Ludhiana Prisons - Sach Kahoon Punjabi

Ludhiana News: ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ ਦੀਆਂ ਤਿੰਨ ਜ਼ੇਲ੍ਹਾਂ ਦਾ ਨਿਰੀਖਣ
Ludhiana News: ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿਧਾਨ ਸਭਾ ਦੀ ਅਧੀਨ ਵਿਧਾਨ ਕਮੇਟੀ ਨੇ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ, ਜਨਾਨਾ ਜ਼ੇਲ੍ਹ ਤੇ ਬੋਰਸਟਲ ਜ਼ੇਲ੍ਹ ਦਾ ਵਿਸਤ੍ਰਿਤ ਨਿਰੀਖਣ ਕਰਕੇ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਕਮੇਟੀ ਦੇ ਸਭਾਪਤੀ ਤੇ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਇਸ ਦੌਰੇ ’ਚ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ। ਕਮੇਟੀ ਨੇ ਜ਼ੇਲ੍ਹ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਜ਼ੇਲ੍ਹ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਡਾਕਟਰੀ ਸੇਵਾਵਾਂ, ਓਟ ਕਲੀਨਿਕ, ਐੱਚਆਈਵੀ ਇਲਾਜ, ਟੀਬੀ ਇਲਾਜ, ਕਾਊਂਸਲਿੰਗ ਸੇਵਾਵਾਂ ਤੇ ਮੈਡੀਕਲ ਸਟਾਫ਼ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਨਾਲ ਹੀ ਹਾਜ਼ਰੀ ਰਜਿਸਟਰ ਦੀ ਵੀ ਜਾਂਚ ਕੀਤੀ ਗਈ ਅਤੇ ਕੈਦੀਆਂ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਕਮੇਟੀ ਨੇ ਜ਼ੇਲ੍ਹਾਂ ਦੀਆਂ ਬੈਰਕਾਂ, ਹਾਈ ਸਕਿਉਰਿਟੀ ਜ਼ੋਨ, ਰਸੋਈ, ਭੋਜਨ ਪ੍ਰਬੰਧ, ਸਫ਼ਾਈ, ਪਖਾਨਿਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਨਿਰੀਖਣ ਕੀਤਾ। ਕੁਲਵੰਤ ਸਿੰਘ ਸਿੱਧੂ ਨੇ ਖੁਦ ਜੇਲ੍ਹ ਦੇ ਭੋਜਨ ਦੀ ਗੁਣਵੱਤਾ ਦੀ ਜਾਂਚ ਕੀਤੀ ਤੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਸਫ਼ਾਈ ਦੇ ਉੱਚ ਮਿਆਰ ਕਾਇਮ ਰੱਖਣ ਤੇ ਕੈਦੀਆਂ ਦੀ ਭਲਾਈ ਲਈ ਲੋੜੀਂਦੇ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ। ਨਿਰੀਖਣ ਦੌਰਾਨ ਜ਼ੇਲ੍ਹ ਅਧਿਕਾਰੀਆਂ ਨੇ ਕੇਂਦਰੀ ਜੇਲ੍ਹ ’ਚੋਂ ਗਿੱਲੇ ਤੇ ਸੁੱਕੇ ਕੂੜੇ ਦੀ ਨਿਯਮਤ ਚੁਕਾਈ ਨਾ ਹੋਣ ਦਾ ਮਾਮਲਾ ਉਠਾਇਆ, ਜਿਸ ’ਤੇ ਸਭਾਪਤੀ ਨੇ ਮੌਕੇ ’ਤੇ ਹੀ ਨਗਰ ਨਿਗਮ ਕਮਿਸ਼ਨਰ ਨਾਲ ਗੱਲ ਕਰਕੇ ਤੁਰੰਤ ਪ੍ਰਬੰਧ ਕਰਨ ਲਈ ਕਿਹਾ। ਜਨਾਨਾ ਜ਼ੇਲ੍ਹ ਦੇ ਦੌਰੇ ਦੌਰਾਨ ਕਮੇਟੀ ਨੇ ਮਹਿਲਾ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਭੋਜਨ ਤੇ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਲਈ। Ludhiana News

Read Also : Punjab Weather Alert: ਪੰਜਾਬ ਲਈ ਮੌਸਮ ਵਿਭਾਗ ਦਾ ਵੱਡਾ ਅਲਰਟ! ਪੜ੍ਹੋ ਪੂਰੀ ਖਬਰ

ਉਨ੍ਹਾਂ ਨੇ ਆਰਥਿਕ ਤੌਰ ’ਤੇ ਕਮਜ਼ੋਰ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਜੇਲ੍ਹ ਵਿੱਚ ਰਹਿ ਰਹੇ ਛੋਟੇ ਬੱਚਿਆਂ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕੀਤਾ ਤੇ ਖਾਣ-ਪੀਣ ਦਾ ਸਮਾਨ ਵੰਡਿਆ। ਕਮੇਟੀ ਨੇ ਬੋਰਸਟਲ ਜੇਲ੍ਹ ਦਾ ਵੀ ਦੌਰਾ ਕਰਕੇ ਉੱਥੇ ਦੀਆਂ ਸਹੂਲਤਾਂ, ਰਸੋਈ, ਸਫ਼ਾਈ ਤੇ ਹੁਨਰ ਵਿਕਾਸ ਕੇਂਦਰਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਕੈਦੀਆਂ ਲਈ ਚੱਲ ਰਹੇ ਆਈਟੀਆਈ ਕੋਰਸਾਂ, ਬੇਕਰੀ, ਤਰਖਾਣ, ਵੈਲਡਿੰਗ, ਟੇਲਰਿੰਗ ਤੇ ਹੋਰ ਕਿੱਤਾਮੁਖੀ ਸਿਖਲਾਈ ਪ੍ਰੋਗਰਾਮਾਂ ਦੀ ਵੀ ਜਾਣਕਾਰੀ ਲਈ ਗਈ। ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਨਿਰੀਖਣ ਦਾ ਮਕਸਦ ਜੇਲ੍ਹਾਂ ’ਚ ਰਹਿ ਰਹੇ ਕੈਦੀਆਂ ਤੇ ਹਵਾਲਾਤੀਆਂ ਨੂੰ ਬਿਹਤਰ ਸਹੂਲਤਾਂ, ਸਿਹਤ ਸੇਵਾਵਾਂ ਤੇ ਮਾਨਵ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਨੂੰ ਲੋੜੀਂਦੇ ਸੁਧਾਰ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਤੇ ਭਵਿੱਖ ਵਿੱਚ ਵੀ ਅਜਿਹੇ ਨਿਰੀਖਣ ਜਾਰੀ ਰਹਿਣਗੇ। Ludhiana News