Plastic Pollution Control - Sach Kahoon Punjabi

Plastic Pollution Control: ਪਲਾਸਟਿਕ ਪ੍ਰਦੂਸ਼ਣ ’ਤੇ ਸਖ਼ਤ ਕਦਮ ਚੁੱਕਣ ਦਾ ਸਮਾਂ
Plastic Pollution Control: ਮਨੁੱਖੀ ਜੀਵਨ ਨੂੰ ਸੌਖਾ ਬਣਾਉਣ ਲਈ ਤਿਆਰ ਕੀਤੀ ਗਈ ਪਲਾਸਟਿਕ ਅੱਜ ਧਰਤੀ ਦੇ ਸਾਹਮਣੇ ਸਭ ਤੋਂ ਵੱਡੀਆਂ ਵਾਤਾਵਰਨ ਚੁਣੌਤੀਆਂ ਵਿਚੋਂ ਇੱਕ ਬਣ ਚੁੱਕੀ ਹੈ। ਖਾਸ ਤੌਰ ’ਤੇ ਇੱਕ ਵਾਰ ਵਰਤੋਂ ਵਾਲੀਆਂ ਪਲਾਸਟਿਕ ਚੀਜ਼ਾਂ ਨੇ ਇਸ ਸਮੱਸਿਆ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਪਿਛਲੇ ਕੁਝ ਸਾਲਾਂ ’ਚ ਪਲਾਸਟਿਕ ਦੀ ਵਰਤੋਂ ਜੀਵਨ ਦੇ ਲਗਭਗ ਹਰ ਖੇਤਰ ਵਿਚ ਤੇਜ਼ੀ ਨਾਲ ਵਧੀ ਹੈ। ਬਜ਼ਾਰਾਂ ਤੋਂ ਲੈ ਕੇ ਘਰਾਂ ਤੱਕ, ਪੈਕੇਜਿੰਗ ਤੋਂ ਲੈ ਕੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਤੱਕ ਪਲਾਸਟਿਕ ਦਾ ਵਿਆਪਕ ਫੈਲਾਅ ਦਿਖਾਈ ਦਿੰਦਾ ਹੈ। ਇਹ ਸੁਵਿਧਾ ਦੀ ਆਦਤ ਹੁਣ ਵਾਤਾਵਰਨ ਅਤੇ ਮਨੁੱਖੀ ਸਿਹਤ ’ਤੇ ਭਾਰੀ ਪੈ ਰਹੀ ਹੈ। ਕਈ ਵਿਗਿਆਨਕ ਅਧਿਐਨਾਂ ਵਿਚ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਪਲਾਸਟਿਕ ਹੌਲੀ-ਹੌਲੀ ਟੁੱਟ ਕੇ ਸੂਖਮ ਕਣਾਂ ਵਿਚ ਬਦਲ ਜਾਂਦੀ ਹੈ। ਇਹ ਸੂਖਮ ਕਣ ਮਿੱਟੀ, ਪਾਣੀ ਤੇ ਭੋਜਨ ਰਾਹੀਂ ਮਨੁੱਖੀ ਸਰੀਰ ਤੱਕ ਪਹੁੰਚ ਰਹੇ ਹਨ। Plastic Pollution Control

Read Also : Canal Breach News: ਪਹਿਲੇ ਹੀ ਨਹਿਰੀ ਪਾਣੀ ਦੇ ਦਬਾਅ ਅੱਗੇ ਨਾ ਟਿਕ ਸਕਿਆ ਰੋਹੀੜਾ ਮਾਈਨਰ ਰਜਵਾਹਾ

