Punjab MLA News - Sach Kahoon Punjabi

Punjab News: ਵਿਧਾਇਕ ਗੱਜਣਮਾਜਰਾ ਵੱਲੋਂ ਤਿੰਨ ਪਿੰਡਾਂ ਨੂੰ ਜਿੰਮਾਂ ਦੀ ਸੌਗਾਤ, ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
Punjab MLA News: ਅਹਿਮਦਗੜ੍ਹ (ਗੁਰਤੇਜ ਜੋਸ਼ੀ)। ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਤੇ ਖੇਡਾਂ ਨਾਲ ਜੁੜਿਆ ਸਮਾਜ ਸਿਰਜਣ ਦੇ ਉਦੇਸ਼ ਨਾਲ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਪਿੰਡਾਂ ਵਿੱਚ ਜਿੰਮਾਂ ਦੀ ਸਥਾਪਨਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਪਿੰਡ ਕੰਗਣਵਾਲ, ਕੁੱਪ ਕਲਾਂ ਤੇ ਲਸੋਈ ’ਚ ਨਵੇਂ ਬਣੇ ਜਿੰਮਾਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਉਦਘਾਟਨ ਸਮਾਗਮ ਤੋਂ ਬਾਅਦ ਕਰਵਾਈ ਗਈ ਲੋਕ ਮਿਲਣੀ ਦੌਰਾਨ ਗੱਜਣਮਾਜਰਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਤੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। Punjab MLA News

ਜੇਕਰ ਉਨ੍ਹਾਂ ਨੂੰ ਵਧੀਆ ਖੇਡ ਸਹੂਲਤਾਂ ਤੇ ਸਿਹਤਮੰਦ ਮਾਹੌਲ ਮਿਲੇ ਤਾਂ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਆਪਣੇ ਆਪ ਦੂਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਮ ਤੇ ਖੇਡ ਮੈਦਾਨ ਸਿਰਫ਼ ਸਰੀਰਕ ਤੰਦਰੁਸਤੀ ਦੇ ਕੇਂਦਰ ਹੀ ਨਹੀਂ, ਸਗੋਂ ਨੌਜਵਾਨਾਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਲੀਡਰਸ਼ਿਪ ਗੁਣ ਵਿਕਸਿਤ ਕਰਨ ਦਾ ਵੀ  ਪ੍ਰਭਾਵਸ਼ਾਲੀ ਸਾਧਨ ਹਨ।

Read Also : Sanjeev Arora: ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ਦੀ ਸੁਣਵਾਈ ਟਲੀ, ਈਡੀ ਤੋਂ ਮੰਗੀ ਸਟੇਟਸ ਰਿਪੋਰਟ

ਵਿਧਾਇਕ ਨੇ ਕਿਹਾ ਕਿ ਸਿਹਤਮੰਦ ਨੌਜਵਾਨੀ ਹੀ ਰੰਗਲੇ ਪੰਜਾਬ ਦੀ ਮਜ਼ਬੂਤ ਨੀਂਹ ਹੈ ਤੇ ਨਸ਼ਿਆਂ ਦੇ ਖ਼ਾਤਮੇ ਲਈ ਖੇਡਾਂ ਨਾਲੋਂ ਵਧੀਆ ਕੋਈ ਹੋਰ ਵਿਕਲਪ ਨਹੀਂ ਹੋ ਸਕਦਾ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਦੇ ਨਿੱਜੀ ਸਕੱਤਰ ਅਭੀਜੋਤ ਨਾਗਰਾ, ਸਕੱਤਰ ਹਰਪ੍ਰੀਤ ਸਿੰਘ, ਸਰਪੰਚ ਸਵਰਨ ਕੌਰ, ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ, ਮਾਸਟਰ ਹਰਭਜਨ ਸਿੰਘ, ਸਾਬਕਾ ਸਰਪੰਚ ਦਲਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਬੀਰ ਸਿੰਘ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਆਗੂ, ਪੰਚਾਇਤ ਨੁਮਾਇੰਦੇ, ਖਿਡਾਰੀ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਤੇ ਨੌਜਵਾਨਾਂ ਨੇ ਪਿੰਡਾਂ ’ਚ ਜਿੰਮਾਂ ਤੇ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਲਈ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।