Party Organization - Sach Kahoon Punjabi

Punjab Congress: ਕਾਂਗਰਸ ਹਾਈਕਮਾਂਡ ਦੀਆਂ ਨਿਯੁਕਤੀਆਂ ਨਾਲ ਸੰਗਠਨ ਨੂੰ ਮਿਲੇਗੀ ਮਜ਼ਬੂਤੀ : ਬਲਜੀਤ ਕੌਰ
Punjab Congress: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਚੋਣ ਕਮੇਟੀਆਂ ਦੇ ਚੇਅਰਪਰਸਨਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨਾਂ ਦੀਆਂ ਕੀਤੀਆਂ ਨਿਯੁਕਤੀਆਂ ਦਾ ਸਵਾਗਤ ਕੀਤਾ ਹੈ। ਬਲਜੀਤ ਕੌਰ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਤਜ਼ਰਬੇਕਾਰ ਅਤੇ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਇਹ ਸੰਦੇਸ਼ ਦਿੱਤਾ ਹੈ ਕਿ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੂਰੀ ਤਿਆਰੀ ਅਤੇ ਸੁਚੱਜੀ ਰਣਨੀਤੀ ਨਾਲ ਲੜੇਗੀ।

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ, ਵਿਜੈ ਇੰਦਰ ਸਿੰਗਲਾ ਨੂੰ ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ, ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਅਤੇ ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਪਰਸ਼ਨ ਬਣਾਉਣਾ ਪਾਰਟੀ ਦੀ ਦੂਰਅੰਦੇਸ਼ੀ ਸੋਚ ਨੂੰ ਦਰਸਾਉਂਦਾ ਹੈ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆਂ ਨੂੰ ਵਰਕਿੰਗ ਪ੍ਰਧਾਨ ਨਿਯੁਕਤ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Desh Bhagat University: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਕੈਂਪਸ ਟੂ ਕਰੀਅਰ’ ਵਿਜ਼ਨ ਰਾਹੀਂ ਵਿਦਿਆਰਥੀਆਂ ਲਈ ਨਵੀਆਂ ਕਰੀਅਰ ਸੰਭਾਵਨਾਵਾਂ ਦੀ ਪਹਿਲ

ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਲੋਕਾਂ ਦੇ ਮੁੱਦੇ ਉਠਾ ਰਹੀ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਨਵੀਆਂ ਕਮੇਟੀਆਂ ਦੇ ਗਠਨ ਨਾਲ ਸੰਗਠਨ ਨੂੰ ਹੋਰ ਤਾਕਤ ਮਿਲੇਗੀ ਅਤੇ ਹਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਆਵੇਗੀ।

ਇਸ ਦੌਰਾਨ ਬਲਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ, ਗੈਰ-ਕਾਨੂੰਨੀ ਮਾਈਨਿੰਗ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮਹਿਲਾਵਾਂ ਦੀ ਸੁਰੱਖਿਆ ਵਰਗੇ ਮੁੱਦੇ ਅਜੇ ਵੀ ਗੰਭੀਰ ਚੁਣੌਤੀ ਬਣੇ ਹੋਏ ਹਨ।

ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੌਜ਼ੂਦਾ ਸਰਕਾਰ ਵਿਕਾਸ ਕਾਰਜਾਂ ਦੀ ਬਜਾਏ ਇਸ਼ਤਿਹਾਰਬਾਜ਼ੀ 'ਤੇ ਵੱਧ ਧਿਆਨ ਦੇ ਰਹੀ ਹੈ, ਜਦਕਿ ਲੋਕ ਬੁਨਿਆਦੀ ਸਮੱਸਿਆਵਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਕਰੇ ਅਤੇ ਸੂਬੇ ਦੇ ਵਿਕਾਸ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ।