Sehat Yojana Punjab - Sach Kahoon Punjabi

ਮੁੱਖ ਮੰਤਰੀ Sehat Yojana Punjab ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ
ਚੰਡੀਗੜ੍ਹ : ਡਾਇਬੀਟੀਜ਼ ਸ਼ਾਇਦ ਹੀ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸ਼ੁਰੂ ਹੁੰਦੀ ਹੈ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਹੁੰਦੀ ਹੈ—ਵਾਰ-ਵਾਰ ਪਿਆਸ ਲੱਗਣਾ, ਵਾਰ-ਵਾਰ ਪਿਸ਼ਾਬ ਆਉਣਾ, ਧੁੰਦਲਾ ਦਿਖਾਈ ਦੇਣਾ, ਬਿਨਾਂ ਕਿਸੇ ਕਾਰਨ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋਣਾ, ਪੈਰਾਂ ਵਿੱਚ ਸੁੰਨਪਣ ਜਾਂ ਅਜਿਹਾ ਜ਼ਖ਼ਮ ਜੋ ਲੰਬੇ ਸਮੇਂ ਤੱਕ ਠੀਕ ਨਾ ਹੋਵੇ। ਇਨ੍ਹਾਂ ਸ਼ੁਰੂਆਤੀ ਲੱਛਣਾਂ ਨੂੰ ਅਕਸਰ ਉਦੋਂ ਤੱਕ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ, ਜਦੋਂ ਤੱਕ ਹਾਲਤ ਇੰਨੀ ਗੰਭੀਰ ਨਾ ਹੋ ਜਾਵੇ ਕਿ ਹਸਪਤਾਲ ਵਿੱਚ ਦਾਖ਼ਲ ਹੋਣ, ਆਈਸੀਯੂ ਵਿੱਚ ਇਲਾਜ, ਸਰਜਰੀ ਜਾਂ ਡਾਇਲਿਸਿਸ ਦੀ ਲੋੜ ਪੈ ਜਾਵੇ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਤਾਜ਼ਾ ਸਿਹਤ ਅੰਕੜੇ ਦਰਸਾਉਂਦੇ ਹਨ ਕਿ ਡਾਇਬੀਟੀਜ਼ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੀ। ਇਹ ਤੇਜ਼ੀ ਨਾਲ ਕੰਮਕਾਜੀ ਉਮਰ ਵਰਗ ਦੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜਿਸ ਕਾਰਨ ਪਰਿਵਾਰਾਂ, ਰੁਜ਼ਗਾਰ ਦੇਣ ਵਾਲਿਆਂ ਅਤੇ ਸਿਹਤ ਪ੍ਰਣਾਲੀ ’ਤੇ ਲਗਾਤਾਰ ਬੋਝ ਵਧ ਰਿਹਾ ਹੈ।

Read Also: ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ 'ਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ: ਕੇਜਰੀਵਾਲ

ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਅਨੁਸਾਰ ਅਸੰਤੁਲਿਤ ਖ਼ੁਰਾਕ, ਜੰਕ ਅਤੇ ਪ੍ਰੋਸੈਸਡ ਫੂਡ, ਮਿੱਠੇ ਪੇਅ ਪਦਾਰਥਾਂ ਦਾ ਵੱਧ ਸੇਵਨ, ਸਰੀਰਕ ਅਕਿਰਿਆਸ਼ੀਲਤਾ, ਮੋਟਾਪਾ, ਤੰਬਾਕੂ ਅਤੇ ਸ਼ਰਾਬ ਦੇ ਸੇਵਨ ਕਾਰਨ ਦੁਨੀਆ ਭਰ ਵਿੱਚ ਡਾਇਬੀਟੀਜ਼ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੰਮ ਦੇ ਲੰਬੇ ਘੰਟੇ, ਨੀਂਦ ਪੂਰੀ ਨਾ ਹੋਣਾ ਅਤੇ ਲਗਾਤਾਰ ਤਣਾਅ ਨੇ ਵੀ ਇਸ ਬੀਮਾਰੀ ਦੇ ਖ਼ਤਰੇ ਨੂੰ ਹੋਰ ਵਧਾ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਿਹਤ ਯੋਜਨਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਟੇਟ ਹੈਲਥ ਏਜੰਸੀ (ਐੱਸਐੱਚਏ), ਪੰਜਾਬ, ਵੱਲੋਂ 21 ਜੁਲਾਈ 2026 ਤੱਕ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਡਾਇਬੀਟੀਜ਼ ਨਾਲ ਸੰਬੰਧਿਤ 2,300 ਇਲਾਜ ਮਾਮਲਿਆਂ ’ਤੇ ਲਗਭਗ ₹6.5 ਕਰੋੜ (₹6,49,99,151.6) ਖ਼ਰਚ ਕੀਤੇ ਗਏ। ਇਨ੍ਹਾਂ ਵਿੱਚ 36 ਤੋਂ 60 ਸਾਲ ਉਮਰ ਵਰਗ ਦੇ ਬਾਲਗਾਂ ਦੇ 1,123 ਮਾਮਲੇ ਸਭ ਤੋਂ ਵੱਧ ਦਰਜ ਕੀਤੇ ਗਏ। ਇਸ ਤੋਂ ਬਾਅਦ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਦੇ 809, 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨਾਂ ਦੇ 243 ਅਤੇ 0 ਤੋਂ 16 ਸਾਲ ਉਮਰ ਵਰਗ ਦੇ ਬੱਚਿਆਂ ਦੇ 125 ਮਾਮਲੇ ਦਰਜ ਕੀਤੇ ਗਏ। ਇਹ ਅੰਕੜੇ ਦਰਸਾਉਂਦੇ ਹਨ ਕਿ ਡਾਇਬੀਟੀਜ਼ ਤੇਜ਼ੀ ਨਾਲ ਪੰਜਾਬ ਦੀ ਆਰਥਿਕ ਤੌਰ ’ਤੇ ਉਤਪਾਦਕ ਆਬਾਦੀ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ, ਜਦਕਿ ਇਸ ਦਾ ਪ੍ਰਭਾਵ ਘੱਟ ਉਮਰ ਵਰਗ ਦੇ ਲੋਕਾਂ ’ਤੇ ਵੀ ਨਜ਼ਰ ਆ ਰਿਹਾ ਹੈ।

ਇਲਾਜ ਸੰਬੰਧੀ ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ਹਸਪਤਾਲ ਪਹੁੰਚਣ ਵਾਲੇ ਕਈ ਮਰੀਜ਼ ਗੰਭੀਰ ਹਾਲਤ ਵਿੱਚ ਸਨ। ਖ਼ੂਨ ਵਿੱਚ ਸ਼ੂਗਰ ਦਾ ਪੱਧਰ ਬਹੁਤ ਜ਼ਿਆਦਾ ਬੇਕਾਬੂ ਹੋਣ ਕਾਰਨ ਪੈਦਾ ਹੋਣ ਵਾਲੀ ਜਾਨਲੇਵਾ ਸਥਿਤੀ ਡਾਇਬੈਟਿਕ ਕੀਟੋਐਸਿਡੋਸਿਸ ਦੇ ਇਲਾਜ ਲਈ ਸਭ ਤੋਂ ਵੱਧ ਦਾਅਵੇ ਦਰਜ ਕੀਤੇ ਗਏ।

ਲੰਬੇ ਸਮੇਂ ਤੱਕ ਡਾਇਬੀਟੀਜ਼ ਕਾਰਨ ਨਸਾਂ ਅਤੇ ਖ਼ੂਨ ਦੀਆਂ ਨਾੜੀਆਂ ਨੂੰ ਹੋਣ ਵਾਲੇ ਨੁਕਸਾਨ ਤੋਂ ਪੈਦਾ ਹੋਣ ਵਾਲਾ ਡਾਇਬੈਟਿਕ ਫੁੱਟ ਇਲਾਜ ਦੀ ਦੂਜੀ ਸਭ ਤੋਂ ਪ੍ਰਮੁੱਖ ਸਥਿਤੀ ਵਜੋਂ ਸਾਹਮਣੇ ਆਇਆ। ਕਈ ਮਰੀਜ਼ਾਂ ਨੂੰ ਡਾਇਲਿਸਿਸ, ਬਲੱਡ ਟ੍ਰਾਂਸਫਿਊਜ਼ਨ, ਸੀਟੀ ਅਤੇ ਐਮਆਰਆਈ ਜਾਂਚ, ਆਈਸੀਯੂ ਅਤੇ ਡਾਇਬੈਟਿਕ ਫੁੱਟ ਸਰਜਰੀ ਦੀ ਲੋੜ ਪਈ, ਜੋ ਹਸਪਤਾਲ ਵਿੱਚ ਦਾਖ਼ਲ ਹੋਣ ਸਮੇਂ ਬੀਮਾਰੀ ਦੀ ਗੰਭੀਰ ਹਾਲਤ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਅੰਕੜੇ ਹਰ ਪਰਿਵਾਰ ਲਈ ਇੱਕ ਚੇਤਾਵਨੀ ਹਨ। ਉਨ੍ਹਾਂ ਕਿਹਾ, “ਇਹ ਅਜਿਹੇ ਲੋਕ ਨਹੀਂ ਹਨ ਜੋ ਜ਼ਿੰਦਗੀ ਦੇ ਆਖ਼ਰੀ ਪੜਾਅ ਵਿੱਚ ਪਹੁੰਚ ਚੁੱਕੇ ਹਨ। ਇਹ ਸੂਬੇ ਦੀ ਕੰਮਕਾਜੀ ਆਬਾਦੀ ਹੈ—ਉਹ ਲੋਕ ਜੋ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰ ਰਹੇ ਹਨ, ਕਾਰੋਬਾਰ ਚਲਾ ਰਹੇ ਹਨ, ਕਰਜ਼ੇ (ਲੋਨ) ਚੁਕਾ ਰਹੇ ਹਨ ਅਤੇ ਆਪਣੇ ਬਜ਼ੁਰਗ ਮਾਤਾ-ਪਿਤਾ ਦਾ ਸਹਾਰਾ ਬਣੇ ਹੋਏ ਹਨ। ਜਦੋਂ ਡਾਇਬੀਟੀਜ਼ ਇਸ ਉਮਰ ਵਰਗ ਦੇ ਲੋਕਾਂ ਨੂੰ ਹਸਪਤਾਲ ਤੱਕ ਪਹੁੰਚਾ ਦਿੰਦੀ ਹੈ, ਤਾਂ ਇਸ ਦਾ ਪ੍ਰਭਾਵ ਸਿਰਫ਼ ਮਰੀਜ਼ ਤੱਕ ਹੀ ਸੀਮਿਤ ਨਹੀਂ ਰਹਿੰਦਾ।”

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾਇਬੀਟੀਜ਼ ਦੇ ਸ਼ੁਰੂਆਤੀ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਨਿਯਮਿਤ ਤੌਰ ’ਤੇ ਬਲੱਡ ਸ਼ੂਗਰ ਦੀ ਜਾਂਚ ਕਰਵਾਉਣ। ਡਾ. ਬਲਬੀਰ ਸਿੰਘ ਨੇ ਕਿਹਾ, “ਡਾਇਬੀਟੀਜ਼ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾਉਣ ਨਾਲੋਂ ਇਸ ਦੀ ਰੋਕਥਾਮ ਕਿਤੇ ਵੱਧ ਆਸਾਨ ਹੈ। ਪੇਚੀਦਗੀਆਂ ਹੋਣ ਦਾ ਇੰਤਜ਼ਾਰ ਨਾ ਕਰੋ। ਹਸਪਤਾਲ ਲੋਕਾਂ ਦੀ ਜ਼ਿੰਦਗੀ ਤਾਂ ਬਚਾ ਸਕਦੇ ਹਨ, ਪਰ ਲਾਪਰਵਾਹੀ ਕਾਰਨ ਗੁਆਏ ਹੋਏ ਸਾਲ ਵਾਪਸ ਨਹੀਂ ਲਿਆ ਸਕਦੇ।”

ਜਿੱਥੇ ਇੱਕ ਪਾਸੇ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਇਲਾਜ ਦਾ ਖ਼ਰਚ ਚੁੱਕ ਕੇ ਮਰੀਜ਼ਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰ ਰਹੀ ਹੈ, ਉੱਥੇ ਹੀ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਰੋਕਥਾਮ ਹੀ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ। ਸਮੇਂ ਸਿਰ ਜਾਂਚ, ਨਿਯਮਿਤ ਸਕ੍ਰੀਨਿੰਗ, ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ,ਨਿਯਮਿਤ ਸਰੀਰਕ ਗਤੀਵਿਧੀ, ਸਿਹਤਮੰਦ ਵਜ਼ਨ ਬਣਾਈ ਰੱਖਣਾ, ਤੰਬਾਕੂ ਅਤੇ ਹਾਨੀਕਾਰਕ ਪੱਧਰ ’ਤੇ ਸ਼ਰਾਬ ਦੇ ਸੇਵਨ ਤੋਂ ਬਚਣਾ ਡਾਇਬੀਟੀਜ਼ ਅਤੇ ਇਸ ਤੋਂ ਹੋਣ ਵਾਲੀਆਂ ਗੰਭੀਰ ਅਤੇ ਅਪੰਗਤਾ ਪੈਦਾ ਕਰਨ ਵਾਲੀਆਂ ਪੇਚੀਦਗੀਆਂ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾ ਸਕਦਾ ਹੈ

