Nakodar News - Sach Kahoon Punjabi

Nakodar News: ਨਕੋਦਰ ਵਿੱਚ ਪਿਤਾ ਨੇ ਹੀ ਕਰਵਾਇਆ ਪੁੱਤਰ ਨੂੰ ਅਗਵਾ, ਤਿੰਨ ਗ੍ਰਿਫ਼ਤਾਰ
Nakodar News: ਜਲੰਧਰ, (ਸੱਚ ਕਹੂੰ ਨਿਊਜ਼/ਹਿੰ.ਸ.)। ਨਕੋਦਰ ਸਿਟੀ ਪੁਲਿਸ ਨੇ ਸ਼ਨਿੱਚਰਵਾਰ ਨੂੰ ਪੁੱਤਰ ਦੇ ਕਥਿਤ ਅਗਵਾ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਕਰਦਿਆਂ ਉਸਦੇ ਪਿਤਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਪੁੱਤਰ ਨੂੰ ਕਿਸੇ ਬਾਹਰੀ ਵਿਅਕਤੀ ਨੇ ਅਗਵਾ ਨਹੀਂ ਕੀਤਾ ਸੀ, ਸਗੋਂ ਉਸਦੇ ਪਿਤਾ ਨੇ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਉਸਨੂੰ ਲੁਕਾਇਆ ਸੀ। ਪੁਲਿਸ ਨੇ ਨੌਜਵਾਨ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤੀ ਗਈ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ।

ਇਹ ਵੀ ਪੜ੍ਹੋ: Accident News: ਤੇਜ਼ ਰਫ਼ਤਾਰ ਕਾਰ ਨੇ ਚਾਰ ਲੋਕਾਂ ਨੂੰ ਟੱਕਰ ਮਾਰੀ, ਡਰਾਈਵਰ ਫਰਾਰ

ਡੀਐਸਪੀ ਓਂਕਾਰ ਸਿੰਘ ਬਰਾੜ ਮੁਤਾਬਕ, ਨੂਰਮਹਿਲ ਦੇ ਪਿੰਡ ਬੁੰਡਾਲਾ ਵਾਸੀ ਇਮਾਮ ਹਸੈਨ ਨਾਲ ਸੁੰਨੜ ਕਲਾਂ ਦੇ ਇੱਟਾਂ ਦੇ ਭੱਠੇ ਨੇੜੇ ਕੁਝ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ। ਇਸ ਤੋਂ ਬਾਅਦ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਨਕੋਦਰ ਵਿੱਚ ਦਾਖ਼ਲ ਕਰਵਾਇਆ ਗਿਆ।ਇਸੇ ਦੌਰਾਨ 22 ਜੁਲਾਈ ਦੀ ਰਾਤ ਨੂੰ ਇਹ ਗੱਲ ਸਾਹਮਣੇ ਆਈ ਕਿ ਕੁਝ ਅਣਪਛਾਤੇ ਵਿਅਕਤੀ ਹਸਪਤਾਲ ਵਿੱਚੋਂ ਇਮਾਮ ਹਸੈਨ ਨੂੰ ਅਗਵਾ ਕਰਕੇ ਲੈ ਗਏ ਹਨ। ਉਸਦੇ ਪਿਤਾ ਵੱਲੋਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ। ਐਸਐਸਪੀ ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਨਕੋਦਰ ਸਿਟੀ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ।

ਐਸਪੀ ਵਿਨੀਤ ਅਹਲਾਵਤ ਅਤੇ ਡੀਐਸਪੀ ਓਂਕਾਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਦਵਿੰਦਰ ਕੁਮਾਰ ਨੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਤਕਨੀਕੀ ਜਾਂਚ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਮਾਮਲੇ ਦੀਆਂ ਕੜੀਆਂ ਜੋੜੀਆਂ ਤਾਂ ਕਥਿਤ ਅਗਵਾ ਦੀ ਕਹਾਣੀ ਝੂਠੀ ਨਿਕਲੀ। ਜਾਂਚ ਮੁਤਾਬਕ, 23 ਜੁਲਾਈ ਦੀ ਰਾਤ ਕਰੀਬ 2 ਵਜੇ ਪਿਤਾ ਲਾਲ ਹਸੈਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਪੁੱਤਰ ਨੂੰ ਸਵਿਫਟ ਕਾਰ ਵਿੱਚ ਬਿਠਾਇਆ ਅਤੇ ਉਸਨੂੰ ਵੱਖ-ਵੱਖ ਥਾਵਾਂ 'ਤੇ ਲੁਕਾ ਕੇ ਰੱਖਿਆ।

