ਮੀਨ ’ਤੇ ਕਰੀਬ 10.35 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਇਸ ਵਿੱਚ ਅੰਤਰਰਾਸ਼ਟਰੀ ਪੱਧਰ ਦਾ 8 ਲੇਨਾਂ ਵਾਲਾ 400 ਮੀਟਰ ਸਿੰਥੈਟਿਕ ਅਥਲੈਟਿਕਸ ਟਰੈਕ ਬਣਾਇਆ ਜਾਵੇਗਾ, ਜੋ 100, 200 ਅਤੇ 400 ਮੀਟਰ ਦੌੜਾਂ ਸਮੇਤ ਹੋਰ ਟਰੈਕ ਮੁਕਾਬਲਿਆਂ ਲਈ ਵਰਤਿਆ ਜਾ ਸਕੇਗਾ।

ਉਨ੍ਹਾਂ ਦੱਸਿਆ ਕਿ ਸਟੇਡੀਅਮ ਦੇ ਅੰਦਰਲੇ ਹਿੱਸੇ ਵਿੱਚ ਸ਼ਾਟ ਪੁੱਟ, ਹੈਮਰ ਥਰੋਅ, ਲੌਂਗ ਜੰਪ, ਹਾਈ ਜੰਪ ਅਤੇ ਡਿਸਕਸ ਥਰੋਅ ਵਰਗੀਆਂ ਖੇਡਾਂ ਲਈ ਵੀ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਨਾਲ ਸਮਾਣਾ ਹਲਕੇ ਅਤੇ ਆਸਪਾਸ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਸਿਖਲਾਈ ਅਤੇ ਮੁਕਾਬਲੇ ਦੀਆਂ ਸਹੂਲਤਾਂ ਮਿਲਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜੇ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਵਰਤਦੇ ਹਨ ਅਤੇ ਨਸ਼ਿਆਂ ਤੋਂ ਦੂਰ ਰਹਿੰਦੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1250 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 3100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਨ੍ਹਾਂ ਖੇਡ ਮੈਦਾਨਾਂ ਵਿੱਚ 400 ਮੀਟਰ ਦੇ ਰਨਿੰਗ ਟਰੈਕ, ਐਲਈਡੀ ਲਾਈਟਾਂ, ਸਪ੍ਰਿੰਕਲਰ ਸਿਸਟਮ, ਬੱਚਿਆਂ ਲਈ ਖੇਡ ਖੇਤਰ, ਵ੍ਹੀਲਚੇਅਰ ਰੈਂਪ ਅਤੇ ਖੇਡ ਸਮੱਗਰੀ ਰੱਖਣ ਲਈ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਖੇਡ ਬਜਟ ਵਿੱਚ ਵੀ ਵੱਡਾ ਵਾਧਾ ਕੀਤਾ ਗਿਆ ਹੈ ਅਤੇ ਸਾਲ 2026-27 ਲਈ 1791 ਕਰੋੜ ਰੁਪਏ ਰੱਖੇ ਗਏ ਹਨ। ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਓਲੰਪਿਕ ਅਤੇ ਏਸ਼ੀਅਨ ਖੇਡਾਂ ਦੇ ਤਗਮਾ ਜੇਤੂਆਂ ਨੂੰ ਵੀ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Bathinda News: ਮੰਤਰੀ ਖੁਡੀਆਂ ਨੇ ਬਠਿੰਡਾ ਵਿਖੇ ਸੂਬੇ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਟਰੀ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਮਜ਼ਬੂਤ ਹੋਇਆ ਹੈ। ਸਾਲ 2024-25 ਦੌਰਾਨ ਇਨ੍ਹਾਂ ਖੇਡਾਂ ਵਿੱਚ 5 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਕਰੀਬ 97.3 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪਹਿਲੀ ਵਾਰ ਅਕਤੂਬਰ ਮਹੀਨੇ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਇਸ ਦੇ ਮੈਚ ਮੁਹਾਲੀ ਦੇ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਰਾਹੀਂ ਅੱਗੇ ਲਿਆਉਣਾ ਅਤੇ ਸੂਬੇ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣਾ ਹੈ।