ਇਨ੍ਹਾਂ ਕਾਰਨ ਕਈ ਗੰਭੀਰ ਬਿਮਾਰੀਆਂ ਦਾ ਖ਼ਤਰਾ ਵਧ ਰਿਹਾ ਹੈ ਅਤੇ ਕੁਦਰਤੀ ਸੰਤੁਲਨ ਵੀ ਪ੍ਰਭਾਵਿਤ ਹੋ ਰਿਹਾ ਹੈ। ਭਾਰਤ ਸਮੇਤ ਕਈ ਦੇਸ਼ਾਂ ਵਿਚ ਇੱਕ ਵਾਰ ਵਰਤੋਂ ਵਾਲੀ ਪਲਾਸਟਿਕ ’ਤੇ ਪਾਬੰਦੀ ਲਾਗੂ ਹੈ। ਇਸ ਦੇ ਬਾਵਜ਼ੂਦ ਬਜ਼ਾਰਾਂ ਵਿਚ ਪਲਾਸਟਿਕ ਦੀਆਂ ਥੈਲੀਆਂ, ਗਲਾਸ, ਪਲੇਟਾਂ ਤੇ ਪੈਕੇਜਿੰਗ ਸਮੱਗਰੀ ਖੁੱਲ੍ਹ ਕੇ ਵਰਤੀ ਜਾ ਰਹੀ ਹੈ। ਸਮੇਂ-ਸਮੇਂ ’ਤੇ ਪ੍ਰਸ਼ਾਸਨ ਅਭਿਆਨ ਚਲਾਉਂਦਾ ਹੈ, ਜ਼ੁਰਮਾਨੇ ਲਾਏ ਜਾਂਦੇ ਹਨ ਤੇ ਛਾਪੇਮਾਰੀ ਵੀ ਹੁੰਦੀ ਹੈ, ਪਰ ਕੁਝ ਸਮੇਂ ਬਾਅਦ ਹਾਲਾਤ ਫਿਰ ਪਹਿਲਾਂ ਵਾਲੇ ਹੋ ਜਾਂਦੇ ਹਨ। ਇਹ ਸਪੱਸ਼ਟ ਸੰਕੇਤ ਹੈ ਕਿ ਕਾਨੂੰਨ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਅਤੇ ਲਗਾਤਾਰ ਨਿਗਰਾਨੀ ਵੀ ਓਨੀ ਹੀ ਲੋੜੀਂਦੀ ਹੈ। ਦੇਸ਼ ਵਿਚ ਰੋਜ਼ਾਨਾ ਹਜ਼ਾਰਾਂ ਟਨ ਪਲਾਸਟਿਕ ਕੂੜਾ ਪੈਦਾ ਹੁੰਦਾ ਹੈ। ਇਸ ਕੂੜੇ ਦਾ ਵੱਡਾ ਹਿੱਸਾ ਵਿਗਿਆਨਕ ਢੰਗ ਨਾਲ ਨਸ਼ਟ ਨਹੀਂ ਹੋ ਪਾਉਂਦਾ। Plastic Pollution Control

ਨਤੀਜੇ ਵਜੋਂ ਇਹ ਨਾਲੀਆਂ, ਨਦੀਆਂ, ਦਰਿਆਵਾਂ, ਝੀਲਾਂ, ਖੇਤਾਂ ਅਤੇ ਖੁੱਲ੍ਹੀਆਂ ਥਾਵਾਂ ਵਿਚ ਇਕੱਠਾ ਹੋ ਕੇ ਪ੍ਰਦੂਸ਼ਣ ਫੈਲਾਉਂਦਾ ਹੈ। ਪਲਾਸਟਿਕ ਸਾੜਨ ਨਾਲ ਨਿੱਕਲਣ ਵਾਲੇ ਜ਼ਹਿਰੀਲੇ ਤੱਤ ਹਵਾ ਨੂੰ ਦੂਸ਼ਿਤ ਕਰਦੇ ਹਨ, ਜਦੋਂਕਿ ਮਿੱਟੀ ਵਿਚ ਦੱਬੀ ਪਲਾਸਟਿਕ ਸਾਲਾਂ ਤੱਕ ਨਸ਼ਟ ਨਹੀਂ ਹੁੰਦੀ। ਕਈ ਤਰ੍ਹਾਂ ਦੀ ਪਲਾਸਟਿਕ ਨੂੰ ਪੂਰੀ ਤਰ੍ਹਾਂ ਗਲਣ ਵਿਚ ਸੈਂਕੜੇ ਸਾਲ ਲੱਗ ਜਾਂਦੇ ਹਨ। ਇਸ ਦੌਰਾਨ ਉਹ ਵਾਤਾਵਰਨ ਨੂੰ ਲਗਾਤਾਰ ਨੁਕਸਾਨ ਪਹੁੰਚਾਉਂਦੀ ਰਹਿੰਦੀ ਹੈ। ਪਲਾਸਟਿਕ ਪ੍ਰਦੂਸ਼ਣ ਦਾ ਸਭ ਤੋਂ ਵੱਧ ਮਾੜਾ ਅਸਰ ਜਲ ਸਰੋਤਾਂ ਅਤੇ ਜੰਗਲੀ ਜੀਵਨ ’ਤੇ ਦਿਖਾਈ ਦਿੰਦਾ ਹੈ। ਨਦੀਆਂ, ਝੀਲਾਂ ਅਤੇ ਸਮੁੰਦਰਾਂ ’ਚ ਪਹੁੰਚਣ ਵਾਲੀ ਪਲਾਸਟਿਕ ਪਾਣੀ ਦੇ ਜੀਵਾਂ ਲਈ ਗੰਭੀਰ ਸੰਕਟ ਬਣ ਚੁੱਕੀ ਹੈ। ਕਈ ਜੀਵ ਇਸ ਨੂੰ ਭੋਜਨ ਸਮਝ ਕੇ ਨਿਗਲ ਲੈਂਦੇ ਹਨ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ।