ਡਾਇਬੀਟੀਜ਼ ਸੰਬੰਧੀ ਅੰਕੜੇ ਕੀ ਦੱਸਦੇ ਹਨ:

36 ਤੋਂ 60 ਸਾਲ ਉਮਰ ਵਰਗ ਦੇ ਬਾਲਗਾਂ ਵਿੱਚ ਡਾਇਬੀਟੀਜ਼ ਨਾਲ ਸੰਬੰਧਿਤ ਸਭ ਤੋਂ ਵੱਧ 1,123 ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਦੇ 809, 17 ਤੋਂ 35 ਸਾਲ ਉਮਰ ਵਰਗ ਦੇ ਨੌਜਵਾਨਾਂ ਦੇ 243 ਅਤੇ 0 ਤੋਂ 16 ਸਾਲ ਉਮਰ ਵਰਗ ਦੇ ਬੱਚਿਆਂ ਦੇ 125 ਮਾਮਲੇ ਦਰਜ ਕੀਤੇ ਗਏ।

21 ਜੁਲਾਈ 2026 ਤੱਕ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡਾਇਬੀਟੀਜ਼ ਨਾਲ ਸੰਬੰਧਿਤ 2,300 ਇਲਾਜ ਮਾਮਲਿਆਂ ’ਤੇ ਲਗਭਗ ₹6.5 ਕਰੋੜ (₹6,49,99,151.6) ਖ਼ਰਚ ਕੀਤੇ ਗਏ।

ਬਹੁਤ ਜ਼ਿਆਦਾ ਬੇਕਾਬੂ ਡਾਇਬੀਟੀਜ਼ ਦੀ ਗੰਭੀਰ ਸਥਿਤੀ ਨੂੰ ਦਰਸਾਉਣ ਵਾਲਾ ਡਾਇਬੈਟਿਕ ਕੀਟੋਐਸਿਡੋਸਿਸ ਸਭ ਤੋਂ ਵੱਧ ਦਾਅਵਾ ਕੀਤਾ ਗਿਆ ਇਲਾਜ ਪੈਕੇਜ ਰਿਹਾ।

ਲੰਬੇ ਸਮੇਂ ਤੋਂ ਨਸਾਂ ਅਤੇ ਖ਼ੂਨ ਦੀਆਂ ਨਾੜੀਆਂ ਨੂੰ ਹੋਏ ਨੁਕਸਾਨ ਦਾ ਸੰਕੇਤ ਦੇਣ ਵਾਲਾ ਡਾਇਬੈਟਿਕ ਫੁੱਟ ਦੂਜੀ ਸਭ ਤੋਂ ਵੱਡੀ ਪੇਚੀਦਗੀ ਵਜੋਂ ਸਾਹਮਣੇ ਆਇਆ।

ਅਨੇਕਾਂ ਮਰੀਜ਼ਾਂ ਨੂੰ ਡਾਇਲਿਸਿਸ, ਆਈਸੀਯੂ ਇਲਾਜ, ਬਲੱਡ ਟ੍ਰਾਂਸਫਿਊਜ਼ਨ, ਸੀਟੀ/ਐਮਆਰਆਈ ਜਾਂਚ ਅਤੇ ਡਾਇਬੈਟਿਕ ਫੁੱਟ ਸਰਜਰੀ ਵਰਗੀਆਂ ਉੱਨਤ ਸਿਹਤ ਸੇਵਾਵਾਂ ਦੀ ਲੋੜ ਪਈ।

ਸਮੇਂ ਸਿਰ ਸਕ੍ਰੀਨਿੰਗ, ਸਿਹਤਮੰਦ ਜੀਵਨ ਸ਼ੈਲੀ ਅਤੇ ਉਚਿਤ ਪ੍ਰਬੰਧਨ ਹੀ ਡਾਇਬੀਟੀਜ਼ ਦੀਆਂ ਗੰਭੀਰ ਪੇਚੀਦਗੀਆਂ ਤੋਂ ਬਚਾਅ ਦੇ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹਨ।

Sehat Yojana Punjab: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ
ਚੰਡੀਗੜ੍ਹ : ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਦੀ ਸਹੂਲਤ ਮਿਲ ਰਹੀ ਹੈ। ਇਸ ਨਾਲ ਇਲਾਜ ਵਿੱਚ ਹੋਣ ਵਾਲੀ ਦੇਰੀ ਘਟੀ ਹੈ, ਮਾਹਿਰ ਨੇਤਰ ਚਿਕਿਤਸਾ ਤੱਕ ਲੋਕਾਂ ਦੀ ਪਹੁੰਚ ਵਧੀ ਹੈ ਅਤੇ ਖਾਸ ਕਰਕੇ ਬਜ਼ੁਰਗ ਮਰੀਜ਼ਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘਟਿਆ ਹੈ।

ਯੋਜਨਾ ਦੇ ਅੰਕੜਿਆਂ ਅਨੁਸਾਰ ਹੁਣ ਤੱਕ 3,524 ਮਰੀਜ਼ਾਂ ਦੀਆਂ ਕਰੀਬ 1,98,68,890 ਰੁਪਏ ਦੀ ਲਾਗਤ ਨਾਲ ਅੱਖਾਂ ਦੀਆਂ ਸਰਜਰੀਆਂ ਮੁਫ਼ਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਗਿਣਤੀ ਮੋਤੀਆਬਿੰਦ ਦੇ ਆਪ੍ਰੇਸ਼ਨਾਂ ਦੀ ਰਹੀ, ਕਿਉਂਕਿ ਇਹ ਬਜ਼ੁਰਗਾਂ ਵਿੱਚ ਅੰਨ੍ਹੇਪਣ ਦਾ ਮੁੱਖ ਕਾਰਨ ਹੈ।

Read Also : ਏਸ਼ੀਅਨ, ਵਰਲਡ ਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਮਾਨ

ਸਭ ਤੋਂ ਵੱਧ 3,070 ਮਰੀਜ਼ਾਂ ਦੇ ਸਮਾਲ ਇੰਸੀਜ਼ਨ ਕੈਟਰੈਕਟ ਸਰਜਰੀ (ਐਸਆਈਸੀਐਸ) ਨਾਨ-ਫੋਲਡੇਬਲ ਇੰਟਰਾ-ਆਕੂਲਰ ਲੈਂਸ (ਆਈਓਐਲ) ਨਾਲ ਕੀਤੇ ਗਏ, ਜਿਨ੍ਹਾਂ ਦੀ ਕੁੱਲ ਲਾਗਤ 1,54,40,380 ਰੁਪਏ ਰਹੀ। ਇਹ ਸਕੀਮ ਅਧੀਨ ਕਵਰ ਕੀਤੀਆਂ ਗਈਆਂ ਅੱਖਾਂ ਦੀਆਂ ਸਾਰੀਆਂ ਸਰਜਰੀਆਂ ਦਾ 87 ਫੀਸਦ ਤੋਂ ਵੱਧ ਸੀ।

ਦੂਜੀ ਸਭ ਤੋਂ ਵੱਧ ਕੀਤੀ ਗਈ ਪ੍ਰਕਿਰਿਆ ਪਟੇਰੀਜੀਅਮ ਵਿਦ ਕੰਜੰਕਟਾਈਵਲ ਆਟੋਗ੍ਰਾਫਟ ਰਹੀ, ਜਿਸ ਤਹਿਤ 333 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਅਤੇ ਇਸ ’ਤੇ ₹31,83,300 ਖਰਚ ਹੋਇਆ। ਇਸ ਤੋਂ ਇਲਾਵਾ ਯੋਜਨਾ ਤਹਿਤ 28 ਐਂਟਰੋਪੀਅਨ ਕਰੈਕਸ਼ਨ, 12 ਐਕਟ੍ਰੋਪੀਅਨ ਕਰੈਕਸ਼ਨ, ਬੱਚਿਆਂ ਦੀ ਲੈਂਸ ਸਰਜਰੀ, ਗਲੂਕੋਮਾ ਦਾ ਇਲਾਜ, ਟੀਅਰ ਡਕਟ ਸਰਜਰੀ ਅਤੇ ਹੋਰ ਕਈ ਤਰ੍ਹਾਂ ਦੇ ਅੱਖਾਂ ਦੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਗਏ, ਜਿਸ ਨਾਲ ਹਰ ਉਮਰ ਵਰਗ ਦੇ ਮਰੀਜ਼ਾਂ ਨੂੰ ਨੇਤਰ ਇਲਾਜ ਦੀ ਸਹੂਲਤ ਮਿਲ ਰਹੀ ਹੈ।

