Faridkot Sanitation Workers - Sach Kahoon Punjabi

Faridkot News: ਕੂੜੇ ਦੇ ਢੇਰਾਂ ਕਾਰਨ ਫ਼ਰੀਦਕੋਟ ’ਚ ਬਿਮਾਰੀਆਂ ਫੈਲਣ ਦਾ ਖ਼ਤਰਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਸੰਦੀਪ ਸਿੰਘ ਸੰਨੀ ਬਰਾੜ, ਗਗਨ ਸੇਠੀ ਆਦਿ ਨੇ ਫਰੀਦਕੋਟ ਸ਼ਹਿਰ ’ਚ ਕੂੜੇ ਦੇ ਢੇਰਾਂ ਤੇ ਖ਼ਰਾਬ ਸਫ਼ਾਈ ਪ੍ਰਬੰਧਾਂ ’ਤੇ ਗੰਭੀਰ ਚਿੰਤਾ ਜਤਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ 10 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਸਮੇਂ ਦੌਰਾਨ ਕੂੜੇ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਭਾਜਪਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਭਾਜਪਾ ਆਗੂਆਂ ਨੇ ਦੱਸਿਆ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਤੇ ਐਸਡੀਐਮ ਨੂੰ ਮੰਗ ਪੱਤਰ ਦੇ ਕੇ ਸ਼ਹਿਰ ’ਚੋਂ ਕੂੜੇ ਦੇ ਢੇਰ ਹਟਾਉਣ ਤੇ ਪ੍ਰਭਾਵਿਤ ਇਲਾਕਿਆਂ ’ਚ ਸੈਨੀਟਾਈਜ਼ੇਸ਼ਨ ਕਰਵਾਉਣ ਦੀ ਮੰਗ ਕੀਤੀ ਸੀ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਕੂੜੇ ਦੇ ਢੇਰਾਂ ਕਾਰਨ ਮੱਖੀਆਂ ਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ।

Read Also : Dr Baljit Kaur: ਡਾ. ਬਲਜੀਤ ਕੌਰ ਨੇ ਅੰਬੇਡਕਰ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਜਿਸ ਕਾਰਨ ਲੋਕਾਂ ਦਾ ਆਪਣੇ ਘਰਾਂ ਵਿੱਚ ਰਹਿਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸਮੇਂ ਸਿਰ ਕੂੜਾ ਨਾ ਚੁੱਕਿਆ ਗਿਆ ਤਾਂ ਫਰੀਦਕੋਟ ’ਚ ਗੰਭੀਰ ਬਿਮਾਰੀਆਂ ਫੈਲ ਸਕਦੀਆਂ ਹਨ। ਆਗੂਆਂ ਨੇ ਕਿਹਾ ਕਿ ਭਾਜਪਾ ਦੀ ਟੀਮ ਪਿਛਲੇ ਦੋ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸੈਨੀਟਾਈਜ਼ੇਸ਼ਨ ਕਰਵਾਉਣ ਲਈ ਯਤਨ ਕਰ ਰਹੀ ਹੈ, ਪਰ ਇਹ ਕੰਮ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਗੰਭੀਰ ਸਮੱਸਿਆ ਪ੍ਰਤੀ ਉਦਾਸੀਨ ਬਣੇ ਹੋਏ ਹਨ। ਉਨ੍ਹਾਂ ਪੰਜਾਬ ਸਰਕਾਰ, ਮੁੱਖ ਮੰਤਰੀ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਤੁਰੰਤ ਕੂੜੇ ਦੇ ਢੇਰ ਹਟਾਏ ਜਾਣ, ਪ੍ਰਭਾਵਿਤ ਇਲਾਕਿਆਂ ਵਿੱਚ ਫੌਗਿੰਗ ਤੇ ਸੈਨੀਟਾਈਜ਼ੇਸ਼ਨ ਕਰਵਾਇਆ ਜਾਵੇ ਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਹਾਲ ਕੀਤਾ ਜਾਵੇ। ਭਾਜਪਾ ਆਗੂਆਂ ਨੇ ਕਿਹਾ ਕਿ ਜੇਕਰ 10 ਦਿਨਾਂ ਦੇ ਅੰਦਰ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Faridkot Sanitation Workers: ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ ਹੋ ਗਈ ਹੈ। ਸਫ਼ਾਈ ਸੇਵਕਾਂ ਦੀ ਮਈ ਤੇ ਜੂਨ ਮਹੀਨੇ ਦੀ ਤਨਖ਼ਾਹ ਜਾਰੀ ਹੋਣ ਉਪਰੰਤ ਉਨ੍ਹਾਂ ਭਲਕੇ ਤੋਂ ਮੁੜ ਆਪਣੀਆਂ ਡਿਊਟੀਆਂ ਸੰਭਾਲਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਬੰਧਤ ਅਧਿਕਾਰੀਆਂ ਤੇ ਸਫ਼ਾਈ ਸੇਵਕਾਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਮਾਮਲੇ ਦਾ ਹੱਲ ਕੱਢਿਆ ਗਿਆ।

Read Also : Faridkot News: ਪਿੰਡ ਪਿੱਪਲੀ ਕਤਲ ਮਾਮਲਾ, ਫਰੀਦਕੋਟ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਦੋ ਮੁਲਜ਼ਮ ਕੀਤੇ ਕਾਬੂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਕੰਮ ’ਤੇ ਪਰਤਣ ਨਾਲ ਸ਼ਹਿਰ ’ਚ ਸਫ਼ਾਈ ਵਿਵਸਥਾ ਮੁੜ ਸੁਚਾਰੂ ਹੋਵੇਗੀ ਤੇ ਨਗਰ ਕੌਂਸਲ ਵੱਲੋਂ ਸਾਰੇ ਵਾਰਡਾਂ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਕੇ ਹੜਤਾਲ ਦੌਰਾਨ ਪ੍ਰਭਾਵਿਤ ਹੋਏ ਸਫ਼ਾਈ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ  ਜਾਵੇਗਾ। ਚੇਅਰਮੈਨ ਸ. ਧਾਲੀਵਾਲ ਨੇ ਸਫ਼ਾਈ ਸੇਵਕਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਪੂਰੀ ਲਗਨ ਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਤਾਂ ਜੋ ਫ਼ਰੀਦਕੋਟ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।