ਪੁਲਿਸ ਅਨੁਸਾਰ, ਮੁਲਜ਼ਮਾਂ ਦਾ ਮਕਸਦ ਆਪਣੇ ਵਿਰੋਧੀਆਂ ਨੂੰ ਕਥਿਤ ਤੌਰ 'ਤੇ ਫਸਾਉਣਾ ਸੀ। ਇਸ ਦੌਰਾਨ ਪਿਤਾ ਖੁਦ ਪੁਲਿਸ ਕੋਲ ਜਾ ਕੇ ਪੁੱਤਰ ਨੂੰ ਲੱਭਣ ਦੀ ਮੰਗ ਕਰਦਾ ਰਿਹਾ ਅਤੇ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ।ਪੁਲਿਸ ਨੇ ਕਾਰਵਾਈ ਕਰਦਿਆਂ ਇਮਾਮ ਹਸੈਨ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਮਾਮਲੇ ਵਿੱਚ ਪਿਤਾ ਲਾਲ ਹਸੈਨ, ਉਸਦੇ ਦੂਜੇ ਪੁੱਤਰ ਯਾਕੂਬ ਅਲੀ ਅਤੇ ਦੋਸਤ ਸੈਫ ਅਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਸਵਿਫਟ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ। ਮਾਮਲੇ ਵਿੱਚ ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Nakodar School Bus Accident: ਨਕੋਦਰ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ, ਇੱਕ ਬੱਸ ਸੜਕ ਕਿਨਾਰੇ ਪਲਟੀ
Nakodar School Bus Accident: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਦੇ ਨਕੋਦਰ ਨੇੜੇ ਦੋ ਸਕੂਲੀ ਬੱਸਾਂ ਆਪਸ ’ਚ ਟਕਰਾ ਗਈਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਈ। ਖੁਸ਼ਕਿਸਮਤੀ ਰਹੀ ਕਿ ਹਾਦਸੇ ਸਮੇਂ ਦੋਵੇਂ ਬੱਸਾਂ ’ਚ ਕੋਈ ਵੀ ਸਕੂਲੀ ਵਿਦਿਆਰਥੀ ਸਵਾਰ ਨਹੀਂ ਸੀ, ਜਿਸ ਕਾਰਨ ਵੱਡਾ ਹਾਦਸਾ ਟਲ ਗਿਆ। ਜਾਣਕਾਰੀ ਅਨੁਸਾਰ ਦੋਵੇਂ ਬੱਸਾਂ ਆਪਣੇ-ਆਪਣੇ ਰੂਟ ’ਤੇ ਬੱਚਿਆਂ ਨੂੰ ਲੈਣ ਲਈ ਜਾ ਰਹੀਆਂ ਸਨ। ਟੱਕਰ ਤੋਂ ਬਾਅਦ ਕੈਂਬਰਿਜ ਸਕੂਲ ਦੀ ਇੱਕ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ ਕਿਨਾਰੇ ਪਲਟ ਗਈ। ਹਾਦਸੇ ’ਚ ਬੱਸ ਦਾ ਅਗਲਾ ਤੇ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

Read Also : ਰਾਮ ਮੰਦਰ ਦੇ ਮੁੱਦੇ ’ਤੇ ਕੰਗਨਾ ਰਣੌਤ ਨੇ ਕਾਂਗਰਸ ਲਈ ਆਖੀ ਵੱਡੀ ਗੱਲ

ਘਟਨਾ ਦੌਰਾਨ ਦੋਵੇਂ ਬੱਸਾਂ ਦੇ ਡਰਾਈਵਰ ਤੇ ਕੰਡਕਟਰ ਅੰਦਰ ਹੀ ਫਸ ਗਏ ਸਨ। ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਪਿੰਡਾਂ ਦੇ ਲੋਕ ਤੇ ਰਾਹਗੀਰ ਤੁਰੰਤ ਮੌਕੇ ’ਤੇ ਪਹੁੰਚੇ ਤੇ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਨੂੰ ਵੀ ਗੰਭੀਰ ਸੱਟ ਨਹੀਂ ਲੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਨੁਕਸਾਨੀਆਂ ਗਈਆਂ ਬੱਸਾਂ ਨੂੰ ਸੜਕ ਤੋਂ ਹਟਵਾਇਆ, ਤਾਂ ਜੋ ਆਵਾਜਾਈ ਮੁੜ ਸੁਚਾਰੂ ਹੋ ਸਕੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਜੇਕਰ ਕਿਸੇ ਵੀ ਪੱਖ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਹਾਦਸੇ ਦੌਰਾਨ ਬੱਸਾਂ ’ਚ ਵਿਦਿਆਰਥੀਆਂ ਦੇ ਨਾ ਹੋਣ ਕਾਰਨ ਕਈ ਪਰਿਵਾਰਾਂ ਨੇ ਸੁੱਖ ਦਾ ਸਾਹ ਲਿਆ ਤੇ ਇੱਕ ਵੱਡਾ ਹਾਦਸਾ ਟਲ ਗਿਆ। Nakodar School Bus Accident