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਨੇਤਰ ਰੋਗ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਮੁਨੀਸ਼ ਧਵਨ ਨੇ ਕਿਹਾ ਕਿ ਇਹ ਯੋਜਨਾ ਅੱਖਾਂ ਦੇ ਆਧੁਨਿਕ ਇਲਾਜ ਨੂੰ ਹਰ ਵਰਗ ਲਈ ਸੁਖਾਲਾ ਅਤੇ ਕਿਫ਼ਾਇਤੀ ਬਣਾ ਰਹੀ ਹੈ। ਉਨ੍ਹਾਂ ਕਿਹਾ,“ਇਸ ਯੋਜਨਾ ਤਹਿਤ ਮਰੀਜ਼ਾਂ ਨੂੰ ਅਤਿ-ਆਧੁਨਿਕ ਅੱਖਾਂ ਦਾ ਇਲਾਜ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਫੋਲਡੇਬਲ ਇੰਟਰਾ-ਆਕੂਲਰ ਲੈਂਸ ਨਾਲ ਆਧੁਨਿਕ ਫੈਕੋਇਮਲਸੀਫਿਕੇਸ਼ਨ ਮੋਤੀਆਬਿੰਦ ਸਰਜਰੀ ਮੁਫ਼ਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜੇਕਰ ਸਮੇਂ ਸਿਰ ਇਲਾਜ ਨਾ ਮਿਲੇ ਤਾਂ ਅੰਨ੍ਹੇਪਣ ਦਾ ਕਾਰਨ ਬਣ ਸਕਣ ਵਾਲੇ ਗਲੂਕੋਮਾ ਦਾ ਇਲਾਜ ਵੀ ਇਸ ਯੋਜਨਾ ਵਿੱਚ ਸ਼ਾਮਲ ਹੈ, ਜਿਸ ਨਾਲ ਮਰੀਜ਼ਾਂ ‘ਤੇ ਕੋਈ ਆਰਥਿਕ ਬੋਝ ਨਹੀਂ ਪੈਂਦਾ।”

ਉਨ੍ਹਾਂ ਕਿਹਾ ਕਿ ਇਹ ਯੋਜਨਾ ਖ਼ਾਸ ਕਰਕੇ ਬਜ਼ੁਰਗ ਮਰੀਜ਼ਾਂ ਲਈ ਬਹੁਤ ਲਾਭਕਾਰੀ ਸਾਬਤ ਹੋਈ ਹੈ ਕਿਉਂਕਿ ਆਰਥਿਕ ਤੰਗੀ ਕਾਰਨ ਕਈ ਲੋਕ ਇਲਾਜ ਟਾਲ ਦਿੰਦੇ ਹਨ। ਉਨ੍ਹਾਂ ਕਿਹਾ,“ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਅੱਖਾਂ ਦੀਆਂ ਸਰਜਰੀਆਂ ਬਜ਼ੁਰਗ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋਈਆਂ ਹਨ। ਮੋਤੀਆਬਿੰਦ ਦੀ ਸਰਜਰੀ ਵਰਗੀਆਂ ਪ੍ਰਕਿਰਿਆਵਾਂ ਹੁਣ ਵਧੇਰੇ ਪਹੁੰਚਯੋਗ ਹਨ। ਇਸ ਨਾਲ ਮਰੀਜ਼ਾਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਆਇਆ ਹੈ ਅਤੇ ਉਹ ਹੋਰ ਆਤਮਨਿਰਭਰ ਬਣ ਰਹੇ ਹਨ, ਜਿਨ੍ਹਾਂ ਨੂੰ ਪਹਿਲਾਂ ਨਜ਼ਰ ਦੀ ਸਮੱਸਿਆ ਕਾਰਨ ਰੋਜ਼ਾਨਾ ਦੇ ਕੰਮਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।” ਉਨ੍ਹਾਂ ਅੱਗੇ ਕਿਹਾ, “ਇਸ ਤੋਂ ਇਲਾਵਾ ਸਕੁਇੰਟ ਆਪ੍ਰੇਸ਼ਨ ਵੀ ਇਸ ਯੋਜਨਾ ਤਹਿਤ ਮੁਫ਼ਤ ਕੀਤਾ ਜਾਂਦਾ ਹੈ।”