ਦੂਜੇ ਪਾਸੇ ਖੁੱਲ੍ਹੀਆਂ ਥਾਵਾਂ ’ਚ ਪਈ ਪਲਾਸਟਿਕ ਖਾਣ ਨਾਲ ਵੱਡੀ ਗਿਣਤੀ ’ਚ ਅਵਾਰਾ ਪਸ਼ੂ ਵੀ ਬਿਮਾਰ ਹੋ ਜਾਂਦੇ ਹਨ ਅਤੇ ਕਈ ਵਾਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ। ਇਹ ਸਥਿਤੀ ਦੱਸਦੀ ਹੈ ਕਿ ਪਲਾਸਟਿਕ ਪ੍ਰਦੂਸ਼ਣ ਕਿਸੇ ਇੱਕ ਵਰਗ ਦੀ ਸਮੱਸਿਆ ਨਹੀਂ, ਸਗੋਂ ਪੂਰੇ ਜੀਵ-ਜਗਤ ਦੀ ਹੋਂਦ ਨਾਲ ਜੁੜਿਆ ਵਿਸ਼ਾ ਹੈ। ਸਰਕਾਰਾਂ ਨੇ ਪਲਾਸਟਿਕ ਕੂੜੇ ਦੇ ਪ੍ਰਬੰਧ ਅਤੇ ਰੀਸਾਈਕਲਿੰਗ ਦੀ ਦਿਸ਼ਾ ਵਿਚ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਠੋਸ ਰਹਿੰਦ-ਖੂੰਹਦ ਪ੍ਰਬੰਧ ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਪਲਾਸਟਿਕ ਦੀ ਮੁੜ ਵਰਤੋਂ ਦੀਆਂ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਦੇ ਯਤਨ ਵੀ ਕੀਤੇ ਜਾ ਰਹੇ ਹਨ। ਫਿਰ ਵੀ ਸਮੱਸਿਆ ਦਾ ਹੱਲ ਉਦੋਂ ਹੀ ਸੰਭਵ ਹੈ, ਜਦੋਂ ਉਤਪਾਦਨ ਤੋਂ ਲੈ ਕੇ ਵਰਤੋਂ ਅਤੇ ਨਿਪਟਾਰੇ ਤੱਕ ਪੂਰੀ ਵਿਵਸਥਾ ਜ਼ਿੰਮੇਵਾਰੀ ਨਾਲ ਕੰਮ ਕਰੇ। Plastic Pollution Control

