Mazdoor Union Protest - Sach Kahoon Punjabi

MGNREGA Protest: ਮਨਰੇਗਾ ਕਾਨੂੰਨ ਖਤਮ ਕਰਨ ਖਿਲਾਫ ਮਜ਼ਦੂਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
MGNREGA Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਨੇੜਲੇ ਪਿੰਡ ਉਪਲੀ ਵਿਖੇ ਮਨਰੇਗਾ ਕਾਨੂੰਨ ਖਤਮ ਕਰਨ ਖਿਲਾਫ ਸੈਂਟਰ ਆਫ ਇੰਡੀਆ ਟਰੇਡ ਯੂਨੀਅਨ (ਸੀਟੂ) ਵਲੋਂ ਕਾਮਰੇਡ ਕਰਮ ਸਿੰਘ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਸਰਕਾਰ ਦਾ ਪੁਤਲਾ ਫੂਕਿਆ ਗਿਆ।  ਇਸ ਮੌਕੇ ਬੋਲਦਿਆਂ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੇ ਜਿਲਾ ਪ੍ਰਧਾਨ ਰਾਮ ਸਿੰਘ ਸੋਹੀਆ ਤੇ ਜ਼ਿਲ੍ਹਾ ਸਕੱਤਰ ਸਤਵੀਰ ਤੁੰਗਾਂ ਨੇ ਕਿਹਾ ਕਿ ਅੱਜ 1 ਜੁਲਾਈ ਤੋਂ ਕੇਂਦਰ ਸਰਕਾਰ ਨੇ ਮਨਰੇਗਾ ਕਾਨੂੰਨ 2005 ਦਾ ਭੋਗ ਪਾ ਦਿੱਤਾ ਹੈ ਤੇ ਇਸ ਦੀ ਥਾਂ ਨਵੀਂ ਜੀ ਰਾਮ ਜੀ ਸਕੀਮ ਲਾਗੂ ਕਰ ਦਿੱਤੀ ਹੈ, ਉਨਾਂ ਕਿਹਾ ਕਿ ਨਵੀਂ ਜੀ ਰਾਮ ਜੀ ਸਕੀਮ ਮਜ਼ਦੂਰ ਵਿਰੋਧੀ ਹੈ ਤੇ ਮਜ਼ਦੂਰਾਂ ਨੂੰ ਕੰਮ ਮੰਗਣ ਦੇ ਹੱਕ ਤੋਂ ਵਾਂਝਾ ਕਰਦੀ ਹੈ, ਆਗੂਆਂ ਨੇ ਕਿਹਾ ਕਿ ਇਹ ਸੰਵਿਧਾਨ ਦੀ ਧਾਰਾ 37 ਤੋਂ 51 ਤੱਕ ਹਰ ਮਨੁੱਖ ਨੂੰ ਮਿਲੇ ਮੌਲਿਕ ਅਧਿਕਾਰਾਂ ’ਤੇ ਡਾਕਾ ਹੈ, ਪਰ ਮੋਦੀ ਸਰਕਾਰ ਨੇ ਮਨਰੇਗਾ ਖਤਮ ਕਰਕੇ ਮਜ਼ਦੂਰ ਵਰਗ ਨੂੰ ਕੰਮ ਕਰਕੇ ਆਪਣੇ ਜੀਵਨ ਪੱਧਰ ਨੂੰ ਸੁਧਾਰਨ ਤੋਂ ਵਾਝਾਂ ਕੀਤਾ ਹੈ।

ਇਹ ਵੀ ਪੜ੍ਹੋ: IND vs ENG ਪਹਿਲਾ ਟੀ20 ਅੱਜ, ਕੀ ਹੋਵੇਗਾ ਵੈਭਵ ਸੂਰਿਆਵੰਸ਼ੀ ਦਾ ਡੈਬਿਊ

ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਰਕਾਰ ਵੀ ਜੁਮਲੇਬਾਜ਼ੀ 'ਚ ਮੋਦੀ ਤੋਂ ਘੱਟ ਨਹੀਂ, ਉਨਾਂ ਦੱਸਿਆ ਕਿ 30 ਦਸੰਬਰ 2025 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਮਨਰੇਗਾ ਚਾਲੂ ਰੱਖਣ ਦੇ ਹੱਕ 'ਚ ਮਤਾ ਪਾਸ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਕੇਂਦਰ ਅੱਗੇ ਗੋਡੇ ਟੇਕ ਦਿੱਤੇ ਹਨ ਤੇ ਪਿਛਲੇ ਦਿਨੀਂ ਆਪਣੀ ਜੁਬਾਨ ਤੋਂ ਯੂ ਟਰਨ ਲੈਂਦੇ ਹੋਏ ਮਨਰੇਗਾ ਦੀ ਥਾਂ ਜੀ ਰਾਮ ਜੀ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਆਗੂਆਂ ਨੇ ਦੱਸਿਆ ਕਿ ਅੱਜ ਦੇਸ਼ ਭਰ ’ਚ ਮਜ਼ਦੂਰ ਜਥੇਬੰਦੀਆ ਤੇ ਟਰੇਡ ਯੂਨੀਅਨਾਂ ਇਸ ਦਾ ਵਿਰੋਧ ਕਰ ਰਹੀਆਂ ਹਨ, ਇਸ ਵਿਰੋਧ 'ਚ ਮਨਰੇਗਾ ਮਜ਼ਦੂਰਾਂ ਦਾ ਭਾਰੀ ਸਮਰੱਥਨ ਮਿਲ ਰਿਹਾ ਹੈ। ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਜੀ ਰਾਮ ਜੀ ਸਕੀਮ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ ਮੁੜ ਮਨਰੇਗਾ ਨੂੰ ਬਹਾਲ ਕੀਤਾ ਜਾਵੇ ਜਾਂ ਫਿਰ ਜੀ ਰਾਮ ਜੀ ਨੂੰ ਮਨਰੇਗਾ ਵਾਂਗ ਕਾਨੂੰਨ ਬਣਾਇਆ ਜਾਵੇ ਤੇ ਇਸ ਵਿਚ ਮਜ਼ਦੂਰ ਪੱਖੀ ਸੁਧਾਰ ਕੀਤੇ ਜਾਣ। ਇਸ ਮੌਕੇ ਦਲੀਪ ਸਿੰਘ, ਗੁਰਜੰਟ ਸਿੰਘ, ਨਿਰਮਲ ਸਿੰਘ, ਬਾਲਾ ਸਿੰਘ, ਗੁਰਜੀਤ ਸਿੰਘ, ਹਰਪਾਲ ਕੌਰ, ਰਾਣੀ ਕੌਰ, ਪ੍ਰਿਤਪਾਲ ਕੌਰ, ਪ੍ਰੀਤਮ ਕੌਰ, ਪਰਮਜੀਤ ਕੌਰ ਆਦਿ ਹਾਜ਼ਰ।