ਡਾ. ਮੁਨੀਸ਼ ਧਵਨ ਨੇ ਅੱਖਾਂ ਦੀਆਂ ਬੀਮਾਰੀਆਂ ਤੋਂ ਬਚਾਅ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ,“ਅੱਖਾਂ ਦੀਆਂ ਬੀਮਾਰੀਆਂ ਦੀ ਰੋਕਥਾਮ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਬੱਚਿਆਂ ਦੀ ਨਿਯਮਿਤ ਨਜ਼ਰ ਜਾਂਚ, 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਅਤੇ ਸ਼ੂਗਰ (ਡਾਇਬਟੀਜ਼) ਦੇ ਮਰੀਜ਼ਾਂ ਦੀ ਨਿਯਮਿਤ ਨਿਗਰਾਨੀ ਬਹੁਤ ਜ਼ਰੂਰੀ ਹੈ, ਕਿਉਂਕਿ ਡਾਇਬਟੀਜ਼ ਅੱਖਾਂ ਦੀ ਰੌਸ਼ਨੀ ’ਤੇ ਗੰਭੀਰ ਅਸਰ ਪਾ ਸਕਦੀ ਹੈ।”

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਯੋਜਨਾ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਨੂੰ ਸ਼ਾਮਲ ਕਰਨ ਨਾਲ ਸੂਬੇ ਭਰ ਵਿੱਚ ਆਧੁਨਿਕ ਢੰਗ ਨਾਲ ਅੱਖਾਂ ਦੀਆਂ ਇਲਾਜ ਸੇਵਾਵਾਂ ਵਧੇਰੇ ਪਹੁੰਚਯੋਗ ਹੋ ਗਈਆਂ ਹਨ। ਉਨ੍ਹਾਂ ਕਿਹਾ,“ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਤੱਕ ਸੇਵਾਵਾਂ ਦਾ ਵਿਸਥਾਰ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਵੱਧ ਤੋਂ ਵੱਧ ਮਰੀਜ਼ਾਂ ਨੂੰ ਸਮੇਂ ਸਿਰ ਮੁਫ਼ਤ ਸਰਜਰੀ ਮਿਲ ਸਕੇ। ਸਮੇਂ ਸਿਰ ਇਲਾਜ ਨਾਲ ਨਜ਼ਰ ‘ਤੇ ਪੈਣ ਵਾਲੇ ਮਾੜੇ ਅਸਰ ਨੂੰ ਰੋਕਿਆ ਜਾ ਸਕਦਾ ਹੈ ਅਤੇ ਮਰੀਜ਼ਾਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਲਿਆਂਦਾ ਜਾ ਸਕਦਾ ਹੈ।”

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਧੁੰਦਲਾ ਦਿਖਾਈ ਦੇਣਾ, ਅੱਖਾਂ ਵਿੱਚ ਲਗਾਤਾਰ ਜਲਣ, ਬਹੁਤ ਜ਼ਿਆਦਾ ਪਾਣੀ ਆਉਣਾ ਜਾਂ ਪਲਕਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਅਸਧਾਰਨਤਾ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਡਾਕਟਰੀ ਸਲਾਹ ਲੈਣ ਨਾਲ ਜਟਿਲਤਾਵਾਂ ਤੋਂ ਬਚਿਆ ਜਾ ਸਕਦਾ ਹੈ ਅਤੇ ਨਜ਼ਰ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ,“ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੀ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਇਸ ਰਾਹੀਂ ਯੋਗ ਮਰੀਜ਼ਾਂ ਨੂੰ ਆਮ ਤੋਂ ਲੈ ਕੇ ਵਿਸ਼ੇਸ਼ ਅੱਖਾਂ ਦੀਆਂ ਸਰਜਰੀਆਂ ਤੱਕ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਹਜ਼ਾਰਾਂ ਲੋਕ ਦੁਬਾਰਾ ਬਿਹਤਰ ਇਲਾਜ ਪ੍ਰਾਪਤ ਕਰਕੇ ਸਿਹਤਮੰਦ, ਆਤਮਨਿਰਭਰ ਅਤੇ ਸਨਮਾਨਪੂਰਵਕ ਜੀਵਨ ਬਤੀਤ ਕਰ ਰਹੇ ਹਨ।”