ਪਾਬੰਦੀਆਂ ਦਾ ਇਮਾਨਦਾਰੀ ਨਾਲ ਪਾਲਣ ਕਰਵਾਉਣ, ਨਜਾਇਜ਼ ਉਤਪਾਦਨ ’ਤੇ ਰੋਕ ਲਾਉਣ ਅਤੇ ਵਾਤਾਵਰਨ ਹਿਤੈਸ਼ੀ ਬਦਲਾਂ ਨੂੰ ਸਭ ਦੀ ਪਹੁੰਚ ਵਿਚ ਅਸਾਨੀ ਨਾਲ ਆਉਣ ਵਾਲਾ ਬਣਾਉਣ ਦੀ ਦਿਸ਼ਾ ਵਿਚ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਹੋਣਗੇ। ਇਸ ਅਭਿਆਨ ਵਿਚ ਸਮਾਜ ਦੀ ਭਾਗੀਦਾਰੀ ਸਭ ਤੋਂ ਮਹੱਤਵਪੂਰਨ ਹੈ। ਜੇਕਰ ਹਰ ਵਿਅਕਤੀ ਬਜ਼ਾਰ ਜਾਣ ਵੇਲੇ ਕੱਪੜੇ, ਬੋਰੀ ਜਾਂ ਕਾਗਜ਼ ਵਾਲਾ ਝੋਲਾ ਵਰਤੇ, ਬੇਲੋੜੀ ਪਲਾਸਟਿਕ ਪੈਕੇਜਿੰਗ ਤੋਂ ਬਚਣ ਦਾ ਯਤਨ ਕਰੇ ਅਤੇ ਘਰ ’ਚ ਕੂੜੇ ਨੂੰ ਵੱਖ-ਵੱਖ ਕਰਨ ਦੀ ਆਦਤ ਅਪਣਾਏ, ਤਾਂ ਵੱਡੀ ਮਾਤਰਾ ਵਿਚ ਪਲਾਸਟਿਕ ਪ੍ਰਦੂਸ਼ਣ ਰੋਕਿਆ ਜਾ ਸਕਦਾ ਹੈ। ਸਕੂਲ, ਯੂਨੀਵਰਸਿਟੀਆਂ, ਸਮਾਜਿਕ ਸੰਗਠਨਾਂ ਤੇ ਜਨਸੰਚਾਰ ਮਾਧਿਅਮਾਂ ਰਾਹੀਂ ਵੀ ਵਿਆਪਕ ਜਨ-ਜਾਗਰੂਕਤਾ ਅਭਿਆਨ ਚਲਾਇਆ ਜਾਣਾ ਚਾਹੀਦਾ ਹੈ।

ਤਾਂਕਿ ਨਵੀਂ ਪੀੜ੍ਹੀ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਹੋਵੇ। ਸਾਫ਼ ਅਤੇ ਸੁਰੱਖਿਅਤ ਵਾਤਾਵਰਨ ਆਉਣ ਵਾਲੀਆਂ ਪੀੜ੍ਹੀਆਂ ਦਾ ਹੱਕ ਹੈ। ਜੇਕਰ ਅੱਜ ਪਲਾਸਟਿਕ ਦੀ ਅੰਨ੍ਹੇਵਾਹ ਵਰਤੋਂ ’ਤੇ ਪ੍ਰਭਾਵਸ਼ਾਲੀ ਕੰਟਰੋਲ ਨਾ ਕੀਤਾ ਗਿਆ ਤਾਂ ਇਸ ਦੇ ਮਾੜੇ ਨਤੀਜੇ ਭਵਿੱਖ ’ਚ ਹੋਰ ਵੀ ਗੰਭੀਰ ਰੂਪ ’ਚ ਸਾਹਮਣੇ ਆਉਣਗੇ। ਇਸ ਲਈ ਲੋੜ ਇਸ ਗੱਲ ਦੀ ਹੈ ਕਿ ਸਰਕਾਰ, ਉਦਯੋਗ, ਵਪਾਰੀ ਅਤੇ ਆਮ ਨਾਗਰਿਕ ਸਭ ਆਪਣੀ ਜ਼ਿੰਮੇਵਾਰੀ ਨੂੰ ਸਮਝਣ। ਵਾਤਾਵਰਨ ਅਨੁਕੂਲ ਬਦਲ ਅਪਣਾਉਣਾ, ਪਲਾਸਟਿਕ ਦੀ ਵਿਵੇਕਪੂਰਨ ਵਰਤੋਂ ਕਰਨਾ ਅਤੇ ਕੂੜੇ ਦੇ ਉਚਿਤ ਪ੍ਰਬੰਧਨ ਨੂੰ ਜੀਵਨ ਦਾ ਹਿੱਸਾ ਬਣਾਉਣਾ ਸਮੇਂ ਦੀ ਮੰਗ ਹੈ। ਇਹੀ ਯਤਨ ਸਵੱਛ ਭਾਰਤ, ਸਿਹਤਮੰਦ ਸਮਾਜ ਅਤੇ ਸੁਰੱਖਿਅਤ ਭਵਿੱਖ ਦੀ ਮਜ਼ਬੂਤ ਨੀਂਹ ਸਾਬਤ ਹੋਣਗੇ।

(ਇਹ ਲੇਖਕ ਦੇ ਆਪਣੇ ਵਿਚਾਰ ਹਨ)
ਡਾ. ਰਮੇਸ਼ ਠਾਕੁਰ