Faridkot Strike - Sach Kahoon Punjabi

Faridkot News: ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਫ਼ਰੀਦਕੋਟ ਦੇ ਸਫ਼ਾਈ ਕਾਮੇ ਅਣਮਿੱਥੇ ਸਮੇਂ ਦੀ ਹੜਤਾਲ
Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ਦੇ ਸਫ਼ਾਈ ਕਾਮੇ ਮੰਗਲਵਾਰ ਤੋਂ ਮੁੜ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ। ਇਸੇ ਲੜੀ ਤਹਿਤ ਨਗਰ ਕੌਂਸਲ ਫ਼ਰੀਦਕੋਟ ਦੇ ਸਮੂਹ ਸਫ਼ਾਈ ਕਾਮਿਆਂ ਨੇ ਵੀ ਪ੍ਰਧਾਨ ਸੰਤ ਰਾਮ ਦੀ ਅਗਵਾਈ ਹੇਠ ਹੜਤਾਲ ਸ਼ੁਰੂ ਕਰ ਦਿੱਤੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਫ਼ਰੀਦਕੋਟ ’ਚ ਤਨਖਾਹਾਂ ਸਮੇਂ ਸਿਰ ਨਾ ਮਿਲਣ ਕਾਰਨ ਸਫ਼ਾਈ ਕਾਮੇ ਪਿਛਲੇ ਕਰੀਬ 15 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇੱਕ ਮਹੀਨੇ ਦੀ ਤਨਖਾਹ ਜਾਰੀ ਕੀਤੇ ਜਾਣ ਉਪਰੰਤ ਸਹਿਮਤੀ ਦੇ ਆਧਾਰ ’ਤੇ ਸਫ਼ਾਈ ਕਾਮਿਆਂ ਨੇ ਦੋ ਦਿਨ ਕੰਮ ਕਰਕੇ ਸ਼ਹਿਰ ’ਚ ਲੱਗੇ ਕੂੜੇ ਦੇ ਢੇਰਾਂ ਨੂੰ ਹਟਾਇਆ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਬਾਵਜੂਦ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਬਾਕੀ ਮੰਗਾਂ ਵੱਲ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਮੁੜ ਹੜਤਾਲ ਦਾ ਰਾਹ ਅਪਣਾਉਣਾ ਪਿਆ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 5 ਮਈ ਤੋਂ 21 ਮਈ 2026 ਤੱਕ 16 ਦਿਨਾਂ ਦੀ ਹੜਤਾਲ ਦੌਰਾਨ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਸਨ। ਉਨ੍ਹਾਂ ਅਨੁਸਾਰ ਸਰਕਾਰ ਵੱਲੋਂ ਇੱਕ ਮਹੀਨੇ ਦੇ ਅੰਦਰ ਮੰਗਾਂ ਦਾ ਹੱਲ ਕਰਨ ਦਾ ਲਿਖਤੀ ਭਰੋਸਾ ਦਿੱਤੇ ਜਾਣ ਮਗਰੋਂ ਹੜਤਾਲ ਮੁਲਤਵੀ ਕੀਤੀ ਗਈ ਸੀ, ਪਰ ਨਿਰਧਾਰਤ ਸਮਾਂ ਲੰਘ ਜਾਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਇਸ ਮਗਰੋਂ 24 ਜੂਨ ਨੂੰ ਖਰੜ ਵਿਖੇ ਰੋਸ ਰੈਲੀ ਕੀਤੀ ਗਈ, ਜਿੱਥੇ ਪ੍ਰਸ਼ਾਸਨ ਨੇ 2 ਜੁਲਾਈ ਨੂੰ ਸਬ-ਕਮੇਟੀ ਨਾਲ ਮੀਟਿੰਗ ਦਾ ਸਮਾਂ ਦਿੱਤਾ। ਯੂਨੀਅਨ ਦਾ ਦੋਸ਼ ਹੈ ਕਿ ਮੀਟਿੰਗ ਦੌਰਾਨ ਵੀ ਮੰਗਾਂ ਸਵੀਕਾਰ ਨਾ ਕਰਕੇ ਸਫ਼ਾਈ ਕਾਮਿਆਂ ਨਾਲ ਨਿਰਾਸ਼ਾਜਨਕ ਰਵੱਈਆ ਅਪਣਾਇਆ ਗਿਆ, ਜਿਸ ਦੇ ਰੋਸ ਵਜੋਂ 8 ਜੁਲਾਈ ਤੋਂ ਪੰਜਾਬ ਭਰ ’ਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ। Faridkot News

ਬੁਲਾਰਿਆਂ ਨੇ ਕਿਹਾ ਕਿ ਸਫ਼ਾਈ ਕਾਮੇ ਬਹੁਤ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਤੇ ਉਹ ਵੀ ਦੋ-ਦੋ ਮਹੀਨੇ ਦੀ ਦੇਰੀ ਨਾਲ ਮਿਲਦੀਆਂ ਹਨ, ਜਿਸ ਕਾਰਨ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਾਮੇ ਹਰ ਮੌਸਮ ਵਿੱਚ ਆਪਣੀ ਜਾਨ ਜੋਖਮ ਵਿੱਚ ਪਾ ਕੇ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਦੇ ਹਨ, ਪਰ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਦੇਣ ਦੀ ਬਜਾਏ ਅਣਗੌਲਿਆ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। Faridkot News

ਮੁੱਖ ਮੰਗਾਂ, ਸਫ਼ਾਈ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਤਨਖਾਹਾਂ ਸਮੇਂ ਸਿਰ ਸਰਕਾਰੀ ਖ਼ਜ਼ਾਨੇ ਵਿੱਚੋਂ ਜਾਰੀ ਕੀਤੀਆਂ ਜਾਣ, ਘੱਟੋ-ਘੱਟ ਮਹੀਨਾਵਾਰ ਉਜਰਤ 40 ਹਜ਼ਾਰ ਰੁਪਏ ਕੀਤੀ ਜਾਵੇ ਅਤੇ ਕੱਚੇ ਮੁਲਾਜ਼ਮ ਦੀ ਮੌਤ ਹੋਣ ਦੀ ਸੂਰਤ ਵਿੱਚ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੰਤ ਰਾਮ, ਸੂਬਾ ਪ੍ਰਧਾਨ ਅਸ਼ੋਕ ਸਾਰਵਾਨ, ਰਮੇਸ਼ ਕੁਮਾਰ ਨਿਨੂੰ, ਕੁਲਦੀਪ ਸ਼ਰਮਾ, ਕੁਲਦੀਪ ਕੁਮਾਰ, ਸੰਜੇ ਕੁਮਾਰ, ਰਾਹੁਲ, ਵਿੱਕੀ, ਕਲਫੂ, ਵਿੱਕੀ ਗੈਚੰਡ, ਮਨਦੀਪ ਕੁਮਾਰ, ਨਿਸ਼ਾਨ ਸਿੰਘ, ਅਸ਼ਵਨੀ, ਪਰਮਾ ਨੰਦ, ਸੁਨੀਲ ਕੁਮਾਰ, ਵਿਕਾਸਦੀਪ, ਵਿਕਰਮ ਚੌਹਾਨ, ਰਣਬੀਰ, ਰਜਤ, ਸ਼ੇਖਰ, ਰਾਜ ਕੁਮਾਰ ਟਾਕ, ਸਤਪਾਲ ਮਿੱਤਲ ਸਮੇਤ ਵੱਡੀ ਗਿਣਤੀ ਵਿੱਚ ਸਫ਼ਾਈ ਕਾਮੇ ਹਾਜ਼ਰ ਸਨ।