Punjab Power Cuts News - Sach Kahoon Punjabi

Punjab Power Cuts News: ਬਿਜਲੀ ਕੱਟਾਂ ਖ਼ਿਲਾਫ਼ ਸਾਦਿਕ ਬਿਜਲੀ ਗਰਿੱਡ ਅੱਗੇ ਕਿਰਤੀ ਕਿਸਾਨ ਯੂਨੀਅਨ ਨੇ ਲਗਾਇਆ ਧਰਨਾ
Punjab Power Cuts News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਸੋਮਵਾਰ ਨੂੰ ਸਾਦਿਕ ਬਿਜਲੀ ਗਰਿੱਡ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਜਲਦ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਇਨ੍ਹਾਂ ਦਿਨਾਂ ਨਾ ਤਾਂ ਘਰੇਲੂ ਖਪਤਕਾਰਾਂ ਨੂੰ ਨਿਯਮਤ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਕਿਸਾਨਾਂ ਨੂੰ ਸਰਕਾਰ ਵੱਲੋਂ ਵਾਅਦੇ ਮੁਤਾਬਕ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਥਾਵਾਂ 'ਤੇ ਫ਼ਸਲ ਸੁੱਕਣ ਲੱਗ ਪਈ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਿਜਲੀ ਪ੍ਰਬੰਧਾਂ ਵਿੱਚ ਸੁਧਾਰ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ।

ਇਹ ਵੀ ਪੜ੍ਹੋ: Farmers News Punjab: ਅਮਰੀਕੀ ਦਬਾਅ ਹੇਠ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ : ਪਲਵਿੰਦਰ ਮਾਹਲ

ਕਿਸਾਨ ਆਗੂਆਂ ਨੇ ਕਿਹਾ ਕਿ ਅਣਐਲਾਨੇ ਬਿਜਲੀ ਕੱਟਾਂ ਕਾਰਨ ਇੱਕ ਪਾਸੇ ਕਿਸਾਨ ਪਰੇਸ਼ਾਨ ਹਨ, ਜਦੋਂਕਿ ਦੂਜੇ ਪਾਸੇ ਪੈ ਰਹੀ ਭਿਆਨਕ ਗਰਮੀ ਵਿੱਚ ਆਮ ਲੋਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਅਤੇ ਨਿਰਧਾਰਤ ਸਮੇਂ ਅਨੁਸਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਕਿਰਤੀ ਕਿਸਾਨ ਯੂਨੀਅਨ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਵੇਗੀ।